&NewLine;<p class&equals;"wp-block-paragraph"><strong>ਅੰਮ੍ਰਿਤਸਰ।<&sol;strong> ਸ਼ਹਿਰ ਦੇ ਇਲਾਕੇ ਮੋਹਕਮਪੁਰਾ ਵਿੱਚ ਅੱਜ ਇੱਕ ਅਜੀਬ ਹੀ ਵਿਆਹ ਦੇਖਣ ਨੂੰ ਮਿਲਿਆ। ਦੱਸਣਯੋਗ ਹੈ ਕਿ ਮੋਹਕਮਪੁਰਾ ਇਲਾਕੇ ਦੇ ਸ਼ਮਸ਼ਾਨਘਾਟ &lpar;ਮੜ੍ਹੀਆਂ&rpar; ਵਿਚ ਲੰਮੇ ਸਮੇਂ ਤੋਂ ਦਾਦੀ ਅਤੇ ਪੋਤੀ ਰਹਿ ਰਹੀਆਂ ਸਨ। ਆਪਣੀ ਇਮਾਨਦਾਰੀ ਅਤੇ ਨਿੱਘੇ ਸੁਭਾਅ ਦੇ ਚੱਲਦਿਆਂ ਦੋਵੇਂ ਦਾਦੀ ਅਤੇ ਪੋਤੀ ਇਲਾਕੇ ਦੇ ਲੋਕਾਂ ਦੀਆਂ ਹਰਮਨ ਪਿਆਰੀਆਂ ਹਨ।<&sol;p>&NewLine;&NewLine;&NewLine;&NewLine;<figure class&equals;"wp-block-image size-large"><img src&equals;"https&colon;&sol;&sol;punjabibulletin&period;in&sol;wp-content&sol;uploads&sol;2023&sol;02&sol;shamshaan&period;jpg" alt&equals;"" class&equals;"wp-image-44910"&sol;><&sol;figure>&NewLine;&NewLine;&NewLine;&NewLine;<p class&equals;"wp-block-paragraph">ਅੱਜ ਇਨ੍ਹਾਂ ਮੜ੍ਹੀਆਂ &lpar;ਸ਼ਮਸ਼ਾਨਘਾਟ&rpar; ਵਿਚ ਰਹਿਣ ਵਾਲੀ ਲੜਕੀ ਦਾ ਵਿਆਹ ਸਾਰੇ ਇਲਾਕਾ ਨਿਵਾਸੀਆਂ ਨੇ ਇਕੱਠੇ ਹੋ ਕੇ ਕੀਤਾ। ਇਲਾਕਾ ਨਿਵਾਸੀਆਂ ਨੇ ਹੀ ਲੜਕੀ ਲਈ ਮੁੰਡਾ ਲੱਭਿਆ ਅਤੇ ਉਸ ਦੇ ਸਾਰੇ ਕਾਰਜ ਆਪਣੇ ਹੱਥੀਂ ਕੀਤੇ। ਸਭ ਤੋਂ ਵੱਡੀ ਗੱਲ ਇਹ ਰਹੀ ਕਿ ਮੜ੍ਹੀਆਂ ਵਿੱਚ ਰਹਿਣ ਵਾਲੀ ਲੜਕੀ ਦੀ ਬਰਾਤ ਵੀ ਮੜ੍ਹੀਆਂ ਵਿਚ ਆਈ।<&sol;p>&NewLine;&NewLine;&NewLine;&NewLine;<figure class&equals;"wp-block-image size-large"><img src&equals;"https&colon;&sol;&sol;punjabibulletin&period;in&sol;wp-content&sol;uploads&sol;2023&sol;02&sol;shamshaan2&period;jpg" alt&equals;"" class&equals;"wp-image-44911"&sol;><&sol;figure>&NewLine;&NewLine;&NewLine;&NewLine;<p class&equals;"wp-block-paragraph">ਵਿਆਹ ਦੀਆਂ ਸਾਰੀਆਂ ਰਸਮਾਂ ਮੜ੍ਹੀਆਂ ਦੇ ਵਿਚ ਹੀ ਪੂਰੀਆਂ ਕੀਤੀਆਂ ਗਈਆਂ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਇਲਾਕਾ ਨਿਵਾਸੀ ਅਸ਼ੋਕ ਕੁਮਾਰ&comma; ਮਨਦੀਪ ਸਿੰਘ ਅਤੇ ਰਾਜੇਸ਼ ਕੁਮਾਰ ਨੇ ਦੱਸਿਆ ਕਿ ਉਕਤ ਦਾਦੀ-ਪੋਤੀ ਪਿਛਲੇ ਲੰਮੇ ਸਮੇਂ ਤੋਂ ਉਨ੍ਹਾਂ ਦੇ ਇਲਾਕੇ ਦੇ ਵਿੱਚ ਬਣੀਆਂ ਮੜ੍ਹੀਆਂ ਅੰਦਰ ਇਕ ਛੋਟੇ ਜਿਹੇ ਕਮਰੇ ਵਿੱਚ ਰਹਿ ਰਹੀਆਂ ਹਨ। <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਉਨ੍ਹਾਂ ਦੱਸਿਆ ਕਿ ਅੱਜ ਮੜ੍ਹੀਆਂ ਦੇ ਵਿਚ ਹੀ ਉਕਤ ਲੜਕੀ ਦੀ ਬਰਾਤ ਆਈ ਹੈ ਅਤੇ ਲੜਕੀ ਦੇ ਵਿਆਹ ਦਾ ਸਾਰਾ ਪ੍ਰਬੰਧ ਇਲਾਕਾ ਨਿਵਾਸੀਆਂ ਵੱਲੋਂ ਕੀਤਾ ਗਿਆ ਹੈ। ਇੱਥੋਂ ਤੱਕ ਕਿ ਲੜਕੀ ਲਈ ਮੁੰਡਾ ਵੀ ਇਲਾਕਾ ਨਿਵਾਸੀਆਂ ਨੇ ਰਲ਼ ਕੇ ਲੱਭਿਆ ਹੈ। ਉਨ੍ਹਾਂ ਦੱਸਿਆ ਕਿ ਕੁਝ ਲੋਕ ਭਾਵੇ ਮੜ੍ਹੀਆਂ ਦੇ ਸਬੰਧ ਵਿੱਚ ਕਈ ਵਿਚਾਰ ਕਰਦੇ ਹਨ&comma; ਪਰ ਅੱਜ ਉਕਤ ਲੜਕੀ ਦੀ ਬਰਾਤ ਸਿੱਧੀ ਮੜ੍ਹੀਆਂ ਵਿੱਚ ਆਈ ਅਤੇ ਵਿਆਹ ਦੀਆਂ ਸਾਰੀਆਂ ਰਸਮਾਂ ਮੜ੍ਹੀਆਂ ਵਿੱਚ ਹੀ ਪੂਰੀਆਂ ਕੀਤੀਆਂ ਗਈਆਂ। <&sol;p>&NewLine;&NewLine;&NewLine;&NewLine;<p class&equals;"wp-block-paragraph">ਇਸ ਮੌਕੇ ਉਕਤ ਲੜਕੀ ਦੀ ਦਾਦੀ ਪ੍ਰਕਾਸ਼ ਕੌਰ ਨੇ ਦੱਸਿਆ ਕਿ ਉਹ ਬੇਹੱਦ ਖੁਸ਼ ਹੈ ਕਿ ਅੱਜ ਇਲਾਕਾ ਵਾਸੀਆਂ ਦੀ ਮਦਦ ਨਾਲ ਉਸ ਦੀ ਧੀ ਆਪਣੇ ਸਹੁਰੇ ਘਰ ਚਲੇ ਗਈ ਹੈ। ਉਸ ਨੇ ਕਿਹਾ ਕਿ ਉਹ ਇਸ ਲਈ ਸਾਰੇ ਇਲਾਕਾ ਨਿਵਾਸੀਆਂ ਦਾ ਧੰਨਵਾਦ ਕਰਦੀ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;