ਪੰਜਾਬ ‘ਚ ਪੰਚਾਇਤੀ ਚੋਣਾਂ ਲਈ ਵੋਟਿੰਗ ਸ਼ੁਰੂ, ਸ਼ਾਮ ਨੂੰ ਆਵੇਗਾ ਰਿਜ਼ਲਟ

0
1951

ਜਲੰਧਰ/ਲੁਧਿਆਣਾ/ਅੰਮ੍ਰਿਤਸਰ, 15 ਅਕਤੂਬਰ |  ਪੰਜਾਬ ਵਿਚ ਪੰਚਾਇਤੀ ਚੋਣਾਂ ਲਈ ਵੋਟਿੰਗ ਅੱਜ ਸਵੇਰੇ 8 ਵਜੇ ਤੋਂ ਸ਼ੁਰੂ ਹੋ ਗਈ ਹੈ, ਜੋ ਸ਼ਾਮ 4 ਵਜੇ ਤੱਕ ਜਾਰੀ ਰਹੇਗੀ। ਇਸ ਤੋਂ ਬਾਅਦ ਸ਼ਾਮ ਨੂੰ ਹੀ ਵੋਟਾਂ ਦੀ ਗਿਣਤੀ ਹੋਵੇਗੀ। ਰਾਜ ਵਿਚ ਕੁੱਲ 13937 ਪੰਚਾਇਤਾਂ ਹਨ, ਜਿਨ੍ਹਾਂ ਵਿਚ 1.33 ਕਰੋੜ ਵੋਟਰ ਆਪਣੀ ਵੋਟ ਦਾ ਇਸਤੇਮਾਲ ਕਰਨਗੇ।

ਚੋਣਾਂ ਈਵੀਐਮ ਮਸ਼ੀਨਾਂ ਰਾਹੀਂ ਨਹੀਂ, ਬੈਲਟ ਪੇਪਰਾਂ ਰਾਹੀਂ ਕਰਵਾਈਆਂ ਜਾ ਰਹੀਆਂ ਹਨ। ਪੁਲਿਸ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਦੱਸ ਦੇਈਏ ਕਿ ਸੋਮਵਾਰ ਨੂੰ ਪੰਜਾਬ ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਵੱਡੀ ਰਾਹਤ ਦਿੱਤੀ ਹੈ। ਹਾਈਕੋਰਟ ਦੇ ਜਸਟਿਸ ਸੁਰੇਸ਼ਵਰ ਠਾਕੁਰ ‘ਤੇ ਆਧਾਰਿਤ ਬੈਂਚ ਨੇ ਪਿਛਲੇ ਹਫ਼ਤੇ 270 ਤੋਂ ਵੱਧ ਗ੍ਰਾਮ ਪੰਚਾਇਤਾਂ ‘ਤੇ ਹਾਈਕੋਰਟ ਵੱਲੋਂ ਲਗਾਏ ਗਏ ਸਟੇਅ ਆਰਡਰ ਨੂੰ ਵੀ ਵਾਪਸ ਲੈ ਲਿਆ ਹੈ।

(Note : ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ https://shorturl.at/0tM6T ਜਾਂ ਵਟਸਐਪ ਚੈਨਲ https://shorturl.at/Q3yRy ਨਾਲ ਜ਼ਰੂਰ ਜੁੜੋ।)