&NewLine;<p class&equals;"wp-block-paragraph"><strong>ਜਲੰਧਰ&sol;ਚੰਡੀਗੜ੍ਹ&vert;<&sol;strong> ਪੰਜਾਬ ਵਿਜੀਲੈਂਸ ਬਿਊਰੋ ਨੇ ਬੁੱਧਵਾਰ ਨੂੰ ਭ੍ਰਿਸ਼ਟਾਚਾਰ ਵਿਰੋਧੀ ਵਿੱਢੀ ਮੁਹਿੰਮ ਦੌਰਾਨ ਥਾਣਾ ਸਦਰ ਫਗਵਾੜਾ ਜ਼ਿਲ੍ਹਾ ਕਪੂਰਥਲਾ ਦੇ ਇੱਕ ਸਬ ਇੰਸਪੈਕਟਰ &lpar;ਐਸਆਈ&rpar; ਰਛਪਾਲ ਸਿੰਘ&comma; ਜੋ ਪਹਿਲਾਂ ਉਥੇ ਥਾਣੇਦਾਰ ਲੱਗਾ ਸੀ ਅਤੇ ਹੌਲਦਾਰ ਸੁਖਜੀਤ ਸਿੰਘ ਨੂੰ 50&comma;000 ਰੁਪਏ ਦੀ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਐਸ&period;ਆਈ&period; ਰਛਪਾਲ ਸਿੰਘ&comma; ਜੋ ਕਿ ਹੁਣ ਪੁਲਿਸ ਲਾਈਨ ਕਪੂਰਥਲਾ ਵਿੱਚ ਤਾਇਨਾਤ ਹੈ ਅਤੇ ਹੌਲਦਾਰ ਨੂੰ ਰਾਜਵੰਤ ਕੌਰ ਵਾਸੀ ਫੌਜੀ ਕਲੋਨੀ &lpar;ਰਣਧੀਰਪੁਰ&rpar;&comma; ਸੁਲਤਾਨਪੁਰ ਲੋਧੀ ਦੀ ਸ਼ਿਕਾਇਤ &&num;8216&semi;ਤੇ ਗ੍ਰਿਫਤਾਰ ਕੀਤਾ ਗਿਆ ਹੈ। ਇਸ ਸਬੰਧੀ ਉਕਤ ਔਰਤ ਨੇ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ &&num;8216&semi;ਤੇ ਸ਼ਿਕਾਇਤ ਦਰਜ ਕਰਵਾਈ ਸੀ।<&sol;p>&NewLine;&NewLine;&NewLine;&NewLine;<p class&equals;"wp-block-paragraph">ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਔਰਤ ਨੇ ਆਨਲਾਈਨ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਉਕਤ ਪੁਲਿਸ ਮੁਲਾਜ਼ਮਾਂ ਨੇ ਉਸ ਦੇ ਲੜਕੇ ਨੂੰ ਛੱਡਣ ਬਦਲੇ 2&comma;50&comma;000 ਰੁਪਏ ਰਿਸ਼ਵਤ ਵਜੋਂ ਮੰਗੇ ਸਨ&comma; ਜਿਸ ਨੂੰ ਉਨ੍ਹਾਂ ਵੱਲੋਂ ਥਾਣੇ ਵਿੱਚ ਨਜਾਇਜ਼ ਤੌਰ &&num;8216&semi;ਤੇ ਬੰਦ ਕੀਤਾ ਗਿਆ ਸੀ ਪਰ ਸੌਦਾ 50&comma;000 ਰੁਪਏ ਵਿੱਚ ਸਿਰੇ ਚੜ੍ਹਿਆ ਅਤੇ ਉਕਤ ਮੁਲਾਜ਼ਮਾਂ ਨੇ ਉਸਦੇ ਲੜਕੇ ਨੂੰ 20 ਘੰਟੇ ਬਾਅਦ ਪੈਸੇ ਲੈ ਕੇ ਛੱਡਿਆ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ ਨੇ ਸ਼ਿਕਾਇਤ ਦੀ ਜਾਂਚ ਕੀਤੀ ਹੈ ਅਤੇ ਇਸ ਮਾਮਲੇ ਵਿੱਚ ਸ਼ਿਕਾਇਤਕਰਤਾ ਔਰਤ ਅਤੇ ਹੋਰਾਂ ਤੋਂ ਉਕਤ ਔਰਤ ਦੇ ਲੜਕੇ ਨੂੰ ਰਿਹਾਅ ਕਰਨ ਲਈ 50&comma;000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਵਿੱਚ ਦੋਸ਼ੀ ਪਾਏ ਜਾਣ ਤੋਂ ਬਾਅਦ ਦੋਵਾਂ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਇਸ ਸਬੰਧੀ ਦੋਵਾਂ ਮੁਲਜ਼ਮਾਂ ਖ਼ਿਲਾਫ਼ ਆਈਪੀਸੀ ਦੀ ਧਾਰਾ 347&comma; 389&comma; 120-ਬੀ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਵਿਖੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਸੀ<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;