<p><strong>ਅੰਮ੍ਰਿਤਸਰ &vert;<&sol;strong> ਵਿਜੀਲੈਂਸ ਬਿਊਰੋ ਨੇ ਇੰਸਪੈਕਟਰ ਗੁਰਿੰਦਰ ਸਿੰਘ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਮੁਲਜ਼ਮ ਨੇ ਸਹਿਕਾਰੀ ਸਭਾ ਨੂੰ ਬਹਾਲ ਕਰਨ ਲਈ ਡੇਢ ਲੱਖ ਰੁਪਏ ਦੀ ਮੰਗ ਕੀਤੀ ਸੀ। ਗੁਰਿੰਦਰ ਸਿੰਘ ਭੂਰਾ ਪਿੰਡ ਕੋਹਨਾ ਦੀ ਬਹੁਮੰਤਵੀ ਸਹਿਕਾਰੀ ਸਭਾ ਵਿਚ ਸਕੱਤਰ ਵਜੋਂ ਤਾਇਨਾਤ ਸਨ।<&sol;p>&NewLine;<p>ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਨੂੰ ਜ਼ਿਲਾ ਤਰਨਤਾਰਨ ਦੇ ਵਸਨੀਕ ਵਰਿੰਦਰ ਸਿੰਘ ਦੀ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰ ਕੇ ਆਪਣੀ ਸ਼ਿਕਾਇਤ ਵਿਚ ਦੋਸ਼ ਲਾਇਆ ਕਿ ਸਬੰਧਤ ਮੁਲਜ਼ਮ ਨੇ ਸਰਕਾਰੀ ਫੰਡਾਂ ਦੀ ਦੁਰਵਰਤੋਂ ਕਰ ਕੇ ਭੰਗ ਕਰ ਦਿੱਤੀ ਗਈ ਸਹਿਕਾਰੀ ਸਭਾ ਨੂੰ ਬਹਾਲ ਕਰਨ ਬਦਲੇ ਡੇਢ ਲੱਖ ਰੁਪਏ ਦੀ ਮੰਗ ਕੀਤੀ ਸੀ।<&sol;p>&NewLine;<p>ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਮੁਲਜ਼ਮ ਨੇ ਇਸ ਸਬੰਧੀ ਸੰਯੁਕਤ ਰਜਿਸਟਰਾਰ&comma; ਸਹਿਕਾਰੀ ਸਭਾ ਜਲੰਧਰ ਨੂੰ ਮਿਲਣ ਦੇ ਨਾਂ &&num;8216&semi;ਤੇ ਉਸ ਤੋਂ 15&comma;000 ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ। ਸ਼ਿਕਾਇਤ ਦੀ ਮੁੱਢਲੀ ਪੜਤਾਲ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਦੋਸ਼ੀ ਇੰਸਪੈਕਟਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿਚ 15&comma;000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।<&sol;p>&NewLine;<p>ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿਚ ਉਕਤ ਮੁਲਜ਼ਮ ਖ਼ਿਲਾਫ਼ ਵਿਜੀਲੈਂਸ ਬਿਓਰੋ ਦੇ ਅੰਮ੍ਰਿਤਸਰ ਰੇਂਜ ਥਾਣੇ ਵਿਚ ਭ੍ਰਿਸ਼ਟਾਚਾਰ ਵਿਰੋਧੀ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ। ਮੁਲਜ਼ਮ ਨੂੰ ਭਲਕੇ ਮਾਣਯੋਗ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ ਅਤੇ ਇਸ ਸਬੰਧੀ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;