<p>ਅੰਮ੍ਰਿਤਸਰ&comma; 6 ਅਕਤੂਬਰ&colon; ਅੰਮ੍ਰਿਤਸਰ ਤੋਂ ਇੱਕ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀ ਹੈ&comma; ਜਿਸ ਵਿੱਚ ਤਿੰਨ ਨਿਹੰਗ ਸਿੰਘ ਇੱਕ ਨੌਜਵਾਨ ਨੂੰ ਫੜ ਕੇ ਖੜ੍ਹੇ ਦਿਖਾਈ ਦੇ ਰਹੇ ਹਨ। ਵੀਡੀਓ ਵਿੱਚ ਇੱਕ ਨਿਹੰਗ ਸਿੰਘ ਨੌਜਵਾਨ ਨੂੰ ਡੰਡੇ ਨਾਲ ਕੁੱਟਦਾ ਨਜ਼ਰ ਆ ਰਿਹਾ ਹੈ&comma; ਜਦਕਿ ਦੂਜਾ ਉਸ ਨੂੰ ਥੱਪੜ ਮਾਰਦਾ ਦਿਖਾਈ ਦਿੰਦਾ ਹੈ।<&sol;p>&NewLine;<p>ਦੱਸਿਆ ਜਾ ਰਿਹਾ ਹੈ ਕਿ ਇਹ ਵੀਡੀਓ ਦਸ਼ਮੇਸ਼ ਤਰਨਾ ਦਲ ਦੇ ਨਿਹੰਗ ਬਾਬਾ ਗੁਰਦੀਪ ਸਿੰਘ ਦੇ ਸੋਸ਼ਲ ਮੀਡੀਆ ਪੇਜ ਤੋਂ ਸਾਂਝੀ ਕੀਤੀ ਗਈ ਹੈ।<&sol;p>&NewLine;<p>ਨਸ਼ਾ ਵੇਚਣ ਦੀ ਸੂਚਨਾ ਮਿਲਣ ਦਾ ਕੀਤਾ ਦਾਅਵਾ<&sol;p>&NewLine;<p>ਨਿਹੰਗ ਬਾਬਾ ਗੁਰਦੀਪ ਸਿੰਘ ਨੇ ਦਾਅਵਾ ਕੀਤਾ ਕਿ ਉਨ੍ਹਾਂ ਨੂੰ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਸੂਚਨਾ ਮਿਲੀ ਸੀ ਕਿ ਸਬੰਧਤ ਨੌਜਵਾਨ ਨਸ਼ਾ ਵੇਚਦਾ ਹੈ। ਉਨ੍ਹਾਂ ਮੁਤਾਬਕ&comma; ਅੰਮ੍ਰਿਤਸਰ ਦੇ ਇੱਕ ਪਿੰਡ ਦੇ ਵਿਅਕਤੀ ਨੇ ਉਨ੍ਹਾਂ ਨੂੰ ਗੁਪਤ ਤੌਰ ’ਤੇ ਇਸ ਬਾਰੇ ਜਾਣਕਾਰੀ ਦਿੱਤੀ ਸੀ&comma; ਜਿਸ ਤੋਂ ਬਾਅਦ ਨਿਹੰਗਾਂ ਨੇ ਨੌਜਵਾਨ ਖ਼ਿਲਾਫ਼ ਕਾਰਵਾਈ ਕੀਤੀ।<&sol;p>&NewLine;<p>ਉਨ੍ਹਾਂ ਦੱਸਿਆ ਕਿ ਵੀਡੀਓ ਅੰਮ੍ਰਿਤਸਰ ਦੇ ਕਿਸੇ ਪਿੰਡ ਦੀ ਹੈ&comma; ਪਰ ਉਨ੍ਹਾਂ ਨੇ ਪਿੰਡ ਦਾ ਨਾਂ ਦੱਸਣ ਤੋਂ ਇਨਕਾਰ ਕਰ ਦਿੱਤਾ। ਉਨ੍ਹਾਂ ਦਾ ਕਹਿਣਾ ਹੈ ਕਿ ਜਾਣਕਾਰੀ ਦੇਣ ਵਾਲੇ ਲੋਕਾਂ ਦੀ ਪਛਾਣ ਗੁਪਤ ਰੱਖਣੀ ਜ਼ਰੂਰੀ ਹੈ।<&sol;p>&NewLine;<p>ਵੀਡੀਓ ਵਿੱਚ ਕੀ ਦਿਖਾਈ ਦੇ ਰਿਹਾ ਹੈ&quest;<&sol;p>&NewLine;<p>ਕਰੀਬ 20 ਸਕਿੰਟ ਦੀ ਵੀਡੀਓ ਵਿੱਚ ਦੋ ਨਿਹੰਗ ਸਿੰਘ ਨੌਜਵਾਨ ਦੀਆਂ ਦੋਵੇਂ ਬਾਹਾਂ ਫੜ ਕੇ ਖੜ੍ਹੇ ਦਿਖਾਈ ਦਿੰਦੇ ਹਨ। ਇਸ ਦੌਰਾਨ ਇੱਕ ਨਿਹੰਗ ਉਸ ਨੂੰ ਡੰਡੇ ਨਾਲ ਮਾਰਦਾ ਹੈ ਅਤੇ ਬਾਅਦ ਵਿੱਚ ਦੂਜੇ ਨਿਹੰਗ ਵੀ ਉਸ ਨੂੰ ਥੱਪੜ ਮਾਰਦੇ ਨਜ਼ਰ ਆਉਂਦੇ ਹਨ।<&sol;p>&NewLine;<p>ਨਸ਼ਿਆਂ ਖ਼ਿਲਾਫ਼ ਮੁਹਿੰਮ ਚਲਾਉਣ ਦਾ ਦਾਅਵਾ<&sol;p>&NewLine;<p>ਬਾਬਾ ਗੁਰਦੀਪ ਸਿੰਘ ਨੇ ਦੱਸਿਆ ਕਿ ਦਸ਼ਮੇਸ਼ ਤਰਨਾ ਦਲ ਵੱਲੋਂ ਮੌਜੂਦਾ ਮੁਖੀ ਬਾਬਾ ਮੇਜਰ ਸਿੰਘ ਸੋਢੀ ਦੀ ਅਗਵਾਈ ਹੇਠ ਨਸ਼ਿਆਂ ਖ਼ਿਲਾਫ਼ ਮੁਹਿੰਮ ਚਲਾਈ ਜਾ ਰਹੀ ਹੈ। ਉਨ੍ਹਾਂ ਮੁਤਾਬਕ&comma; ਪਿੰਡਾਂ ਵਿੱਚ ਜਾ ਕੇ ਸੰਗਤ ਅਤੇ ਲੋਕਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਜਾਗਰੂਕ ਕੀਤਾ ਜਾਂਦਾ ਹੈ ਅਤੇ ਨਸ਼ੇ ਦੀ ਲਤ ਵਿੱਚ ਫਸੇ ਲੋਕਾਂ ਨੂੰ ਆਮ ਜ਼ਿੰਦਗੀ ਵੱਲ ਪਰਤਣ ਲਈ ਪ੍ਰੇਰਿਤ ਕੀਤਾ ਜਾਂਦਾ ਹੈ।<&sol;p>&NewLine;<p>ਉਨ੍ਹਾਂ ਨਸ਼ਾ ਵੇਚਣ ਅਤੇ ਨਸ਼ਾ ਕਰਨ ਵਾਲਿਆਂ ਨੂੰ ਚਿਤਾਵਨੀ ਦਿੰਦਿਆਂ ਸੁਧਰਨ ਲਈ ਕਿਹਾ।<&sol;p>&NewLine;<p>ਹਾਲਾਂਕਿ&comma; ਵਾਇਰਲ ਵੀਡੀਓ ਵਿੱਚ ਦਿਖਾਈ ਦੇ ਰਹੇ ਨੌਜਵਾਨ ਦੀ ਪਛਾਣ ਅਤੇ ਉਸ ਵੱਲੋਂ ਨਸ਼ਾ ਵੇਚਣ ਦੇ ਦੋਸ਼ਾਂ ਦੀ ਹਾਲੇ ਤੱਕ ਪੁਲਿਸ ਵੱਲੋਂ ਕੋਈ ਅਧਿਕਾਰਤ ਪੁਸ਼ਟੀ ਸਾਹਮਣੇ ਨਹੀਂ ਆਈ ਹੈ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;