ਲੁਧਿਆਣਾ : ਮੌਸਮ ਵਿਭਾਗ ਨੇ ਵੀਰਵਾਰ ਨੂੰ ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ’ਚ ਭਾਰੀ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਹੈ। ਬੁੱਧਵਾਰ ਸ਼ਾਮ ਨੂੰ ਮੌਸਮ ਵਿਭਾਗ ਵੱਲੋਂ ਕੀਤੀ ਗਈ ਪੇਸ਼ੀਨਗੋਈ ਮੁਤਾਬਕ ਪੱਛਮੀ ਮਾਲਵੇ ’ਚ ਪੈਂਦੇ ਜ਼ਿਲ੍ਹਿਆਂ ਫ਼ਿਰੋਜ਼ਪੁਰ, ਫ਼ਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਮੋਗਾ ਤੇ ਬਠਿੰਡਾ ਨੂੰ ਛੱਡ ਕੇ ਪੰਜਾਬ ਦੇ ਹੋਰ ਸਾਰੇ ਜ਼ਿਲ੍ਹਿਆਂ ’ਚ ਤੇਜ਼ ਹਵਾਵਾਂ ਦਰਮਿਆਨ ਮੀਂਹ ਪੈਣ ਦੀ ਸੰਭਾਵਨਾ ਹੈ।

ਰੁਕ-ਰੁਕ ਕੇ ਮੀਂਹ ਪੈ ਸਕਦਾ ਹੈ, ਜਿਸ ਕਾਰਨ ਵੱਧ ਤੋਂ ਵੱਧ ਤਾਪਮਾਨ ’ਚ ਚਾਰ ਤੋਂ ਪੰਜ ਡਿਗਰੀ ਸੈਲਸੀਅਸ ਦੀ ਗਿਰਾਵਟ ਆ ਸਕਦੀ ਹੈ। ਇਸ ਤੋਂ ਬਾਅਦ 12 ਅਗਸਤ ਤੱਕ ਮੌਸਮ ਸਾਫ਼ ਰਹੇਗਾ। 13 ਅਗਸਤ ਤੋਂ ਫਿਰ ਤੋਂ ਭਾਰੀ ਮੀਂਹ ਦੀ ਸੰਭਾਵਨਾ ਹੈ। ਬੁੱਧਵਾਰ ਨੂੰ ਵੀ ਪੰਜਾਬ ਦੇ ਚਾਰ ਜ਼ਿਲ੍ਹਿਆਂ ’ਚ ਮੀਂਹ ਪਿਆ। ਚੰਡੀਗੜ੍ਹ ’ਚ ਸਵੇਰੇ ਅੱਠ ਵਜੇ ਤੱਕ 24.0 ਮਿਲੀਮੀਟਰ, ਪਠਾਨਕੋਟ ’ਚ 4.2 ਮਿਲੀਮੀਟਰ, ਸ਼ਹੀਦ ਭਗਤ ਸਿੰਘ ਨਗਰ ’ਚ 2.9 ਮਿਲੀਮੀਟਰ, ਰੋਪੜ ’ਚ 2.5 ਮਿਲੀਮੀਟਰ ਮੀਂਹ ਰਿਕਾਰਡ ਕੀਤਾ ਗਿਆ।

(Note : ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ ‘ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ ‘ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ ‘ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ ‘ਤੇ)