ਦੀਵਾਲੀ ‘ਤੇ ਰਿਲੀਜ਼ ਹੋਏ ਸਿੱਧੂ ਮੂਸੇਵਾਲੇ ਦੇ ਨਵੇਂ ਗੀਤ ਵਾਚ-ਆਊਟ ਦੇ ਵਿਊਜ਼ ਪੁੱਜੇ 90 ਲੱਖ ਤੋਂ ਪਾਰ

0
4303

ਮਾਨਸਾ, 13 ਨਵੰਬਰ | ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ Watch-Out ਰਿਲੀਜ਼ ਹੋ ਗਿਆ ਹੈ। ਇਸ ਦੇ ਰਿਲੀਜ਼ ਹੋਣ ਤੋਂ ਬਾਅਦ ਹੁਣ ਤਕ ਵਿਊਜ਼ 90 ਲੱਖ ਤੋਂ ਪਾਰ ਪੁੱਜ ਗਏ ਹਨ ਤੇ 17 ਲੱਖ ਲੋਕਾਂ ਨੇ ਲਾਈਕ ਕੀਤਾ ਹੈ। ਇਸ ਦੇ ਨਾਲ ਹੀ ਇਸ ਪ੍ਰੀਮੀਅਰ ਨੂੰ ਯੂ-ਟਿਊਬ ‘ਤੇ 4 ਲੱਖ ਲੋਕਾਂ ਨੇ ਲਾਈਵ ਦੇਖਿਆ। ਮੂਸੇਵਾਲਾ ਦੀ ਮੌਤ ਤੋਂ ਬਾਅਦ ਰਿਲੀਜ਼ ਹੋਣ ਵਾਲਾ ਇਹ ਪੰਜਵਾਂ ਗੀਤ ਹੈ।

ਇਸ ਗੀਤ ਦੇ ਬੋਲਾਂ ਦਾ ਪਰਿਵਾਰ ਵੱਲੋਂ ਅਜੇ ਤੱਕ ਕੋਈ ਖੁਲਾਸਾ ਨਹੀਂ ਕੀਤਾ ਗਿਆ ਪਰ ਫਿਰ ਤੋਂ ਸਿੱਧੂ ਮੂਸੇਵਾਲਾ ਅਤੇ ਵਾਚ ਆਉਟ ਗੀਤ ਨੂੰ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਟ੍ਰੋਲ ਕੀਤਾ ਜਾਣਾ ਸ਼ੁਰੂ ਹੋ ਗਿਆ ਹੈ। ਇਸ ਗੀਤ ਤੋਂ ਪਹਿਲਾਂ ਗੀਤ ਚੋਰਨੀ 8 ਜੁਲਾਈ 2023 ਨੂੰ ਰਿਲੀਜ਼ ਹੋਇਆ ਸੀ, ਜਿਸ ਨੂੰ ਯੂਟਿਊਬ ‘ਤੇ ਹੁਣ ਤੱਕ 5.4 ਕਰੋੜ ਲੋਕ ਦੇਖ ਚੁੱਕੇ ਹਨ।

ਮੂਸੇਵਾਲਾ ਦਾ ਗੀਤ ਮੋਰਨੀ ਰਿਲੀਜ਼ ਤੋਂ ਪਹਿਲਾਂ ਹੀ ਚੋਰੀ ਹੋ ਗਿਆ ਸੀ ਪਰ ਇਸ ਦੇ ਬਾਵਜੂਦ ਪ੍ਰਸ਼ੰਸਕਾਂ ਨੇ ਇਸ ਗੀਤ ਨੂੰ ਖਾਸ ਮੰਨਿਆ ਅਤੇ ਇਸ ਨੂੰ ਬਹੁਤ ਸੁਣਿਆ। ਇਸ ਗੀਤ ਨੂੰ ਪਹਿਲੇ ਦੋ ਘੰਟਿਆਂ ਵਿੱਚ ਹੀ 2 ਲੱਖ ਲੋਕਾਂ ਨੇ ਸੁਣਿਆ ਸੀ।