&NewLine;<p class&equals;"wp-block-paragraph"><strong>ਚੰਡੀਗੜ੍ਹ<&sol;strong> <strong>&vert; <&sol;strong>ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿਚ ਭ੍ਰਿਸ਼ਟਾਚਾਰ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਅੱਜ ਥਾਣਾ ਮੇਹਰਬਾਨ &lpar;ਲੁਧਿਆਣਾ&rpar; ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ &lpar;ਏ&period;ਐਸ&period;ਆਈ&period;&rpar; ਅਰੁਣ ਕੁਮਾਰ ਨੂੰ ਇਕ ਮਜ਼ਦੂਰ ਤੋਂ 6 ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਹੈ। ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਏ&period;ਐਸ&period;ਆਈ&period; ਨੂੰ ਮਜ਼ਦੂਰ &lpar;ਪੱਲੇਦਾਰ&rpar; ਕਿਰਪਾ ਸ਼ੰਕਰ ਵਾਸੀ ਪੰਜਾਬੀ ਬਾਗ&comma; ਲੁਧਿਆਣਾ ਦੀ ਸ਼ਿਕਾਇਤ &&num;8216&semi;ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਪੁਲਿਸ ਮੁਲਾਜ਼ਮ ਪਿਛਲੇ ਕੁਝ ਮਹੀਨਿਆਂ ਤੋਂ ਉਸ ਨੂੰ ਵਾਰ-ਵਾਰ ਰਿਸ਼ਵਤ ਦੀ ਮੰਗ ਕਰਕੇ ਪ੍ਰੇਸ਼ਾਨ ਕਰ ਰਿਹਾ ਹੈ। ਉਸ ਨੇ ਦੱਸਿਆ ਕਿ ਉਕਤ ਏ&period;ਐਸ&period;ਆਈ&period; ਉਸ &lpar;ਸ਼ਿਕਾਇਤਕਰਤਾ&rpar; ਖ਼ਿਲਾਫ਼ ਥਾਣਾ ਮੇਹਰਬਾਨ ਵਿਖੇ ਆਈ&period;ਪੀ&period;ਸੀ&period; ਦੀਆਂ ਧਾਰਾਵਾਂ 365&comma;323&sol;34 ਤਹਿਤ ਦਰਜ ਐਫ&period;ਆਈ&period;ਆਰ&period; ਨੰ&period; 163&sol;2020 ਵਿੱਚ ਉਸ ਦੀ ਜ਼ਮਾਨਤ ਰੱਦ ਕਰਵਾਉਣ ਦੀਆਂ ਧਮਕੀਆਂ ਦੇ ਕੇ ਉਸ ਕੋਲੋਂ ਕਿਸ਼ਤਾਂ ਵਿਚ ਰਿਸ਼ਵਤ ਵਜੋਂ 25 ਹਜ਼ਾਰ ਰੁਪਏ ਪਹਿਲਾਂ ਹੀ ਲੈ ਚੁੱਕਾ ਹੈ। ਏ&period;ਐਸ&period;ਆਈ&period; ਅਰੁਣ ਕੁਮਾਰ ਇਸ ਕੇਸ ਦਾ ਤਫਤੀਸ਼ ਅਫ਼ਸਰ ਸੀ। ਸ਼ਿਕਾਇਤਕਰਤਾ ਨੂੰ ਉਕਤ ਕੇਸ ਵਿਚ 09&sol;02&sol;2021 ਨੂੰ ਅਗਾਊਂ ਜ਼ਮਾਨਤ ਮਿਲ ਗਈ ਸੀ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਬੁਲਾਰੇ ਨੇ ਦੱਸਿਆ ਕਿ ਏ&period;ਐਸ&period;ਆਈ ਨੇ 19 ਜੂਨ 2023 ਨੂੰ ਇਸ ਮਜ਼ਦੂਰ ਕੋਲੋਂ 1500 ਰੁਪਏ ਰਿਸ਼ਵਤ ਲਈ ਸੀ ਅਤੇ ਉਹ 10 ਹਜ਼ਾਰ ਰੁਪਏ ਹੋਰ ਮੰਗ ਰਿਹਾ ਸੀ ਪਰ ਸ਼ਿਕਾਇਤਕਰਤਾ ਦੇ ਵਾਰ-ਵਾਰ ਬੇਨਤੀ ਕਰਨ &&num;8216&semi;ਤੇ ਉਹ 8 ਹਜ਼ਾਰ ਰੁਪਏ ਲੈਣ ਲਈ ਰਾਜ਼ੀ ਹੋ ਗਿਆ ਅਤੇ ਉਕਤ ਰਕਮ ਵਿੱਚੋਂ ਮੁਲਜ਼ਮ ਏ&period;ਐਸ&period;ਆਈ&period; 20 ਜੂਨ&comma; 2023 ਨੂੰ 2 ਹਜ਼ਾਰ ਰੁਪਏ ਲੈ ਚੁੱਕਾ ਹੈ ਅਤੇ ਹੁਣ ਉਹ ਬਾਕੀ 6 ਹਜ਼ਾਰ ਰੁਪਏ ਦੀ ਮੰਗ ਕਰ ਰਿਹਾ ਸੀ।<br><br>ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਥਾਣਾ ਲੁਧਿਆਣਾ ਰੇਂਜ ਦੀ ਟੀਮ ਨੇ ਜਾਲ ਵਿਛਾਇਆ ਅਤੇ ਉਕਤ ਪੁਲਿਸ ਮੁਲਾਜ਼ਮ ਨੂੰ ਕੋਰਟ ਕੰਪਲੈਕਸ&comma; ਲੁਧਿਆਣਾ ਨੇੜਿਓਂ 2 ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 6 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਏ&period;ਐਸ&period;ਆਈ&period; ਖ਼ਿਲਾਫ਼ ਵਿਜੀਲੈਂਸ ਬਿਊਰੋ ਥਾਣਾ ਲੁਧਿਆਣਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ। ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ ਅਤੇ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;