ਵਿਜੀਲੈਂਸ ਨੇ ਭ੍ਰਿਸ਼ਟਾਚਾਰ ਮਾਮਲੇ ‘ਚ ਭਗੌੜੇ ਪੰਜਾਬ ਰੋਡਵੇਜ਼ ਦੇ ਸੁਪਰਵਾਈਜ਼ਰ ਨੂੰ ਕੀਤਾ ਗ੍ਰਿਫਤਾਰ

0
713

ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪੰਜਾਬ ਰੋਡਵੇਜ਼ ਦੇ ਇਕ ਹੋਰ ਮੁਲਾਜ਼ਮ ਨੂੰ ਗ੍ਰਿਫਤਾਰ ਕੀਤਾ ਹੈ ਜੋ ਕਿ ਹੋਰਨਾਂ ਮੁਲਾਜ਼ਮਾਂ ਦੀ ਮਿਲੀਭੁਗਤ ਨਾਲ ਰਿਸ਼ਵਤ ਲੈ ਕੇ ਬੱਸ ਸਟੈਂਡ ਤੋਂ ਸਰਕਾਰੀ ਬੱਸਾਂ ਦੀ ਰਵਾਨਗੀ ਦੇ ਸਮੇਂ ਵਿਚ ਬਦਲਾਅ ਕਰਕੇ ਪ੍ਰਾਈਵੇਟ ਬੱਸਾਂ ਨੂੰ ਲਾਭ ਪਹੁੰਚਾਉਣ ਵਿਚ ਸ਼ਾਮਲ ਹੈ।

ਫੜਿਆ ਗਿਆ ਮੁਲਜ਼ਮ ਸਤਨਾਮ ਸਿੰਘ, ਸਟੇਸ਼ਨ ਸੁਪਰਵਾਈਜ਼ਰ, ਪੰਜਾਬ ਰੋਡਵੇਜ਼, ਡਿਪੂ-1, ਜਲੰਧਰ ਰਿਸ਼ਵਤਖੋਰੀ ਦੇ ਦੋਸ਼ਾਂ ਤਹਿਤ ਦਰਜ ਹੋਏ ਕੇਸ ਵਿੱਚ ਭਗੌੜਾ ਸੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਪੰਜਾਬ ਰੋਡਵੇਜ਼ ਦੇ ਕੁਝ ਮੁਲਾਜ਼ਮਾਂ ‘ਤੇ ਨਿੱਜੀ ਬੱਸਾਂ ਦੇ ਹੱਕ ਵਿੱਚ ਬੱਸ ਸਟੈਂਡ ਤੋਂ ਸਰਕਾਰੀ ਬੱਸਾਂ ਦੇ ਚੱਲਣ ਦਾ ਸਮਾਂ ਬਦਲ ਕੇ ਰੋਜ਼ਾਨਾ/ਮਹੀਨਾਵਾਰ ਰਿਸ਼ਵਤ ਵਸੂਲਣ ਦੇ ਦੋਸ਼ ਲੱਗੇ ਹਨ।

ਇਸ ਸਬੰਧ ਵਿੱਚ ਵਿਜੀਲੈਂਸ ਬਿਊਰੋ ਨੇ ਪਹਿਲਾਂ ਹੀ ਪੁਲਿਸ ਸਟੇਸ਼ਨ, ਅੰਮ੍ਰਿਤਸਰ ਵਿਖੇ ਭ੍ਰਿਸ਼ਟਾਚਾਰ ਰੋਕੂ ਐਕਟ ਦੀ ਧਾਰਾ 7, 7-ਏ ਅਤੇ ਆਈਪੀਸੀ ਦੀ ਧਾਰਾ 120-ਬੀ ਦੇ ਤਹਿਤ ਐਫਆਈਆਰ ਨੰਬਰ 5 ਮਿਤੀ 30-04-2021 ਨੂੰ ਇੱਕ ਕੇਸ ਦਰਜ ਕੀਤਾ ਸੀ