ਪੰਜਾਬ ਦੇ 9 ਜ਼ਿਲ੍ਹਿਆਂ ‘ਚ ਅੱਜ ਭਾਰੀ ਮੀਂਹ ਦੀ ਚੇਤਾਵਨੀ, ਹਿਮਾਚਲ ਦੇ ਮੀਂਹ ਨੇ ਵਧਾਈ ਭਾਖੜਾ ਡੈਮ ਦੀ ਚਿੰਤਾ

0
949

ਚੰਡੀਗੜ੍ਹ| ਮੌਸਮ ਵਿਭਾਗ ਨੇ ਪੰਜਾਬ ਦੇ 9 ਜ਼ਿਲ੍ਹਿਆਂ ਵਿੱਚ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਪੰਜਾਬ ਵਿੱਚ ਅੱਜ ਫਾਜ਼ਿਲਕਾ, ਮੁਕਤਸਰ, ਫਰੀਦਕੋਟ, ਮੋਗਾ, ਫਿਰੋਜ਼ਪੁਰ, ਜਲੰਧਰ, ਤਰਨਤਾਰਨ, ਕਪੂਰਥਲਾ ਅਤੇ ਅੰਮ੍ਰਿਤਸਰ ਵਿੱਚ ਮੀਂਹ ਪੈ ਸਕਦਾ ਹੈ।

ਕੁਝ ਇਲਾਕਿਆਂ ‘ਚ ਸਵੇਰੇ ਹੋਈ ਬਾਰਿਸ਼ ਨੇ ਘੱਟੋ-ਘੱਟ ਤਾਪਮਾਨ ਨੂੰ ਹੋਰ ਹੇਠਾਂ ਲਿਆਂਦਾ ਪਰ ਹਿਮਾਚਲ ‘ਚ ਮੀਂਹ ਨੇ ਭਾਖੜਾ ਡੈਮ ਨੂੰ ਲੈ ਕੇ ਚਿੰਤਾ ਵਧਾ ਦਿੱਤੀ ਹੈ। ਕਿਉਕਿ ਆਉਣ ਵਾਲੇ 3 ਦਿਨਾਂ ‘ਚ ਹਿਮਾਚਲ ‘ਚ ਭਾਰੀ ਬਾਰਿਸ਼ ਹੋਣ ਦੀ ਚਿਤਾਵਨੀ ਦਿੱਤੀ ਗਈ ਹੈ, ਜਿਸ ਕਾਰਨ ਭਾਖੜਾ ਡੈਮ ‘ਚ ਪਾਣੀ ਦਾ ਪੱਧਰ ਰੋਜ਼ਾਨਾ 1 ਤੋਂ 2 ਫੁੱਟ ਵਧਣ ਦੀ ਸੰਭਾਵਨਾ ਹੈ।

ਦੱਸ ਦਈਏ ਕਿ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਲਗਾਤਾਰ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਜਾ ਕੇ ਡਿਪਟੀ ਕਮਿਸ਼ਨਰ ਅਤੇ ਜ਼ਿਲ੍ਹਾ ਅਧਿਕਾਰੀਆਂ ਨਾਲ ਮੀਟਿੰਗਾਂ ਕਰਕੇ ਮੁੱਖ ਮੰਤਰੀ ਵੱਲੋਂ ਜਾਰੀ ਨਿਰਦੇਸ਼ਾਂ ਬਾਬਤ ਦੱਸਿਆ ਜਾ ਰਿਹਾ ਹੈ।