ਜੇਲ ‘ਚ ਬੈਠੇ ਸਾਬਕਾ ਸਿਹਤ ਮੰਤਰੀ ਨੇ ਹਾਈਕੋਰਟ ‘ਚ ਦਾਇਰ ਕੀਤੀ ਜਮਾਨਤ ਦੀ ਅਪੀਲ

0
11929

ਚੰਡੀਗੜ੍ਹ। ਭ੍ਰਿਸ਼ਟਾਚਾਰ ਦੇ ਦੋਸ਼ਾਂ ਵਿਚ ਸਿਹਤ ਮੰਤਰੀ ਦੇ ਅਹੁਦੇ ਤੋਂ ਬਰਖਾਸਤ ਵਿਜੇ ਸਿੰਗਲਾ ਨੇ ਹਾਈਕੋਰਟ ਵੱਲ ਰੁਖ਼ ਕੀਤਾ ਹੈ। ਉਨ੍ਹਾਂ ਪੰਜਾਬ ਤੇ ਹਰਿਆਣਾ ਹਾਈਕੋਰਟ ਵਿਚ ਜ਼ਮਾਨਤ ਪਟੀਸ਼ਨ ਪਾਈ ਹੈ।

ਹਾਈਕੋਰਟ ਵਿਚ ਪਟੀਸ਼ਨ ਦਰਜ ਕਰਕੇ ਸਿੰਗਲਾ ਨੇ ਕਿਹਾ ਹੈ ਕਿ ਉਨ੍ਹਾਂ ਨੂੰ ਵਿਰੋਧੀਆਂ ਨੇ ਸਾਜਿਸ਼ ਤਹਿਤ ਫਸਾਇਆ ਹੈ ਤੇ ਉਮੀਦ ਹੈ ਕਿ ਪਟੀਸ਼ਨ ‘ਤੇ ਜਲਦ ਹੀ ਸੁਣਵਾਈ ਹੋ ਸਕਦੀ ਹੈ।

ਜਿਕਰਯੋਗ ਹੈ ਕਿ ਡਾ. ਵਿਜੇ ਸਿੰਗਲਾ ’ਤੇ ਅਧਿਕਾਰੀਆਂ ਤੋਂ ਠੇਕੇ ’ਤੇ 1% ਕਮਿਸ਼ਨ ਦੀ ਮੰਗ ਕਰਨ ਤੋਂ ਬਾਅਦ ਕਾਰਵਾਈ ਕੀਤੀ ਗਈ ਹੈ। ਡਾ. ਵਿਜੇ ਸਿੰਗਲਾ ਖਿਲਾਫ਼ ਸ਼ਿਕਾਇਤ ਮਿਲਣ ਮਗਰੋਂ CM ਭਗਵੰਤ ਮਾਨ ਨੇ ਸਿਹਤ ਮੰਤਰੀ ਵਿਜੇ ਸਿੰਗਲਾ ਨੂੰ ਕੈਬਨਿਟ ਵਿੱਚੋਂ ਬਰਖਾਸਤ ਕਰ ਦਿੱਤਾ ਸੀ। ਜਿਸ ਤੋਂ ਬਾਅਦ ਵਿਜੇ ਸਿੰਗਲਾ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਸੀ ।