ਜਲੰਧਰ ਜ਼ਿਮਨੀ ਚੋਣ ਲਈ ਵੋਟਿੰਗ ਜਾਰੀ, 11 ਵਜੇ ਤੱਕ 17.07 ਫੀਸਦੀ ਹੋਈ ਵੋਟਿੰਗ

0
175

ਜਲੰਧਰ | ਜਲੰਧਰ ਜ਼ਿਮਨੀ ਚੋਣ ਲਈ ਵੋਟਿੰਗ ਜਾਰੀ ਹੈ। ਸਵੇਰੇ 11 ਵਜੇ ਤੱਕ 17.07 ਫੀਸਦੀ ਵੋਟਿੰਗ ਹੋਈ ਹੈ। ਦੱਸ ਦਈਏ ਕਿ ਜਲੰਧਰ ਤੋਂ ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ ਦੀ ਇਸ ਸਾਲ ਜਨਵਰੀ ‘ਚ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਦੌਰਾਨ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਸੀ, ਜਿਸ ਤੋਂ ਬਾਅਦ ਇੱਥੇ ਉਪ ਚੋਣ ਹੋ ਰਹੀ ਹੈ।

ਕਾਂਗਰਸ ਕੋਲ ਇਸ ਉਪ ਚੋਣ ‘ਚ ਆਪਣਾ ਗੜ੍ਹ ਬਚਾਉਣ ਦੀ ਚੁਣੌਤੀ ਹੈ ਕਿਉਂਕਿ ਕਾਂਗਰਸ ਪਿਛਲੇ 4 ਵਾਰ ਇੱਥੋਂ ਲਗਾਤਾਰ ਜਿੱਤਦੀ ਆ ਰਹੀ ਹੈ। ਸੰਤੋਖ ਸਿੰਘ ਚੌਧਰੀ ਵੀ ਇੱਥੋਂ ਲਗਾਤਾਰ 2 ਵਾਰ ਸੰਸਦ ਮੈਂਬਰ ਚੁਣੇ ਗਏ ਸਨ। ਇਸ ਵਾਰ ਕਾਂਗਰਸ ਨੇ ਉਨ੍ਹਾਂ ਦੀ ਪਤਨੀ ਕਰਮਜੀਤ ਕੌਰ ਨੂੰ ਟਿਕਟ ਦਿੱਤੀ ਹੈ।