ਪੰਜਾਬ, ਹਰਿਆਣਾ ਤੇ ਮਹਾਰਾਸ਼ਟਰ ਸਣੇ ਕਈ ਇਲਾਕਿਆਂ ‘ਚ ਗੜ੍ਹੇਮਾਰੀ ਤੇ ਤੇਜ਼ ਹਵਾਵਾਂ ਦੀ ਚੇਤਾਵਨੀ

0
390

ਨਵੀਂ ਦਿੱਲੀ, 27 ਨਵੰਬਰ| ਮੌਸਮ ਵਿਭਾਗ (IMD) ਨੇ ਸੋਮਵਾਰ ਨੂੰ ਮਹਾਰਾਸ਼ਟਰ, ਰਾਜਸਥਾਨ ਅਤੇ ਦੱਖਣ-ਪੱਛਮੀ ਮੱਧ ਪ੍ਰਦੇਸ਼ ਦੇ ਵੱਖ-ਵੱਖ ਖੇਤਰਾਂ ਵਿੱਚ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਹੈ। ਨਾਲ ਹੀ ਪੰਜਾਬ, ਹਰਿਆਣਾ, ਪੱਛਮੀ ਉੱਤਰ ਪ੍ਰਦੇਸ਼, ਜੰਮੂ-ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼ ਦੇ ਵੱਖ-ਵੱਖ ਇਲਾਕਿਆਂ ‘ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

ਤੇਜ਼ ਹਵਾਵਾਂ ਅਤੇ ਗੜੇਮਾਰੀ ਦੀ ਸੰਭਾਵਨਾ: ਦੱਖਣੀ ਰਾਜਸਥਾਨ, ਮਹਾਰਾਸ਼ਟਰ ਅਤੇ ਦੱਖਣ-ਪੱਛਮੀ ਮੱਧ ਪ੍ਰਦੇਸ਼ ਵਿੱਚ ਗਰਜ, ਤੇਜ਼ ਹਵਾਵਾਂ ਅਤੇ ਗੜੇਮਾਰੀ ਦੇ ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਰਾਤ ਸਮੇਂ ਪੰਜਾਬ, ਹਰਿਆਣਾ, ਪੱਛਮੀ ਉੱਤਰ ਪ੍ਰਦੇਸ਼, ਜੰਮੂ-ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼ ਦੇ ਆਸ-ਪਾਸ ਦੇ ਇਲਾਕਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਆਈਐਮਡੀ ਨੇ ‘ਐਕਸ’ ‘ਤੇ ਇਕ ਹੋਰ ਪੋਸਟ ਵਿਚ ਕਿਹਾ, ‘ਮਹਾਰਾਸ਼ਟਰ, ਰਾਜਸਥਾਨ ਅਤੇ ਮੱਧ ਪ੍ਰਦੇਸ਼ ਵਿਚ ਗਰਜ, ਤੇਜ਼ ਹਵਾਵਾਂ, ਗੜੇਮਾਰੀ ਦੇ ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀਆਂ ਗਤੀਵਿਧੀਆਂ ਜਾਰੀ ਹਨ।