ਚੰਡੀਗੜ੍ਹ | ਉੱਤਰ ਪ੍ਰਦੇਸ਼ ਸਰਕਾਰ ਨੇ ਭਾਰਤੀ ਏਅਰਪੋਰਟ ਅਥਾਰਟੀ ਆਫ ਇੰਡੀਆ ਨੂੰ ਪੱਤਰ ਲਿਖ ਕੇ ਲਖੀਮਪੁਰ ਖੀਰੀ ਜਾਣ ਲਈ ਲਖਨਊ ਆ ਰਹੇ ਛੱਤੀਸਗੜ੍ਹ ਦੇ ਮੁੱਖ ਮੰਤਰੀ ਭੂਪੇਸ਼ ਬਘੇਲ ਤੇ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੂੰ ਸਥਾਨਕ ਚੌਧਰੀ ਚਰਨ ਸਿੰਘ ਹਵਾਈ ਅੱਡੇ ’ਤੇ ਉਤਰਨ ਦੀ ਇਜਾਜ਼ਤ ਨਾ ਦੇਣ ਦੀ ਬੇਨਤੀ ਕੀਤੀ ਹੈ।
ਦੱਸ ਦੇਈਏ ਕਿ ਬਘੇਲ ਤੇ ਰੰਧਾਵਾ ਨੇ ਅੱਜ ਲਖੀਮਪੁਰ ਖੀਰੀ ਜਾਣ ਦਾ ਐਲਾਨ ਕੀਤਾ ਸੀ, ਜਿੱਥੇ ਝੜਪਾਂ ਵਿੱਚ 8 ਲੋਕ ਮਾਰੇ ਗਏ ਸਨ, ਜਿਨ੍ਹਾਂ ‘ਚ 4 ਕਿਸਾਨ ਵੀ ਹਨ।
ਰਾਜ ਦੇ ਗ੍ਰਹਿ ਵਿਭਾਗ ਦੇ ਵਧੀਕ ਮੁੱਖ ਸਕੱਤਰ ਅਵਨੀਸ਼ ਕੁਮਾਰ ਅਵਸਥੀ ਨੇ ਬੀਤੇ ਦਿਨੀਂ ਅਥਾਰਟੀ ਨੂੰ ਲਿਖੇ ਪੱਤਰ ਵਿੱਚ ਕਿਹਾ ਕਿ ਲਖੀਮਪੁਰ ਖੀਰੀ ਜ਼ਿਲ੍ਹੇ ਵਿੱਚ ਐਤਵਾਰ ਨੂੰ ਹੋਈ ਝੜਪ ਦੀ ਘਟਨਾ ਦੇ ਮੱਦੇਨਜ਼ਰ ਸਥਾਨਕ ਪ੍ਰਸ਼ਾਸਨ ਨੇ ਧਾਰਾ 144 ਤਹਿਤ ਹੁਕਮ ਲਾਗੂ ਕੀਤੇ ਹਨ।