&NewLine;<p class&equals;"wp-block-paragraph"><strong>ਚੰਡੀਗੜ੍ਹ &vert; <&sol;strong>ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਇੱਕ ਸਰਕਾਰੀ ਮੁਲਾਜ਼ਮ ਨੂੰ ਬਲੈਕਮੇਲ ਕਰਕੇ ਉਸ ਕੋਲੋਂ&nbsp&semi;1&comma;50&comma;000&nbsp&semi;ਰੁਪਏ ਜ਼ਬਰੀ ਵਸੂਲੀ ਕਰਨ ਦੇ ਦੋਸ਼ ਹੇਠ ਤਿੰਨ ਪ੍ਰਾਈਵੇਟ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਕਥਿਤ ਦੋਸ਼ੀਆਂ ਵਿੱਚ ਨਾਭਾ&comma;&nbsp&semi;ਪਟਿਆਲਾ ਦਾ ਇੱਕ ਪ੍ਰਾਪਰਟੀ ਏਜੰਟ ਉਮਰਦੀਨ&comma;&nbsp&semi;ਸਲੀਮ ਅਤੇ ਇੱਕ ਨਿੱਜੀ ਚੈਨਲ ਦਾ ਰਿਪੋਰਟਰ ਰੁਪਿੰਦਰ ਕੁਮਾਰ ਉਰਫ਼ ਡਿੰਪਲ ਸ਼ਾਮਲ ਹਨ। ਇਹਨਾਂ ਨੂੰ ਤਹਿਸੀਲ ਨਾਭਾ ਵਿਖੇ ਤਾਇਨਾਤ ਰਜਿਸਟਰੀ ਕਲਰਕ ਰੁਪਿੰਦਰ ਸਿੰਘ ਵਾਸੀ ਪਟਿਆਲਾ ਦੀ ਸ਼ਿਕਾਇਤ&nbsp&semi;&&num;8216&semi;ਤੇ ਨਾਭਾ ਸ਼ਹਿਰ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਇਸ ਸਬੰਧੀ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਉਕਤ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਮੁਲਜ਼ਮ ਉਮਰਦੀਨ ਅਤੇ ਉਸਦੇ ਸਾਥੀ ਉਸ ਨੂੰ ਬਲੈਕਮੇਲ ਕਰ ਰਹੇ ਹਨ ਅਤੇ&nbsp&semi;500&nbsp&semi;ਰੁਪਏ ਦੀ ਕਥਿਤ ਰਿਸ਼ਵਤ ਲੈਂਦੇ ਹੋਏ ਦੀ ਵੀਡੀਓ ਵਾਇਰਲ ਨਾ ਕਰਨ ਅਤੇ ਵਿਜੀਲੈਂਸ ਬਿਊਰੋ ਨੂੰ ਸ਼ਿਕਾਇਤ ਨਾ ਕਰਨ ਬਦਲੇ&nbsp&semi;5&comma;00&comma;000&nbsp&semi;ਰੁਪਏ ਮੰਗ ਰਹੇ ਹਨ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਸ਼ਿਕਾਇਤਕਰਤਾ ਨੇ ਸਪੱਸ਼ਟ ਕੀਤਾ ਕਿ ਉਸ ਨੇ ਰਜਿਸਟਰੀ ਦੌਰਾਨ ਕੋਈ ਵੀ ਰਿਸ਼ਵਤ ਨਹੀਂ ਲਈ&comma;&nbsp&semi;ਜਿਸ ਵਿੱਚ ਉਮਰਦੀਨ ਇੱਕ ਗਵਾਹ ਸੀ ਬਲਕਿ ਉਹ ਇੱਕ ਵਿਅਕਤੀ ਨੂੰ ਛੋਟੇ ਨੋਟ ਦੇਣ ਬਦਲੇ ਉਸ ਕੋਲੋਂ&nbsp&semi;500&nbsp&semi;ਰੁਪਏ ਵਾਪਸ ਲੈ ਰਿਹਾ ਸੀ। ਇਸ ਦੌਰਾਨ ਉਕਤ ਮੁਲਜ਼ਮ ਨੇ ਉਸ ਤੋਂ ਪੈਸੇ ਵਸੂਲਣ ਦੇ ਇਰਾਦੇ ਨਾਲ ਆਪਣੇ ਮੋਬਾਈਲ ਨਾਲ ਵੀਡੀਓ ਬਣਾ ਲਈ। ਸ਼ਿਕਾਇਤਕਰਤਾ ਨੇ ਇਹ ਵੀ ਦੋਸ਼ ਲਾਇਆ ਕਿ ਇਸ ਮਾਮਲੇ ਵਿੱਚ ਸੌਦਾ&nbsp&semi;2&comma;50&comma;000&nbsp&semi;ਰੁਪਏ ਵਿੱਚ ਤੈਅ ਹੋਇਆ ਹੈ ਅਤੇ ਉਕਤ ਮੁਲਜ਼ਮ ਉਮਰਦੀਨ ਉਸ ਤੋਂ ਪਹਿਲੀ ਕਿਸ਼ਤ ਵਜੋਂ&nbsp&semi;50&comma;000&nbsp&semi;ਰੁਪਏ ਵੀ ਲੈ ਚੁੱਕਾ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਉਪਰੋਕਤ ਸ਼ਿਕਾਇਤ ਦੀ ਪੜਤਾਲ ਕਰਨ ਉਪਰੰਤ ਵਿਜੀਲੈਂਸ ਬਿਉਰੋ ਦੇ ਉਡਣ ਦਸਤਾ ਪੰਜਾਬ ਦੀ ਟੀਮ ਨੇ ਜਾਲ ਵਿਛਾਇਆ ਅਤੇ ਮੁਲਜ਼ਮ ਉਮਰਦੀਨ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਦੂਸਰੀ ਕਿਸ਼ਤ ਵਜੋਂ&nbsp&semi;1&comma;50&comma;000&nbsp&semi;ਰੁਪਏ ਦੀ ਜਬਰੀ ਵਸੂਲੀ ਕਰਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ। ਵਿਜੀਲੈਂਸ ਬਿਊਰੋ ਦੀ ਟੀਮ ਨੇ ਉਸ ਕੋਲੋਂ ਸ਼ਿਕਾਇਤਕਰਤਾ ਤੋਂ ਪਹਿਲੀ ਕਿਸ਼ਤ ਵਜੋਂ ਲਏ&nbsp&semi;50&comma;000&nbsp&semi;ਰੁਪਏ ਵਿੱਚੋਂ&nbsp&semi;40&comma;000&nbsp&semi;ਰੁਪਏ ਵੀ ਬਰਾਮਦ ਕਰ ਲਏ। ਇਸ ਉਪਰੰਤ ਉਕਤ ਮਾਮਲੇ ਦੇ ਹੋਰ ਸਹਿ-ਮੁਲਜ਼ਮ ਸਲੀਮ ਅਤੇ ਰੁਪਿੰਦਰ ਕੁਮਾਰ ਉਰਫ਼ ਡਿੰਪਲ ਨੂੰ ਵੀ ਨਾਭਾ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ।<&sol;p>&NewLine;&NewLine;&NewLine;&NewLine;<p class&equals;"wp-block-paragraph">ਉਨ੍ਹਾਂ ਅੱਗੇ ਦੱਸਿਆ ਕਿ ਇਸ ਸਬੰਧੀ ਆਈ&period;ਪੀ&period;ਸੀ&period; ਦੀ ਧਾਰਾ&nbsp&semi;419&comma; 420&comma; 384&comma; 120-ਬੀ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ&nbsp&semi;8&nbsp&semi;ਤਹਿਤ ਥਾਣਾ ਵਿਜੀਲੈਂਸ ਬਿਊਰੋ&comma;&nbsp&semi;ਉਡਣ ਦਸਤਾ-1&comma;&nbsp&semi;ਐਸ&period;ਏ&period;ਐਸ&period;ਨਗਰ&comma;&nbsp&semi;ਪੰਜਾਬ ਵਿਖੇ ਐਫ&period;ਆਈ&period;ਆਰ&period; ਨੰ&period;&nbsp&semi;02&nbsp&semi;ਮਿਤੀ&nbsp&semi;08-01-2023&nbsp&semi;ਤਹਿਤ ਮੁਕੱਦਮਾ ਦਰਜ ਕੀਤਾ ਗਿਆ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;