ਵਿਜੀਲੈਂਸ ਦੀ ਕਾਰਵਾਈ, BJP ਨੇਤਾ ਮਨਪ੍ਰੀਤ ਬਾਦਲ ਦੀ ਭਾਲ ‘ਚ 6 ਸੂਬਿਆਂ ‘ਚ ਛਾਪੇਮਾਰੀ

0
607

ਚੰਡੀਗੜ੍ਹ, 29 ਸਤੰਬਰ | ਪੰਜਾਬ ਵਿਜੀਲੈਂਸ ਦੀ ਟੀਮ ਵੱਲੋਂ ਭਾਜਪਾ ਨੇਤਾ ਮਨਪ੍ਰੀਤ ਸਿੰਘ ਬਾਦਲ ਖਿਲਾਫ ਵੱਡੀ ਕਾਰਵਾਈ ਕੀਤੀ ਜਾ ਰਹੀ ਹੈ। ਮਨਪ੍ਰੀਤ ਬਾਦਲ ਦੀ ਭਾਲ ਵਿਚ 6 ਸੂਬਿਆਂ ਵਿਚ ਛਾਪੇਮਾਰੀ ਕੀਤੀ ਜਾ ਰਹੀ ਹੈ। ਪੰਜਾਬ, ਹਿਮਾਚਲ ਪ੍ਰਦੇਸ਼, ਹਰਿਆਣਾ, ਦਿੱਲੀ, ਉਤਰਾਖੰਡ ਤੇ ਰਾਜਸਥਾਨ ਵਿਚ ਛਾਪੇਮਾਰੀ ਲਈ ਟੀਮ ਪਹੁੰਚੀ ਹੋਈ ਹੈ।

ਦੱਸ ਦਈਏ ਕਿ ਬਠਿੰਡਾ ਜ਼ਿਲ੍ਹੇ ਵਿਚ ਇਕ ਜਾਇਦਾਦ ਦੀ ਖਰੀਦ ਵਿਚ ਬੇਨਿਯਮੀਆਂ ਦੇ ਮਾਮਲੇ ਵਿਚ ਅਦਾਲਤ ਨੇ ਮਨਪ੍ਰੀਤ ਸਿੰਘ ਬਾਦਲ ਖਿਲਾਫ ਗ੍ਰਿਫਤਾਰੀ ਵਾਰੰਟ ਜਾਰੀ ਕੀਤਾ ਸੀ। ਅਦਾਲਤ ਦੇ ਹੁਕਮ ‘ਤੇ ਵਿਜੀਲੈਂਸ ਵੱਲੋਂ ਮਨਪ੍ਰੀਤ ਬਾਦਲ ਖਿਲਾਫ ਲੁੱਕ-ਆਊਟ ਨੋਟਿਸ ਜਾਰੀ ਕੀਤਾ ਗਿਆ ਹੈ। ਵਿਜੀਲੈਂਸ ਨੂੰ ਸ਼ੱਕ ਹੈ ਕਿ ਮਨਪ੍ਰੀਤ ਦੇਸ਼ ਛੱਡ ਕੇ ਵਿਦੇਸ਼ ਜਾ ਸਕਦੇ ਹਨ। ਦੂਜੇ ਪਾਸੇ ਮਨਪ੍ਰੀਤ ਬਾਦਲ ਵੱਲੋਂ ਅਗਾਊਂ ਜ਼ਮਾਨਤ ਲਈ ਦਾਇਰ ਕੀਤੀ ਗਈ ਪਟੀਸ਼ਨ ‘ਤੇ ਅੱਜ ਸੁਣਵਾਈ ਹੋਵੇਗੀ।

ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਵੱਲੋਂ 2021 ਵਿਚ ਕੀਤੀ ਗਈ ਸ਼ਿਕਾਇਤ ਦੇ ਆਧਾਰ ‘ਤੇ ਵਿਜੀਲੈਂਸ ਟੀਮ ਨੇ ਜਾਂਚ ਸ਼ੁਰੂ ਕੀਤੀ ਸੀ। ਮਾਡਲ ਟਾਊਨ ਵਿਚ ਪਲਾਟ ਖਰੀਦਣ ਦੇ ਮਾਮਲੇ ਵਿਚ ਪਿਛਲੇ ਕੁਝ ਮਹੀਨਿਆਂ ਤੋਂ ਵਿਜੀਲੈਂਸ ਦੀ ਟੀਮ ਕਾਰਵਾਈ ਕਰ ਰਹੀ ਹੈ।
FIR ਦਰਜ ਹੋਣ ਤੋਂ ਬਾਅਦ ਵਿਜੀਲੈਂਸ ਟੀਮ ਮਨਪ੍ਰੀਤ ਬਾਦਲ ਦੀ ਭਾਲ ਵਿਚ ਲੱਗੀ ਹੋਈ ਹੈ। ਵਿਜੀਲੈਂਸ ਦੇ ਅਧਿਕਾਰੀ ਉਨ੍ਹਾਂ ਦੀ ਰਿਹਾਇਸ਼ ਸਣੇ ਕਈ ਵੱਖ-ਵੱਖ ਥਾਵਾਂ ‘ਤੇ ਛਾਪੇਮਾਰੀ ਕਰ ਰਹੇ ਹਨ ਪਰ ਉਨ੍ਹਾਂ ਹੱਥ ਕੁਝ ਨਹੀਂ ਲੱਗਾ।