ਸਾਬਕਾ ਮੰਤਰੀ ਬਲਬੀਰ ਸਿੱਧੂ ਤੋਂ ਵਿਜੀਲੈਂਸ ਕਰੇਗੀ ਪੁੱਛਗਿੱਛ, 21 ਅਪ੍ਰੈਲ ਨੂੰ ਕੀਤਾ ਤਲਬ

0
166

ਚੰਡੀਗੜ੍ਹ| ਪੰਜਾਬ ਵਿਜੀਲੈਂਸ ਨੇ ਪੰਜਾਬ ਦੇ ਸਾਬਕਾ ਮੰਤਰੀ ਅਤੇ ਮੌਜੂਦਾ ਭਾਜਪਾ ਆਗੂ ਬਲਬੀਰ ਸਿੰਘ ਸਿੱਧੂ ਨੂੰ ਪੁੱਛਗਿੱਛ ਲਈ ਤਲਬ ਕੀਤਾ ਹੈ। ਆਗੂ ਬਲਬੀਰ ਸਿੱਧੂ ਤੋਂ ਆਮਦਨ ਤੋਂ ਵੱਧ ਜਾਇਦਾਦ ਮਾਮਲੇ ਵਿੱਚ 21 ਅਪ੍ਰੈਲ ਨੂੰ ਮੁਹਾਲੀ ਸਥਿਤ ਵਿਜੀਲੈਂਸ ਦਫ਼ਤਰ ਵਿੱਚ ਪੁੱਛਗਿੱਛ ਕੀਤੀ ਜਾਵੇਗੀ।

ਪੰਜਾਬ ਵਿਜੀਲੈਂਸ ਨੂੰ ਸ਼ੱਕ ਹੈ ਕਿ ਬਲਬੀਰ ਸਿੱਧੂ ਨੇ ਆਮਦਨ ਤੋਂ ਵੱਧ ਜਾਇਦਾਦ ਬਣਾਈ ਹੈ। ਇਸ ਸਬੰਧੀ ਉਸ ਕੋਲੋਂ ਪੁੱਛਗਿੱਛ ਕੀਤੀ ਜਾਵੇਗੀ। ਮੰਨਿਆ ਜਾ ਰਿਹਾ ਹੈ ਕਿ ਵਿਜੀਲੈਂਸ ਵੱਲੋਂ ਪੁੱਛਗਿੱਛ ਦੌਰਾਨ ਕੁਝ ਤੱਥ ਵੀ ਇਕੱਠੇ ਕੀਤੇ ਗਏ ਹਨ। ਸਿੱਧੂ ਨੂੰ ਕਈ ਸਵਾਲ ਪੁੱਛੇ ਜਾਣਗੇ, ਜਿਨ੍ਹਾਂ ਦੇ ਜਵਾਬ ਮਿਲਣ ‘ਤੇ ਜਾਂਚ ਟੀਮ ਉਨ੍ਹਾਂ ਨੂੰ ਰਿਕਾਰਡ ਦੇ ਨਾਲ ਨੱਥੀ ਕਰ ਸਕਦੀ ਹੈ।