ਚੰਡੀਗੜ੍ਹ| ਪੰਜਾਬ ਵਿਧਾਨ ਸਭਾ ਵਿਚ ਆਪ ਸਰਕਾਰ ਆਪਣਾ ਦੂਜਾ ਬਜਟ ਪੇਸ਼ ਕਰ ਰਹੀ ਹੈ। ਪੰਜਾਬ ਸਰਕਾਰ ਦਾ ਇਹ ਬਜਟ 1 ਲੱਖ 96 ਹਜ਼ਾਰ 462 ਕਰੋੜ ਰੁਪਏ ਦਾ ਹੈੈ। ਇਸ ਵਿਚਾਲੇ ਸਰਕਾਰ ਨੇ ਸਿੱਖਿਆ ਤੇ ਸਿਹਤ ਉਤੇ ਖਾਸ ਧਿਆਨ ਦਿੱਤਾ ਹੈ। ਸਰਕਾਰ ਨੇ ਨਵੇਂ ਆਮ ਆਦਮੀ ਕਲੀਨਕ ਪਹਿਲਾਂ ਹੀ ਖੋਲ੍ਹ ਦਿ੍ੱਤੇ ਹਨ ਤੇ ਹੁਣ ਸਰਕਾਰ ਨੇ ਸਿੱਖਿਆ ਦੇ ਬਜਟ ਵਿਚ 12 ਫੀਸਦੀ ਵਾਧਾ ਕੀਤਾ ਹੈ।
ਇਕ ਪਾਸੇ ਜਿਥੇ ਵਿੱਤ ਮੰਤਰੀ ਹਰਪਾਲ ਚੀਮਾ ਵੱਲੋਂ ਬਜਟ ਪੇਸ਼ ਕੀਤਾ ਜਾ ਰਿਹਾ ਹੈ,ਉਥੇ ਇਸੇ ਵਿਚਾਲੇ ਕਾਂਗਰਸ ਨੇ ਪੰਜਾਬ ਵਿਧਾਨ ਸਭਾ ਦੇ ਬਜਟ ਦਾ ਬਾਈਕਾਟ ਕਰ ਦਿੱਤਾ ਹੈ। ਵਿਰੋਧੀਆਂ ਵੱਲੋਂ ਬਜਟ ਨੂੰ ਲੈ ਕੇ ਸਦਨ ’ਚ ਹੰਗਾਮਾ ਕੀਤਾ ਗਿਆ। ਹੰਗਾਮੇ ਤੋਂ ਬਾਅਦ ਕਾਂਗਰਸੀ ਵਿਧਾਇਕ ਸਦਨ ਚੋਂ ਵਾਕਆਊਟ ਕਰਕੇ ਬਾਹਰ ਆ ਗਏ ਹਨ।