ਉੱਤਰ ਪ੍ਰਦੇਸ਼ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਬਲਰਾਮਪੁਰ ਜ਼ਿਲ੍ਹੇ ਵਿਚ ਵੱਡਾ ਹਾਦਸਾ ਵਾਪਰਿਆ ਜਿਥੇ ਟਰੱਕ ਤੇ ਕਾਰ ਵਿਚ ਭਿਆਨਕ ਟੱਕਰ ਹੋ ਗਈ, ਜਿਸ ਵਿਚ ਇਕ ਹੀ ਪਰਿਵਾਰ ਦੇ 6 ਜੀਆਂ ਦੀ ਮੌਕੇ ‘ਤੇ ਮੌਤ ਹੋ ਗਈ। ਸੂਚਨਾ ਮਿਲਣ ਤੋਂ ਬਾਅਦ ਘਟਨਾ ਵਾਲੀ ਥਾਂ ‘ਤੇ ਪੁਲਿਸ ਪਹੁੰਚੀ। ਇਸ ਤੋਂ ਇਲਾਵਾ ਪੁਲਿਸ ਨੇ ਮ੍ਰਿਤਕ ਦੇ ਪਰਿਵਾਰ ਵਾਲਿਆਂ ਨੂੰ ਹਾਦਸੇ ਦੀ ਸੂਚਨਾ ਦੇ ਦਿੱਤੀ।
ਹਾਦਸੇ ਵਿਚ ਮਾਰੇ ਗਏ ਲੋਕ ਉੱਤਰ ਪ੍ਰਦੇਸ਼ ਦੇ ਦੇਵਰੀਆ ਜਨਪਦ ਦੇ ਰਹਿਣ ਵਾਲੇ ਸੀ। ਬਲਰਾਮਪੁਰ ਉਤਰੌਲਾ ਮਾਰਗ ਕੋਲ ਗਾਲਿਬਪੁਰ ਪਿੰਡ ਨੇੜੇ ਸ਼ਨੀਵਾਰ ਸਵੇਰੇ ਤੇਜ਼ ਰਫਤਾਰ ਸਵਿਫਟ ਗੱਡੀ ਟਰੱਕ ਨਾਲ ਟਕਰਾ ਗਈ। ਟੱਕਰ ਇੰਨੀ ਭਿਆਨਕ ਸੀ ਕਿ ਗੱਡੀ ਦੇ ਪਰਖੱਚੇ ਉਡ ਗਏ। ਕਾਰ ਵਿਚ ਸਵਾਰ ਪਤੀ-ਪਤਨੀ ਤੇ 4 ਬੱਚਿਆਂ ਦੀ ਮੌਤ ਹੋ ਗਈ। ਡਰਾਈਵਰ ਨੂੰ ਝਪਕੀ ਲੱਗਣ ਕਾਰਨ ਹਾਦਸਾ ਵਾਪਰਿਆ ਦੱਸਿਆ ਜਾ ਰਿਹਾ ਹੈ।