ਅਹਿਮ ਖਬਰ : ਸਾਬਕਾ CM ਕੈਪਟਨ ਦੇ ਕਰੀਬੀ ਭਰਤ ਇੰਦਰ ਚਾਹਲ ਦੇ ਘਰ ਵਿਜੀਲੈਂਸ ਦੀ ਰੇਡ

0
1266

ਪਟਿਆਲਾ, 27 ਸਤੰਬਰ | ਪੰਜਾਬ ਦੇ ਸਾਬਕਾ ਸੀ.ਐੱਮ. ਕੈਪਟਨ ਅਮਰਿੰਦਰ ਸਿੰਘ ਦੇ ਸਾਬਕਾ ਮੀਡੀਆ ਸਲਾਹਕਾਰ ਭਰਤ ਇੰਦਰ ਚਾਹਲ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਵਿਜੀਲੈਂਸ ਨੇ ਅੱਜ ਪਟਿਆਲਾ ਵਿਚ ਭਰਤ ਇੰਦਰ ਚਾਹਲ ਦੇ ਘਰ ਛਾਪਾ ਮਾਰਿਆ ਹੈ।

PunjabKesari

ਖ਼ਬਰ ਸਾਹਮਣੇ ਆਈ ਹੈ ਕਿ ਅੱਜ ਵਿਜੀਲੈਂਸ ਟੀਮ ਨੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿਚ ਚਹਿਲ ਨੂੰ ਗ੍ਰਿਫ਼ਤਾਰ ਕਰਨ ਲਈ ਉਸ ਦੇ ਘਰ ਛਾਪਾ ਮਾਰਿਆ ਹੈ। ਇਸ ਦੌਰਾਨ ਉਨ੍ਹਾਂ ਦੇ ਘਰ ਦਾ ਗੇਟ ਨਹੀਂ ਖੋਲ੍ਹਿਆ ਗਿਆ। ਇਸ ਤੋਂ ਬਾਅਦ ਛਾਪੇਮਾਰੀ ਕਰਨ ਆਈ ਟੀਮ ਵੱਲੋਂ ਉਸ ਦੇ ਘਰ ਦੇ ਗੇਟ ਰਾਹੀਂ ਅੰਦਰ ਮੌਜੂਦ ਚੌਕੀਦਾਰ ਨੂੰ ਪੱਤਰ ਸੌਂਪਿਆ ਗਿਆ।