ਪੰਜਾਬ ਮੰਤਰੀ ਮੰਡਲ ’ਚੋਂ ਬਰਖਾਸਤ ਵਿਜੇ ਸਿੰਗਲਾ ਸਲਾਖਾਂ ਪਿੱਛੇ

0
6270

ਚੰਡੀਗੜ੍ਹ। ਆਮ ਆਦਮੀ ਪਾਰਟੀ ਦੀ ਸਰਕਾਰ ’ਚ ਸਿਹਤ ਮੰਤਰੀ ਰਹੇ ਵਿਜੇ ਸਿੰਗਲਾ ਨੂੰ ਕੈਬਨਿਟ ਮੰਤਰੀ ਦੇ ਅਹੁਦੇ ਤੋਂ ਬਰਖਾਸਤ ਕਰ ਦਿੱਤਾ ਗਿਆ ਹੈ।

ਆਮ ਆਦਮੀ ਪਾਰਟੀ ਦੇ ਮਾਨਸਾ ਤੋਂ ਵਿਧਾਇਕ ਰਹੇ ਵਿਜੇ ਸਿੰਗਲਾ ਨੂੰ ਐਂਟੀ ਕੁਰੱਪਸ਼ਨ ਬਿਊਰੋ ਵਲੋਂ ਭ੍ਰਿਸ਼ਟਾਚਾਰ ਦੇ ਦੋਸ਼ਾਂ ਤਹਿਤ ਗ੍ਰਿਫਤਾਰ ਕੀਤਾ ਗਿਆ ਹੈ। ਵਿਜੇ ਸਿੰਗਲਾ ’ਤੇ ਦੋਸ਼ ਹੈ ਕਿ ਉਹ ਸਿਹਤ ਮਹਿਕਮੇ ’ਚ ਹੋਣ ਵਾਲੀ ਕਿਸੇ ਵੀ ਤਰ੍ਹਾਂ ਦੀ ਖਰੀਦੋ-ਫਰੋਖਤ ’ਚ ਇਕ ਫੀਸਦੀ ਦੀ ਹਿੱਸੇਦਾਰੀ ਦੀ ਮੰਗ ਕਰਦਾ ਸੀ.

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਭ੍ਰਿਸ਼ਟਾਚਾਰ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਆਮ ਆਦਮੀ ਪਾਰਟੀ ਦੇ ਵਿਧਾਇਕ ਦਿਨੇਸ਼ ਚੱਢਾ ਨੇ ਤਾਂ ਸਿੰਗਲਾ ਨੂੰ ਪਾਰਟੀ ’ਚੋਂ  ਵੀ ਬਰਖਾਸਤ ਕਰਨ ਦੀ ਮੰਗ ਤੱਕ ਕਰ ਦਿੱਤੀ ਹੈ।