ਚੰਡੀਗੜ੍ਹ| ਵਿਜੀਲੈਂਸ ਨੇ EX CM ਚੰਨੀ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦੀ ਜਾਂਚ ਦੇ ਨਾਲ-ਨਾਲ ਹੁਣ ਉਨ੍ਹਾਂ ਦੇ ਹਲਕੇ ਚਮਕੌਰ ਸਾਹਿਬ ਵਿੱਚ ਹੋਏ ਵਿਕਾਸ ਕਾਰਜਾਂ ਦੀ ਵੀ ਜਾਂਚ ਸ਼ੁਰੂ ਕਰ ਦਿੱਤੀ ਹੈ। ਬੀਤੇ ਦਿਨੀਂ ਵਿਜੀਲੈਂਸ ਦੀ ਟੀਮ ਚਮਕੌਰ ਸਾਹਿਬ ਪਹੁੰਚੀ ਅਤੇ ਉਥੇ ਹੋਏ ਵਿਕਾਸ ਕਾਰਜਾਂ ਨਾਲ ਸਬੰਧਤ ਦਸਤਾਵੇਜ਼ ਜ਼ਬਤ ਕਰ ਲਏ। ਟੀਮ ਚੰਨੀ ਵੱਲੋਂ ਮੁੱਖ ਮੰਤਰੀ ਹੁੰਦਿਆਂ ਵਰਤੀਆਂ ਗਈਆਂ ਸਰਕਾਰੀ ਗ੍ਰਾਂਟਾਂ ਦੀ ਜਾਂਚ ਕਰ ਰਹੀ ਹੈ।
ਹਾਲ ਹੀ ‘ਚ ਸੀਐੱਮ ਭਗਵੰਤ ਮਾਨ ਨੇ ਵੀ ਚੰਨੀ ‘ਤੇ ਇਕ ਖਿਡਾਰੀ ਨੂੰ ਨੌਕਰੀ ਦੇਣ ਲਈ ਆਪਣੇ ਰਿਸ਼ਤੇਦਾਰ ਦੁਆਰਾ ਪੈਸੇ ਮੰਗਣ ਦਾ ਦੋਸ਼ ਲਗਾਇਆ ਸੀ। ਜਿਕਰਯੋਗ ਹੈ ਕਿ ਕਰੀਬ ਛੇ ਮਹੀਨੇ ਪਹਿਲਾਂ ਸਥਾਨਕ ਕੌਂਸਲਰਾਂ ਨੇ ਚਮਕੌਰ ਸਹਿਬ ਵਿੱਚ ਹੋਏ ਵਿਕਾਸ ਕਾਰਜਾਂ ਵਿੱਚ ਬੇਨਿਯਮੀਆਂ ਦੀ ਸ਼ਿਕਾਇਤ ਕੀਤੀ ਸੀ। ਵਿਜੀਲੈਂਸ ਅਧਿਕਾਰੀ ਚੰਦ ਕੁਮਾਰ ਸਿੰਗਲਾ ਦੀ ਅਗਵਾਈ ਵਾਲੀ ਟੀਮ ਨੇ ਬੀਤੇ ਦਿਨੀਂ ਛੇ ਘੰਟੇ ਤੱਕ ਜਾਂਚ ਕੀਤੀ, ਪਰ ਇਸ ਬਾਰੇ ਕੋਈ ਵੀ ਜਾਣਕਾਰੀ ਦੇਣ ਤੋਂ ਇਨਕਾਰ ਕਰ ਦਿੱਤਾ