ਕੇਂਦਰੀ ਮੰਤਰੀ ਗਡਕਰੀ ਨੇ ਮੰਨੀ CM ਮਾਨ ਦੀ ਮੰਗ, ਜਲਦੀ ਪੂਰਾ ਹੋਵੇਗਾ ਜਲੰਧਰ-ਹੁਸ਼ਿਆਰਪੁਰ ਸੜਕ ਦਾ ਕੰਮ

0
115

ਜਲੰਧਰ| ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਕੇਂਦਰੀ ਸੜਕ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਤੋਂ ਜਲੰਧਰ-ਹੁਸ਼ਿਆਰਪੁਰ ਰੋਡ ਅਤੇ ਆਦਮਪੁਰ ਫਲਾਈ ਓਵਰ ਦਾ ਕੰਮ ਮੁਕੰਮਲ ਕਰਨ ਲਈ ਦਖਲ ਦੇਣ ਦੀ ਮੰਗ ਕੀਤੀ ਹੈ। ਮੁੱਖ ਮੰਤਰੀ ਅਤੇ ਜਲੰਧਰ ਤੋਂ ਲੋਕ ਸਭਾ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨੇ ਨਿਤਿਨ ਗਡਕਰੀ ਨਾਲ ਉਨ੍ਹਾਂ ਦੀ ਦਿੱਲੀ ਸਥਿਤ ਰਿਹਾਇਸ਼ ‘ਤੇ ਮੁਲਾਕਾਤ ਕੀਤੀ। ਮੁੱਖ ਮੰਤਰੀ ਨੇ ਗਡਕਰੀ ਨੂੰ ਉਨ੍ਹਾਂ ਸਾਰੇ ਪ੍ਰੋਜੈਕਟਾਂ ਬਾਰੇ ਜਾਣੂ ਕਰਵਾਇਆ ਜੋ ਲੰਬੇ ਸਮੇਂ ਤੋਂ ਪੈਂਡਿੰਗ ਪਏ ਹਨ।

ਉਨ੍ਹਾਂ ਕਿਹਾ ਕਿ ਇਸ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜਿਸ ਨੂੰ ਜਲਦੀ ਤੋਂ ਜਲਦੀ ਪੂਰਾ ਕੀਤਾ ਜਾਵੇ। ਇਸ ਮੰਗ ਨੂੰ ਪ੍ਰਵਾਨ ਕਰਦਿਆਂ ਕੇਂਦਰੀ ਮੰਤਰੀ ਨੇ ਭਗਵੰਤ ਮਾਨ ਨੂੰ ਭਰੋਸਾ ਦਿਵਾਇਆ ਕਿ ਇਸ ਪ੍ਰਾਜੈਕਟ ਨੂੰ ਜਲਦੀ ਮੁਕੰਮਲ ਕਰ ਲਿਆ ਜਾਵੇਗਾ ਅਤੇ ਉਹ ਖੁਦ ਕੰਮ ਦੀ ਪ੍ਰਗਤੀ ਦੀ ਨਿਗਰਾਨੀ ਕਰਨਗੇ।

ਇਸ ਦੌਰਾਨ ਮੁੱਖ ਮੰਤਰੀ ਅਤੇ ਗਡਕਰੀ ਨੇ ਦਿੱਲੀ-ਕਟੜਾ ਐਕਸਪ੍ਰੈਸਵੇਅ ਦੇ ਨਿਰਮਾਣ ਦਾ ਜਾਇਜ਼ਾ ਵੀ ਲਿਆ। ਦੋਵੇਂ ਆਗੂਆਂ ਨੇ ਇਸ ਪ੍ਰਾਜੈਕਟ ’ਤੇ ਕੰਮ ਤੇਜ਼ ਕਰਨ ਲਈ ਸਹਿਮਤੀ ਪ੍ਰਗਟਾਈ। ਜੋ ਕਿ ਸੂਬੇ ਦੀ ਆਰਥਿਕ ਹਾਲਤ ਲਈ ਬਹੁਤ ਲਾਹੇਵੰਦ ਸਾਬਤ ਹੋਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਇਸ ਮਾਰਗ ਨਾਲ ਮਾਤਾ ਵੈਸ਼ਨੋ ਦੇਵੀ ਤੀਰਥ ਸਥਾਨ 'ਤੇ ਮੱਥਾ ਟੇਕਣ ਜਾਣ ਵਾਲੇ ਸ਼ਰਧਾਲੂਆਂ ਨੂੰ ਸਹੂਲਤ ਮਿਲੇਗੀ ਅਤੇ ਇਲਾਕੇ ਦੀਆਂ ਆਰਥਿਕ ਗਤੀਵਿਧੀਆਂ ਨੂੰ ਵੀ ਹੁਲਾਰਾ ਮਿਲੇਗਾ।