ਪਟਿਆਲਾ, 27 ਸਤੰਬਰ | ਪੰਜਾਬ ਦੇ ਸਾਬਕਾ ਸੀ.ਐੱਮ. ਕੈਪਟਨ ਅਮਰਿੰਦਰ ਸਿੰਘ ਦੇ ਸਾਬਕਾ ਮੀਡੀਆ ਸਲਾਹਕਾਰ ਭਰਤ ਇੰਦਰ ਚਾਹਲ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਵਿਜੀਲੈਂਸ ਨੇ ਅੱਜ ਪਟਿਆਲਾ ਵਿਚ ਭਰਤ ਇੰਦਰ ਚਾਹਲ ਦੇ ਘਰ ਛਾਪਾ ਮਾਰਿਆ ਹੈ।

ਖ਼ਬਰ ਸਾਹਮਣੇ ਆਈ ਹੈ ਕਿ ਅੱਜ ਵਿਜੀਲੈਂਸ ਟੀਮ ਨੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿਚ ਚਹਿਲ ਨੂੰ ਗ੍ਰਿਫ਼ਤਾਰ ਕਰਨ ਲਈ ਉਸ ਦੇ ਘਰ ਛਾਪਾ ਮਾਰਿਆ ਹੈ। ਇਸ ਦੌਰਾਨ ਉਨ੍ਹਾਂ ਦੇ ਘਰ ਦਾ ਗੇਟ ਨਹੀਂ ਖੋਲ੍ਹਿਆ ਗਿਆ। ਇਸ ਤੋਂ ਬਾਅਦ ਛਾਪੇਮਾਰੀ ਕਰਨ ਆਈ ਟੀਮ ਵੱਲੋਂ ਉਸ ਦੇ ਘਰ ਦੇ ਗੇਟ ਰਾਹੀਂ ਅੰਦਰ ਮੌਜੂਦ ਚੌਕੀਦਾਰ ਨੂੰ ਪੱਤਰ ਸੌਂਪਿਆ ਗਿਆ।