ਵਿਜੀਲੈਂਸ ਨੇ ਭਾਜਪਾ ‘ਚ ਸ਼ਾਮਿਲ ਹੋਏ ਦੋ ਸਾਬਕਾ ਕਾਂਗਰਸੀ ਮੰਤਰੀਆਂ ਨੂੰ ਫਿਰ ਕੀਤਾ ਤਲਬ

0
339

ਚੰਡੀਗੜ੍ਹ| ਵਿਜੀਲੈਂਸ ਬਿਊਰੋ ਨੇ ਦੋ ਸਾਬਕਾ ਮੰਤਰੀਆਂ ਗੁਰਪ੍ਰੀਤ ਸਿੰਘ ਕਾਂਗੜ ਤੇ ਬਲਬੀਰ ਸਿੰਘ ਸਿੱਧੂ ਨੂੰ ਮੁੜ ਤਲਬ ਕਰ ਲਿਆ ਹੈ। ਦੋਵੇਂ ਕੁਝ ਸਮਾਂ ਪਹਿਲਾਂ ਭਾਜਪਾ ਵਿਚ ਸ਼ਾਮਲ ਹੋ ਗਏ ਸਨ। ਵਿਜੀਲੈਂਸ ਨੇ ਸਾਬਕਾ ਮਾਲ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੂੰ 31 ਮਈ ਨੂੰ ਤਲਬ ਕੀਤਾ ਹੈ।

ਦੱਸਣਯੋਗ ਹੈ ਕਿ ਵਿਜੀਲੈਂਸ ਰੇਂਜ ਬਠਿੰਡਾ ਨੇ ਸਾਬਕਾ ਮੰਤਰੀ ਕਾਂਗੜ ਨੂੰ 17 ਅਪਰੈਲ ਨੂੰ ਤਲਬ ਕੀਤਾ ਸੀ ਪਰ ਕਾਂਗੜ ਨੇ ਇਸ ਦਿਨ ਮੈਡੀਕਲ ਸਰਟੀਫਿਕੇਟ ਭੇਜ ਦਿੱਤਾ ਸੀ।

ਇਸੇ ਤਰ੍ਹਾਂ ਵਿਜੀਲੈਂਸ ਮੁਹਾਲੀ ਨੇ ਸਾਬਕਾ ਮੰਤਰੀ ਬਲਬੀਰ ਸਿੰਘ ਸਿੱਧੂ ਨੂੰ ਵੀ ਮੁੜ 2 ਜੂਨ ਨੂੰ ਤਲਬ ਕਰ ਲਿਆ ਹੈ। ਸਰੋਤਾਂ ਤੋਂ ਵੱਧ ਆਮਦਨ ਦੇ ਮਾਮਲੇ ਵਿਚ ਸਿੱਧੂ ਤੋਂ ਵੀ ਪੁੱਛ-ਪੜਤਾਲ ਕੀਤੀ ਜਾਣੀ ਹੈ।

ਸੂਤਰ ਦੱਸਦੇ ਹਨ ਕਿ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਵੀ ਜੂਨ ਦੇ ਪਹਿਲੇ ਹਫ਼ਤੇ ਤਲਬ ਕੀਤਾ ਜਾ ਸਕਦਾ ਹੈ। ਵਿਜੀਲੈਂਸ ਨੇ ਚੰਨੀ ਨੂੰ ਵੀ ਪਿਛਲੀ ਪੇਸ਼ੀ ਮੌਕੇ ਪ੍ਰਾਪਰਟੀ ਦੇ ਵੇਰਵਿਆਂ ਵਾਲਾ ਪ੍ਰੋਫਾਰਮਾ ਦਿੱਤਾ ਸੀ ਜਿਸ ਨੂੰ ਲੈ ਕੇ ਚੰਨੀ ਨੇ ਵਿਜੀਲੈਂਸ ਤੋਂ ਮੋਹਲਤ ਮੰਗੀ ਸੀ।