ਵਲਟੋਹਾ ਪੁਲਿਸ ਨੇ 500 ਗ੍ਰਾਮ ਹੈਰੋਇਨ ਸਮੇਤ 2 ਮੋਟਰਸਾਈਕਲ ਸਵਾਰ ਫੜੇ

0
1665

ਤਰਨਤਾਰਨ (ਬਲਜੀਤ ਸਿੰਘ) | ਜ਼ਿਲ੍ਹਾ ਤਰਨਤਾਰਨ ਦੇ ਐੱਸ.ਐੱਸ.ਪੀ ਧਰੁਮਣ ਐੱਚ ਨਿੰਬਾਲੇ ਦੇ ਦਿਸ਼ਾ ਨਿਰਦੇਸ਼ਾਂ ਅਤੇ ਡੀ.ਐੱਸ.ਪੀ ਭਿੱਖੀਵਿੰਡ ਲਖਬੀਰ ਸਿੰਘ ਸੰਧੂ ਦੀਆਂ ਹਦਾਇਤਾਂ ‘ਤੇ ਥਾਣਾ ਵਲਟੋਹਾ ਦੀ ਪੁਲਿਸ ਨੇ 500 ਗ੍ਰਾਮ ਹੈਰੋਇਨ ਸਮੇਤ 2 ਵਿਅਕਤੀਆਂ ਨੂੰ ਕਾਬੂ ਕੀਤਾ।

ਡੀ.ਐੱਸ.ਪੀ ਭਿੱਖੀਵਿੰਡ ਲਖਬੀਰ ਸਿੰਘ ਨੇ ਦੱਸਿਆ ਕਿ ਪੁਲਿਸ ਵੱਲੋਂ ਲਗਾਤਾਰ ਸਮਾਜ ਵਿਰੋਧੀ ਅਨਸਰਾਂ ਨੂੰ ਨੱਥ ਪਾਉਣ ਲਈ ਸਮੱਗਲਰਾਂ ਖਿਲਾਫ ਢੁੱਕਵੀਂ ਕਾਰਵਾਈ ਕੀਤੀ ਜਾ ਰਹੀ ਹੈ।

ਥਾਣਾ ਵਲਟੋਹਾ ਦੇ ਐੱਸ.ਐੱਚ.ਓ ਨਰਿੰਦਰ ਸਿੰਘ ਢੋਟੀ ਪੁਲਿਸ ਪਾਰਟੀ ਸਮੇਤ ਭੈੜੇ ਪੁਰਸ਼ਾਂ ਦੇ ਸੰਬੰਧ ਵਿੱਚ ਥਾਣਾ ਵਲਟੋਹਾ ਤੋਂ ਕਸਬਾ ਅਮਰਕੋਟ ਨੂੰ ਜਾ ਰਹੇ ਸਨ, ਜਦ ਸਰਕਾਰੀ ਹਾਈ ਸਕੂਲ ਵਲਟੋਹਾ ਨੇੜੇ ਪਹੁੰਚੇ ਤਾਂ ਅੱਗੋਂ ਦੋ ਮੋਟਰਸਾਈਕਲ ਸਵਾਰ ਆ ਰਹੇ ਸਨ, ਜੋ ਪੁਲਿਸ ਪਾਰਟੀ ਨੂੰ ਦੇਖ ਘਬਰਾ ਕੇ ਇੱਕਦਮ ਪਿੱਛੇ ਮੁੜਨ ਲੱਗੇ ਤਾਂ ਉਨ੍ਹਾਂ ਦਾ ਮੋਟਰਸਾਈਕਲ ਸਲਿਪ ਕਰ ਗਿਆ ਤੇ ਪੁਲਿਸ ਪਾਰਟੀ ਨੇ ਉਨ੍ਹਾਂ ਨੂੰ ਦਬੋਚ ਲਿਆ।

ਪੁੱਛਗਿੱਛ ਦੌਰਾਨ ਮੋਟਰਸਾਈਕਲ ਚਲਾਉਣ ਵਾਲੇ ਨੇ ਆਪਣਾ ਨਾਂ ਜਗੀਰ ਸਿੰਘ ਵਾਸੀ ਵਲਟੋਹਾ ਅਤੇ ਪਿੱਛੇ ਬੈਠੇ ਲੜਕੇ ਨੇ ਆਪਣਾ ਨਾਂ ਪਰਗਟ ਸਿੰਘ ਵਾਸੀ ਪੱਤੀ ਲਾਗ ਦੀ ਰਾਜੋਕੇ ਥਾਣਾ ਖਾਲੜਾ ਦੱਸਿਆ।

ਪੁਲਿਸ ਪਾਰਟੀ ਵੱਲੋਂ ਕੀਤੀ ਗਈ ਤਲਾਸ਼ੀ ਦੌਰਾਨ ਡਿੱਗੇ ਮੋਟਰਸਾਈਕਲ ਦੀ ਸੀਟ ਚੋਂ 500 ਗ੍ਰਾਮ ਹੈਰੋਇਨ ਬਰਾਮਦ ਹੋਈ, ਜਿਸ ‘ਤੇ ਥਾਣਾ ਵਲਟੋਹਾ ਦੀ ਪੁਲਿਸ ਨੇ ਐੱਨਡੀਪੀਐੱਸ ਐਕਟ ਤਹਿਤ ਮੁਕੱਦਮਾ ਦਰਜ ਕਰ ਲਿਆ।

(ਨੋਟ – ਪੰਜਾਬ ਦੀਆਂ ਜ਼ਰੂਰੀ ਖਬਰਾਂ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ ਟੈਲੀਗ੍ਰਾਮ ‘ਤੇ ਵੀ ਪੰਜਾਬੀ ਬੁਲੇਟਿਨ ਚੈਨਲ ਨਾਲ ਜੁੜਿਆ ਜਾ ਸਕਦਾ ਹੈ https://t.me/punjabibulletin)