ਕੰਗਨਾ ਰਣੌਤ ਦੀ ਫਿਲਮ ‘ਐਮਰਜੈਂਸੀ’ ਦੇ ਹੱਕ ‘ਚ ਆਏ ਕੇਂਦਰੀ ਮੰਤਰੀ ਰਵਨੀਤ ਬਿੱਟੂ, ਦਿੱਤਾ ਵੱਡਾ ਬਿਆਨ

0
300

ਲੁਧਿਆਣਾ, 18 ਅਕਤੂਬਰ | ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਬਿੱਟੂ ਨੇ ਕੰਗਨਾ ਰਣੌਤ ਦੇ ਹੱਕ ਵਿੱਚ ਵੱਡਾ ਬਿਆਨ ਦਿੱਤਾ ਹੈ। ਕਾਂਗਰਸ ਛੱਡ ਕੇ ਭਾਜਪਾ ‘ਚ ਸ਼ਾਮਲ ਹੋਏ ਰਵਨੀਤ ਬਿੱਟੂ ਫਿਲਮ ਐਮਰਜੈਂਸੀ ਨੂੰ ਲੈ ਕੇ ਕੰਗਨਾ ਦੇ ਹੱਕ ‘ਚ ਨਿੱਤਰ ਆਏ ਹਨ। ਇਸ ਦੌਰਾਨ ਰਵਨੀਤ ਬਿੱਟੂ ਨੇ ਕਿਹਾ ਕਿ ਇਸ ਫਿਲਮ ਦੀ ਰਿਲੀਜ਼ ‘ਤੇ ਇਤਰਾਜ਼ ਕਿਉਂ ਕੀਤਾ ਜਾ ਰਿਹਾ ਹੈ? ਉਨ੍ਹਾਂ ਕਿਹਾ ਕਿ ਇਸ ਫਿਲਮ ਵਿਚ ਅਜਿਹਾ ਕੋਈ ਸੀਨ ਨਹੀਂ ਹੈ, ਜਿਸ ਨਾਲ ਸਿੱਖਾਂ ਅਤੇ ਪੰਜਾਬੀਆਂ ਦੇ ਅਕਸ ਨੂੰ ਢਾਹ ਲੱਗੇ।

ਉਨ੍ਹਾਂ ਕਿਹਾ ਕਿ ਫ਼ਿਲਮ ਵਿਚ ਕਾਂਗਰਸੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੇ ਜੋ ਸਿੱਖਾਂ ਨਾਲ ਕੀਤਾ ਹੈ, ਉਸ ਨੂੰ ਹੀ ਪੇਸ਼ ਕੀਤਾ ਗਿਆ ਹੈ। ਸਿੱਖ ਕਤਲੇਆਮ ਦੀ ਤਸਵੀਰ ਨੂੰ ਫਿਲਮ ਵਿਚ ਪੇਸ਼ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਿੱਖਾਂ ਖਿਲਾਫ਼ ਜੋ ਵੀ ਜ਼ੁਲਮ ਹੋਇਆ ਹੈ, ਉਸ ਨੂੰ ਹੀ ਦਿਖਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਫ਼ਿਲਮ ਵਿਚ 1984 ਦੇ ਹਮਲੇ ਨੂੰ ਦਿਖਾਇਆ ਗਿਆ ਹੈ। ਹੁਣ ਫ਼ਿਲਮ ਵਿੱਚ ਕੋਈ ਵੀ ਵਿਵਾਦਿਤ ਬਿਆਨ ਨਹੀਂ ਹੈ।

(Note : ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ https://shorturl.at/0tM6T ਜਾਂ ਵਟਸਐਪ ਚੈਨਲ https://shorturl.at/Q3yRy ਨਾਲ ਜ਼ਰੂਰ ਜੁੜੋ।)