ਅੰਮ੍ਰਿਤਸਰ. ਪਦਮ ਭੂਸ਼ਣ ਨਾਲ ਸਨਮਾਨਿਤ ਕੀਤੇ ਗਏ ਮਸ਼ਹੂਰ ਤਬਲਾ ਵਾਦਕ ਉਸਤਾਦ ਜ਼ਾਕਿਰ ਹੁਸੈਨ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਉਹ ਪਟਿਆਲਾ ਵਿੱਚ ਇਕ ਪ੍ਰੋਗਰਾਮ ਵਿੱਚ ਭਾਗ ਲੈਣ ਆਏ ਹੋਏ ਸਨ। ਇਸ ਦੌਰਾਨ ਉਹਨਾਂ ਨੇ ਹਰਿਮੰਦਿਰ ਸਾਹਿਬ ਦੇ ਦਰਸ਼ਨ ਕਰਨ ਲਈ ਪ੍ਰੋਗਰਾਮ ਬਣਾਇਆ। ਦਰਬਾਰ ਸਾਹਿਬ ਦੇ ਦਰਸ਼ਨ ਦੋਰਾਨ ਉਸਤਾਦ ਜਾਕਿਰ ਹੁਸੈਨ ਨੂੰ ਸੂਚਨਾ ਅਧਿਕਾਰੀ ਜਸਵਿੰਦਰ ਸਿੰਘ ਜੱਸੀ ਨੇ ਸ੍ਰੀ ਹਰਿਮੰਦਰ ਸਾਹਿਬ ਦੇ ਇਤਿਹਾਸ ਬਾਰੇ ਜਾਣਕਾਰੀ ਦਿੱਤੀ।
Note : ਵਟਸਐਪ ‘ਤੇ ਖਬਰਾਂ ਦੇ ਅਪਡੇਟਸ ਮੰਗਵਾਉਣ ਲਈ 97687-90001 ਨੂੰ ਅਪਣੇ ਮੋਬਾਇਲ ‘ਚ ਸੇਵ ਕਰਕੇ news updates ਮੈਸੇਜ ਕਰੋ ਜਾਂ ਸਾਡੇ WhatsApp ਗਰੁੱਪ ਨਾਲ ਜੁੜਣ ਲਈ ‘ਤੇ ਕਲਿੱਕ ਕਰੋ।