ਮੌਸਮ ਵਿਭਾਗ ਦੀ ਚਿਤਾਵਨੀ : ਪੰਜਾਬ, ਚੰਡੀਗੜ੍ਹ ਸਮੇਤ ਕਈ ਸੂਬਿਆਂ ‘ਚ ਅਗਲੇ 5 ਦਿਨ ਰਹੇਗਾ ਧੁੰਦ ਦਾ ਕਹਿਰ

0
404

weather| ਦੇਸ਼ ਦੇ ਕਈ ਸੂਬਿਆਂ ‘ਚ ਠੰਡ ਕਾਫੀ ਵਧ ਗਈ ਹੈ। ਰਾਜਧਾਨੀ ਦਿੱਲੀ ਵਿਚ ਸੰਘਣੀ ਧੁੰਦ ਨੇ ਦਸਤਕ ਦੇ ਦਿੱਤੀ ਹੈ। ਭਾਰਤ ਦੇ ਮੌਸਮ ਵਿਭਾਗ ਨੇ ਦੇਸ਼ ਦੇ ਕਈ ਰਾਜਾਂ ਵਿਚ ਸੰਘਣੀ ਧੁੰਦ ਦੀ ਚਿਤਾਵਨੀ ਜਾਰੀ ਕੀਤੀ ਹੈ। ਅਗਲੇ 4 ਤੋਂ 5 ਦਿਨਾਂ ਦੌਰਾਨ ਹਿਮਾਚਲ, ਪੰਜਾਬ, ਹਰਿਆਣਾ, ਚੰਡੀਗੜ੍ਹ, ਦਿੱਲੀ ਅਤੇ ਉੱਤਰ ਪ੍ਰਦੇਸ਼ ਲਈ ਸੰਘਣੀ ਧੁੰਦ ਦਾ ਅਲਰਟ ਜਾਰੀ ਕੀਤਾ ਹੈ। ਅਗਲੇ ਤਿੰਨ ਦਿਨ ਮੈਦਾਨੀ ਇਲਾਕਿਆਂ ਵਿਚ ਹੇਠਲੇ ਪੱਧਰ ‘ਤੇ ਨਮੀ ਅਤੇ ਹਲਕੀ ਹਵਾਵਾਂ ਕਾਰਨ ਪੰਜਾਬ, ਹਰਿਆਣਾ, ਚੰਡੀਗੜ੍ਹ ਅਤੇ ਦਿੱਲੀ, ਹਿਮਾਚਲ ਅਤੇ ਉੱਤਰ ਪ੍ਰਦੇਸ਼ ‘ਚ ਰਾਤ ਅਤੇ ਸਵੇਰ ਸਮੇਂ ਕਈ ਥਾਵਾਂ ‘ਤੇ ਸੰਘਣੀ ਤੋਂ ਬਹੁਤ ਸੰਘਣੀ ਧੁੰਦ ਦੀ ਸੰਭਾਵਨਾ ਹੈ।

ਇਸੇ ਤਰ੍ਹਾਂ ਹਿਮਾਲਿਆ ਤੋਂ ਆਉਣ ਵਾਲੀਆਂ ਖੁਸ਼ਕ ਉੱਤਰ-ਪੱਛਮੀ ਹਵਾਵਾਂ ਕਾਰਨ ਹਿਮਾਚਲ ਪ੍ਰਦੇਸ਼, ਪੰਜਾਬ, ਹਰਿਆਣਾ ਅਤੇ ਉੱਤਰੀ ਰਾਜਸਥਾਨ ਦੇ ਵੱਖ-ਵੱਖ ਹਿੱਸਿਆਂ ਵਿਚ ਸੀਤ ਲਹਿਰ ਜਾਰੀ ਰਹਿਣ ਦੀ ਸੰਭਾਵਨਾ ਹੈ। ਸਕਾਈਮੇਟ ਮੁਤਾਬਕ ਅਗਲੇ 24 ਘੰਟਿਆਂ ‘ਚ ਅੰਡੇਮਾਨ-ਨਿਕੋਬਾਰ ਦੇ ਦੱਖਣੀ ਹਿੱਸਿਆਂ ‘ਚ ਹਲਕੀ ਤੋਂ ਭਾਰੀ ਬਾਰਿਸ਼ ਹੋ ਸਕਦੀ ਹੈ। ਤੱਟਵਰਤੀ ਤਾਮਿਲਨਾਡੂ ਅਤੇ ਆਂਧਰਾ ਪ੍ਰਦੇਸ਼ ਦੇ ਦੱਖਣੀ ਤੱਟ ‘ਤੇ ਵੀ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਦੱਖਣੀ ਕਰਨਾਟਕ, ਤਾਮਿਲਨਾਡੂ ਦੇ ਅੰਦਰੂਨੀ ਹਿੱਸਿਆਂ ਅਤੇ ਕੇਰਲਾ ਦੇ ਕੁਝ ਹਿੱਸਿਆਂ ਵਿਚ ਵੀ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਇਸੇ ਤਰ੍ਹਾਂ ਹਿਮਾਲਿਆ ਤੋਂ ਆਉਣ ਵਾਲੀਆਂ ਖੁਸ਼ਕ ਉੱਤਰ-ਪੱਛਮੀ ਹਵਾਵਾਂ ਕਾਰਨ ਹਿਮਾਚਲ ਪ੍ਰਦੇਸ਼, ਪੰਜਾਬ, ਹਰਿਆਣਾ ਅਤੇ ਉੱਤਰੀ ਰਾਜਸਥਾਨ ਦੇ ਵੱਖ-ਵੱਖ ਹਿੱਸਿਆਂ ਵਿਚ ਅਗਲੇ 4 ਤੋਂ 5 ਦਿਨਾਂ ਦੌਰਾਨ ਸੀਤ ਲਹਿਰ ਜਾਰੀ ਰਹਿਣ ਦੀ ਸੰਭਾਵਨਾ ਹੈ।