ਕੇਂਦਰੀ ਰਾਜ ਮੰਤਰੀ ਅਜੇ ਭਟ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੇ

0
245

ਅੰਮ੍ਰਿਤਸਰ| ਕੇਂਦਰੀ ਰਾਜ ਮੰਤਰੀ ਡਿਫੈਂਸ ਅਤੇ ਟੂਰਿਜ਼ਮ ਅਜੇ ਭਟ ਅੱਜ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੇ ਹਨ, ਜਿਥੇ ਉਨ੍ਹਾਂ ਵੱਲੋਂ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਗਿਆ, ਉਥੇ ਹੀ ਬਾਣੀ ਦਾ ਆਨੰਦ ਮਾਣਿਆ ਗਿਆ। ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਇਨਫਰਮੇਸ਼ਨ ਵਿਭਾਗ ਵਲੋਂ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ।

ਇਸ ਮੌਕੇ ਕੇਂਦਰੀ ਰੱਖਿਆ ਅਤੇ ਟੂਰਿਜ਼ਮ ਮੰਤਰੀ ਅਜੇ ਭਟ ਨੇ ਦੱਸਿਆ ਕਿ ਅੱਜ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਦਾ ਮੌਕਾ ਮਿਲਿਆ ਆਪਣੇ-ਆਪ ਨੂੰ ਬਹੁਤ ਬਹੁਤ ਵਡਭਾਗੀ ਸਮਝਦੇ ਹਾਂ। ਪੰਜਾਬ ਇਕ ਬਾਰਡਰ ਸੂਬਾ ਹੈ, ਜਿਸ ਦੀ ਸਰਹੱਦੀ ਇਲਾਕਿਆਂ ਵਿਚ ਹੋ ਰਹੀ ਨਸ਼ੇ ਅਤੇ ਵਿਸਫੋਟਕ ਸਮੱਗਰੀ ਪ੍ਰਤੀ ਕੇਂਦਰ ਸਰਕਾਰ ਪੁਖਤਾ ਪ੍ਰਬੰਧ ਕਰ ਰਹੀ ਹੈ ਪਰ ਸੂਬਾ ਸਰਕਾਰਾਂ ਦਾ ਵੀ ਇਹ ਫਰਜ਼ ਬਣਦਾ ਹੈ ਕਿ ਉਹ ਆਪਣੇ ਤੌਰ ‘ਤੇ ਇਨ੍ਹਾਂ ਮੁੱਦਿਆਂ ਦਾ ਧਿਆਨ ਰੱਖਣ ।

ਉਨ੍ਹਾਂ ਕਿਹਾ ਕਿ ਕੇਜਰੀਵਾਲ ਸਰਕਾਰ ਵਲੋਂ ਚੋਣਾਂ ਮੌਕੇ ਹਿੰਦੂ ਦੇਵੀ-ਦੇਵਤਿਆਂ ਦੀਆ ਤਸਵੀਰਾਂ ਜੋ ਕਿ ਨੋਟਾਂ ‘ਤੇ ਲਾਉਣ ਦੀ ਗੱਲ ਕੀਤੀ ਗਈ ਹੈ ਉਹ ਰਾਜਨੀਤਿਕ ਸੰਟਟ ਹੈ, ਜਿਸ ਕਾਰਨ ਨੋਟਾਂ ‘ਤੇ ਲਾਉਣਾ ਆਰ ਬੀ ਆਈ ਦਾ ਲੰਮਾ ਪਰੋਸੈਸ ਹੈ, ਜਿਸ ਸੰਬਧੀ ਕੇਜਰੀਵਾਲ ਸਿਰਫ ਕਹਿ ਸਕਦੇ ਹਨ ਬਦਲ ਨਹੀਂ ਸਕਦੇ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਹਰ ਮੁੱਦੇ ‘ਤੇ ਦੇਸ਼ ਦੇ ਲੋਕਾਂ ਦੇ ਹਿੱਤਾਂ ਵਿਚ ਕਾਰਜਸ਼ੀਲ ਹੈ।