ਨਵੀਂ ਦਿੱਲੀ, 3 ਅਕਤੂਬਰ | ਭਾਰਤੀ ਮੌਸਮ ਵਿਭਾਗ (IMD) ਨੇ ਅਕਤੂਬਰ ਵਿਚ ਦੇਸ਼ ਦੇ ਜ਼ਿਆਦਾਤਰ ਹਿੱਸਿਆਂ ਵਿਚ ਤਾਪਮਾਨ ਆਮ ਨਾਲੋਂ ਵੱਧ ਰਹਿਣ ਦੀ ਭਵਿੱਖਬਾਣੀ ਕੀਤੀ ਹੈ। ਆਈਐਮਡੀ ਦੇ ਡਾਇਰੈਕਟਰ ਜਨਰਲ ਮ੍ਰਿਤੁੰਜੇ ਮਹਾਪਾਤਰਾ ਦੇ ਅਨੁਸਾਰ ਅਕਤੂਬਰ ਤੋਂ ਦਸੰਬਰ ਤੱਕ ਮਾਨਸੂਨ ਤੋਂ ਬਾਅਦ (ਉੱਤਰ-ਪੂਰਬੀ ਮਾਨਸੂਨ) ਸੀਜ਼ਨ ਵਿਚ ਦੱਖਣੀ ਪ੍ਰਾਈਦੀਪ ਦੇ ਪੰਜ ਪ੍ਰਮੁੱਖ ਖੇਤਰਾਂ-ਤਾਮਿਲਨਾਡੂ, ਤੱਟਵਰਤੀ ਆਂਧਰਾ ਪ੍ਰਦੇਸ਼, ਰਾਇਲਸੀਮਾ, ਕੇਰਲ ਤੇ ਦੱਖਣੀ ਅੰਦਰੂਨੀ ਕਰਨਾਟਕਾ ਵਿਚ ਆਮ ਨਾਲੋਂ ਵੱਧ ਮੀਂਹ ਪੈਣ ਦੀ ਸੰਭਾਵਨਾ ਹੈ।
ਮੌਸਮ ਵਿਭਾਗ ਅਨੁਸਾਰ ਮੱਧ ਭਾਰਤ ਦੇ ਕਈ ਹਿੱਸਿਆਂ ਅਤੇ ਉੱਤਰ-ਪੂਰਬੀ ਭਾਰਤ ਦੇ ਕੁਝ ਖੇਤਰਾਂ ਵਿਚ ਆਮ ਨਾਲੋਂ ਵੱਧ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਹਾਲਾਂਕਿ, ਉੱਤਰ-ਪੱਛਮੀ ਭਾਰਤ ਅਤੇ ਦੂਰ ਦੱਖਣੀ ਹਿੱਸਿਆਂ ਵਿਚ ਆਮ ਨਾਲੋਂ ਘੱਟ ਮੀਂਹ ਪੈ ਸਕਦਾ ਹੈ। ਅਕਤੂਬਰ ਦੌਰਾਨ ਕਈ ਇਲਾਕਿਆਂ ਵਿਚ ਆਮ ਨਾਲੋਂ ਵੱਧ ਮੀਂਹ ਪੈਣ ਦੀ ਸੰਭਾਵਨਾ ਹੈ।
ਇਨ੍ਹਾਂ ਰਾਜਾਂ ਵਿਚ ਅੱਜ 3 ਅਕਤੂਬਰ ਨੂੰ ਅਰੁਣਾਚਲ ਪ੍ਰਦੇਸ਼ ਅਤੇ ਅਸਾਮ ਵਿਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਬਿਹਾਰ, ਮੱਧ ਪ੍ਰਦੇਸ਼, ਆਂਧਰਾ ਪ੍ਰਦੇਸ਼ ਅਤੇ ਤਾਮਿਲਨਾਡੂ ਦੇ ਕੁਝ ਹਿੱਸਿਆਂ ਵਿਚ ਵੀ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ।
ਆਉਣ ਵਾਲੇ ਦਿਨਾਂ ‘ਚ ਵੀ ਮੀਂਹ ਪੈਣ ਦੀ ਭਵਿੱਖਬਾਣੀ
4 ਅਕਤੂਬਰ: ਮੱਧ ਪ੍ਰਦੇਸ਼, ਬਿਹਾਰ, ਅਸਾਮ, ਅਰੁਣਾਚਲ ਪ੍ਰਦੇਸ਼, ਮੇਘਾਲਿਆ, ਮਿਜ਼ੋਰਮ, ਮਣੀਪੁਰ, ਤ੍ਰਿਪੁਰਾ, ਆਂਧਰਾ ਪ੍ਰਦੇਸ਼, ਨਾਗਾਲੈਂਡ ਤੇ ਤਾਮਿਲਨਾਡੂ ਵਿਚ ਭਾਰੀ ਮੀਂਹ ਦੀ ਸੰਭਾਵਨਾ ਹੈ।
5 ਤੇ 6 ਅਕਤੂਬਰ: ਅਸਾਮ, ਨਾਗਾਲੈਂਡ, ਮੇਘਾਲਿਆ, ਮਿਜ਼ੋਰਮ, ਮਣੀਪੁਰ ਅਤੇ ਤ੍ਰਿਪੁਰਾ ਵਿਚ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਦਿਨਾਂ ‘ਚ ਕੁਝ ਸੂਬਿਆਂ ‘ਚ ਮੌਸਮ ਦਾ ਪੈਟਰਨ ਖਰਾਬ ਹੋ ਸਕਦਾ ਹੈ, ਇਸ ਲਈ ਲੋਕਾਂ ਨੂੰ ਚੌਕਸ ਰਹਿਣ ਦੀ ਸਲਾਹ ਦਿੱਤੀ ਗਈ ਹੈ।
(Note : ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ https://shorturl.at/0tM6T ਜਾਂ ਵਟਸਐਪ ਚੈਨਲ https://shorturl.at/Q3yRy ਨਾਲ ਜ਼ਰੂਰ ਜੁੜੋ।)