ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਦੀ ਪੁਲਿਸ ਨੂੰ ਚਿਤਾਵਨੀ, ਸਾਥੀ ਜਲਦ ਰਿਹਾਅ ਨਹੀਂ ਕੀਤੇ ਤਾਂ ਹੋਵੇਗਾ ਵੱਡਾ ਸੰਘਰਸ਼

0
865

ਅੰਮ੍ਰਿਤਸਰ | ਅੰਮ੍ਰਿਤਪਾਲ ਸਿੰਘ ਖਿਲਾਫ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਅੰਮ੍ਰਿਤਸਰ ਦੇ ਅਜਨਾਲਾ ਥਾਣੇ ਵਿਚ ਦਰਜ ਐਫਆਈਆਰ ’ਤੇ ਪੁਲਿਸ ਨੇ ਅੰਮ੍ਰਿਤਪਾਲ ਸਿੰਘ ਦੇ 2 ਸਮਰਥਕਾਂ ਲਵਪ੍ਰੀਤ ਸਿੰਘ ਤੂਫਾਨ ਅਤੇ ਸੰਧੂ ਨੂੰ ਹਿਰਾਸਤ ਵਿਚ ਲਿਆ ਹੈ, ਜਿਸ ਤੋਂ ਬਾਅਦ ਅੰਮ੍ਰਿਤਪਾਲ ਨੇ ਪੁਲਿਸ ਨੂੰ ਚਿਤਾਵਨੀ ਜਾਰੀ ਕੀਤੀ ਹੈ।

ਉਨ੍ਹਾਂ ਕਿਹਾ ਕਿ ਅਜਨਾਲਾ ਵਿਚ ਝੂਠੇ ਪਰਚੇ ਦਰਜ ਕੀਤੇ ਗਏ ਹਨ, ਜਿਸ ’ਤੇ ਕਾਰਵਾਈ ਕਰਦਿਆਂ ਪੁਲਿਸ ਨੇ ਉਸ ਦੇ 2 ਸਮਰਥਕਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਉਹ ਪਹਿਲਾਂ ਹੀ ਪੁਲਿਸ ਨੂੰ ਕਿਸੇ ਵੀ ਟਕਰਾਅ ਤੋਂ ਦੂਰ ਰਹਿਣ ਲਈ ਕਹਿ ਚੁੱਕੇ ਹਨ। ਅੰਮ੍ਰਿਤਪਾਲ ਨੇ ਕਿਹਾ ਕਿ ਜੇਕਰ ਉਨ੍ਹਾਂ ਦੇ ਸਮਰਥਕਾਂ ਨੂੰ ਇੰਝ ਹੀ ਚੁੱਕਿਆ ਤਾਂ ਅਸੀਂ ਸਾਰੇ ਇਕੱਠੇ ਹੋ ਕੇ ਸੰਘਰਸ਼ ਕਰਾਂਗੇ।

ਪਿੰਡ ਜੱਲੂਪੁਰ ਖੇੜਾ ਵਿਚ ਅੰਮ੍ਰਿਤਪਾਲ ਸਿੰਘ ਨੇ ਲੋਕਾਂ ਨੂੰ ਵੱਧ ਤੋਂ ਵੱਧ ਪਹੁੰਚਣ ਦੀ ਅਪੀਲ ਕੀਤੀ ਹੈ। ਉਥੇ ਬੈਠ ਕੇ ਵਿਚਾਰ ਕੀਤਾ ਜਾਵੇਗਾ ਕਿ ਅੱਗੇ ਕੀ ਕਰਨਾ ਹੈ। ਵੀਰਵਾਰ ਨੂੰ ਹੀ ਅੰਮ੍ਰਿਤਪਾਲ ਖਿਲਾਫ ਇਕ ਨੌਜਵਾਨ ਨੂੰ ਅਗਵਾ ਕਰਨ ਅਤੇ ਕੁੱਟਮਾਰ ਦਾ ਮਾਮਲਾ ਦਰਜ ਕੀਤਾ ਗਿਆ ਸੀ।

ਪੁਲਿਸ ਨੇ ਗੁਰਦਾਸਪੁਰ ਤੋਂ 2 ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ। ਸੂਚਨਾ ਦੇ ਆਧਾਰ ‘ਤੇ ਥਾਣਾ ਅਜਨਾਲਾ ਦੀ ਪੁਲਿਸ ਨੇ ਗੁਰਦਾਸਪੁਰ ਦੇ ਪਿੰਡਾਂ ‘ਚ ਛਾਪੇਮਾਰੀ ਕਰਕੇ ਅੰਮ੍ਰਿਤਪਾਲ ਦੇ 2 ਨਜ਼ਦੀਕੀ ਦੋਸਤਾਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਜਲਦੀ ਹੀ ਇਨ੍ਹਾਂ ਨੂੰ ਅਦਾਲਤ ਵਿਚ ਪੇਸ਼ ਕਰਕੇ ਰਿਮਾਂਡ ਹਾਸਲ ਕਰ ਸਕਦੀ ਹੈ।

ਵੇਖੋ ਵੀਡੀਓ