ਆਮਦਨ ਤੋਂ ਵੱਧ ਜਾਇਦਾਦ ਮਾਮਲੇ ‘ਚ ਸਾਬਕਾ ਉਪ ਮੁੱਖ ਮੰਤਰੀ ਸੋਨੀ ਦੇ ਫਾਰਮ ਹਾਊਸ ਤੇ ਹੋਟਲ ‘ਤੇ ਵਿਜੀਲੈਂਸ ਦੀ ਛਾਪੇਮਾਰੀ

0
426

ਅੰਮ੍ਰਿਤਸਰ। ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿਚ ਅੰਮ੍ਰਿਤਸਰ ਵਿਜੀਲੈਂਸ ਬਿਊਰੋ ਵਲੋਂ ਸਾਬਕਾ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਦੇ ਫਾਰਮ ਹਾਊਸ ਤੇ ਹੋਰ ਥਾਵਾਂ ’ਤੇ ਮੁਲਾਂਕਣ ਲਈ ਕਾਰਵਾਈ ਕੀਤੀ ਹੈ।

ਇਸ ਲਈ ਵਿਜੀਲੈਂਸ ਬਿਊਰੋ ਵੱਲੋਂ ਚੰਡੀਗੜ੍ਹ ਤੋਂ ਵਿਸ਼ੇਸ ਤੌਰ ’ਤੇ ਤਕਨੀਕੀ ਟੀਮ ਭੇਜੀ ਗਈ ਸੀ। ਵਿਜੀਲੈਂਸ ਬਿਊਰੋ ਅੰਮ੍ਰਿਤਸਰ ਰੇਂਜ ਦੇ ਐੱਸ. ਐੱਸ. ਪੀ. ਵਰਿੰਦਰ ਸਿੰਘ ਸੰਧੂ ਨੇ ਦੱਸਿਆ ਕਿ ਸਾਬਕਾ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਦੇ ਫਾਰਮ ਹਾਊਸ, ਹੋਟਲ ਅਤੇ ਇਕ ਗੋਦਾਮ ਦੀ ਪੜਤਾਲ ਕੀਤੀ ਗਈ।

ਉਨ੍ਹਾਂ ਦੱਸਿਆ ਕਿ ਵਿਜੀਲੈਂਸ ਟੀਮ ਫ਼ਾਰਮ ਹਾਊਸ ਅਤੇ ਹੋਟਲ ਵਿਚ ਪਹੁੰਚੀ ਅਤੇ ਹੁਣ ਤੱਕ ਜਾਂਚ ਜਾਰੀ