ਚੰਡੀਗੜ੍ਹ| ਵਾਰਿਸ ਸ਼ਾਹ ਇੰਟਰਨੈਸ਼ਨਲ ਐਵਾਰਡ ਕਮੇਟੀ ਨੇ ਸਾਲ 2022-23 ਲਈ ਪਾਕਿਸਤਾਨ ਦੇ ਚੋਟੀ ਦੇ ‘ਵਾਰਿਸ ਸ਼ਾਹ ਅੰਤਰ-ਰਾਸ਼ਟਰੀ ਪੁਰਸਕਾਰ’ ਨਾਲ ਚੜ੍ਹਦੇ ਪੰਜਾਬ ਦੇ ਦੋ ਲੇਖਕਾਂ ਅਤੇ ਇਕ ਪੰਜਾਬੀ ਗਾਇਕ ਦਾ ਸਨਮਾਨ ਕਰਨ ਦਾ ਐਲਾਨ ਕੀਤਾ ਹੈ।
ਕਮੇਟੀ ਵੱਲੋਂ ਇਹ ਪੁਰਸਕਾਰ ਪ੍ਰਸਿੱਧ ਪੰਜਾਬੀ ਕਹਾਣੀਕਾਰ ਵਰਿਆਮ ਸਿੰਘ ਸੰਧੂ, ਪੰਜਾਬੀ ਕਵੀ ਰਵਿੰਦਰ ਰਵੀ (ਕੈਨੇਡਾ) ਤੇ ਪੰਜਾਬੀ ਗਾਇਕ ਗੁਰਦਾਸ ਮਾਨ ਨੂੰ ਦਿੱਤਾ ਜਾਵੇਗਾ।
ਇਸ ਦੇ ਨਾਲ ਹੀ ‘ਵਾਰਿਸ ਸ਼ਾਹ ਅੰਤਰ-ਰਾਸ਼ਟਰੀ ਪੁਰਸਕਾਰ’ ਨਾਲ ਲਹਿੰਦੇ ਪੰਜਾਬ ਦੇ ਮੁੱਖ ਪੰਜਾਬੀ ਲੇਖਕਾਂ, ਗਾਇਕਾਂ ਅਤੇ ਮਾਂ ਬੋਲੀ ਪੰਜਾਬੀ ਦੇ ਸੇਵਕਾਂ ਦੇ ਸਨਮਾਨ ਦਾ ਐਲਾਨ ਵੀ ਕੀਤਾ ਗਿਆ। ਜਾਣਕਾਰੀ ਅਨੁਸਾਰ ਇਸ ਸਬੰਧ ’ਚ ਸਮਾਗਮ 26 ਅਗਸਤ ਨੂੰ ਲਾਹੌਰ ਵਿੱਚ ਹੋਵੇਗਾ।