<p><strong>ਫਰੀਦਕੋਟ&comma; 7 ਨਵੰਬਰ &vert;<&sol;strong> ਵਿਜੀਲੈਂਸ ਵਿਭਾਗ ਦੀ ਟੀਮ ਨੇ ਪੰਜਾਬ ਦੇ ਫਰੀਦਕੋਟ ਸਥਿਤ ਜ਼ਿਲਾ ਖੇਡ ਅਫ਼ਸਰ ਦੇ ਦਫ਼ਤਰ ਵਿਚ ਛਾਪਾ ਮਾਰਿਆ ਅਤੇ ਢਾਈ ਘੰਟੇ ਤੱਕ ਖੇਡ ਵਿਭਾਗ ਦੇ ਦਫ਼ਤਰ ਅੰਦਰਲੇ ਰਿਕਾਰਡ ਦੀ ਤਲਾਸ਼ੀ ਲਈ। ਵਿਜੀਲੈਂਸ ਵਿਭਾਗ ਦੀ ਟੀਮ ਨੇ ਖੇਡਾਂ ਵਤਨ ਪੰਜਾਬ ਦੀਆਂ ਦੇ ਖੇਡਾਂ ਨਾਲ ਸਬੰਧਤ ਰਿਕਾਰਡ ਦੀ ਜਾਂਚ ਕੀਤੀ ਹੈ।<&sol;p>&NewLine;<p>ਸਾਲ 2023 ਦੌਰਾਨ ਫਰੀਦਕੋਟ ਵਿਚ ਕਰਵਾਏ ਗਏ ਖੇਡ ਮੁਕਾਬਲਿਆਂ ਵਿਚ ਫੰਡਾਂ ਦੀ ਦੁਰਵਰਤੋਂ ਅਤੇ ਬੇਨਿਯਮੀਆਂ ਦੇ ਸ਼ੱਕ ਕਾਰਨ ਫਰੀਦਕੋਟ ਦੇ ਇੱਕ ਪ੍ਰਾਈਵੇਟ ਕੋਚ ਕੁਲਦੀਪ ਸਿੰਘ ਅਟਵਾਲ ਨੇ ਪਹਿਲਾਂ ਡਿਪਟੀ ਕਮਿਸ਼ਨਰ ਫਰੀਦਕੋਟ ਨੂੰ ਸ਼ਿਕਾਇਤ ਕੀਤੀ ਪਰ ਕਰੀਬ ਇੱਕ ਸਾਲ ਬੀਤ ਗਿਆ। ਇਸ ਤੋਂ ਬਾਅਦ ਵੀ ਜਦੋਂ ਕੋਈ ਢੁੱਕਵੀਂ ਕਾਰਵਾਈ ਨਹੀਂ ਹੋਈ ਤਾਂ ਉਕਤ ਕੋਚ ਵੱਲੋਂ ਇਸ ਪੂਰੇ ਮਾਮਲੇ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਗਈ। ਇਸ ਮਾਮਲੇ ਦੀ ਸ਼ਿਕਾਇਤ ਵਿਜੀਲੈਂਸ ਬਿਊਰੋ ਨੂੰ ਵੀ ਕੀਤੀ ਗਈ ਸੀ&comma; ਜਿਸ &&num;8216&semi;ਤੇ ਵਿਜੀਲੈਂਸ ਵਿਭਾਗ ਫ਼ਰੀਦਕੋਟ ਦੀ ਟੀਮ ਨੇ ਬੁੱਧਵਾਰ ਸ਼ਾਮ ਨੂੰ ਅਚਾਨਕ ਜ਼ਿਲਾ ਖੇਡ ਅਫ਼ਸਰ ਫ਼ਰੀਦਕੋਟ ਦੇ ਦਫ਼ਤਰ &&num;8216&semi;ਤੇ ਛਾਪਾ ਮਾਰਿਆ ਅਤੇ ਰਿਕਾਰਡ ਦੀ ਤਲਾਸ਼ੀ ਲਈ।<&sol;p>&NewLine;<p>ਜਾਣਕਾਰੀ ਦਿੰਦਿਆਂ ਵਿਜੀਲੈਂਸ ਇੰਸਪੈਕਟਰ ਸੰਦੀਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਖੇਡ ਦਫ਼ਤਰ ਵਿਚ ਬੇਨਿਯਮੀਆਂ ਅਤੇ ਫੰਡਾਂ ਦੀ ਦੁਰਵਰਤੋਂ ਦੀ ਸ਼ਿਕਾਇਤ ਮਿਲੀ ਸੀ&comma; ਜਿਸ ਦੀ ਜਾਂਚ ਲਈ ਉਨ੍ਹਾਂ ਨੇ ਆ ਕੇ ਰਿਕਾਰਡ ਚੈੱਕ ਕੀਤਾ ਹੈ। ਲੋੜ ਪੈਣ &&num;8216&semi;ਤੇ ਅਧਿਕਾਰੀਆਂ ਨੂੰ ਬੁਲਾਇਆ ਜਾ ਸਕਦਾ ਹੈ।<&sol;p>&NewLine;<p>ਦੂਜੇ ਪਾਸੇ ਸ਼ਿਕਾਇਤਕਰਤਾ ਕੁਲਦੀਪ ਸਿੰਘ ਅਟਵਾਲ ਨੇ ਕਿਹਾ ਕਿ ਜਦੋਂ ਪ੍ਰਸ਼ਾਸਨ ਨੇ ਇਸ ਮਾਮਲੇ ਵਿਚ ਕੋਈ ਕਾਰਵਾਈ ਨਹੀਂ ਕੀਤੀ ਤਾਂ ਉਨ੍ਹਾਂ ਨੇ ਹਾਈ ਕੋਰਟ ਵਿਚ ਪਟੀਸ਼ਨ ਦਾਇਰ ਕੀਤੀ ਸੀ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;