ਪੰਜਾਬ ‘ਚ ਦੋ ਦਿਨ ਹੋਰ ਭਾਰੀ ਮੀਂਹ ਦੀ ਚੇਤਾਵਨੀ, ਦਰਿਆਵਾਂ ਤੇ ਨਾਲਿਆਂ ਦੇ ਪਾਣੀ ਦਾ ਲੈਵਲ ਵਧਣ ਦਾ ਖਤਰਾ

0
574

ਚੰਡੀਗੜ੍ਹ : ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿਚ ਸ਼ਨੀਵਾਰ ਰਾਤ ਤੋਂ ਮੀਂਹ ਦਾ ਦੂਜਾ ਦੌਰ ਸ਼ੁਰੂ ਹੋ ਗਿਆ। ਹੜ੍ਹ ਵਰਗੀ ਸਥਿਤੀ ਦਾ ਸਾਹਮਣਾ ਕਰ ਰਹੇ ਲੋਕ ਫਿਰ ਤੋਂ ਪ੍ਰੇਸ਼ਾਨ ਹਨ। ਹੁਸ਼ਿਆਰਪੁਰ ਦੇ ਦਸੂਹਾ ਵਿਚ ਸਭ ਤੋਂ ਵੱਧ 72 ਮਿ.ਮੀ. ਕਿਸਾਨਾਂ ਦੀ ਹਜ਼ਾਰਾਂ ਏਕੜ ਫ਼ਸਲ ਪਾਣੀ ਵਿਚ ਡੁੱਬ ਗਈ ਹੈ। ਪੌਂਗ ਡੈਮ ਤੋਂ ਐਤਵਾਰ ਸ਼ਾਮ 6 ਵਜੇ ਬਿਆਸ ਦਰਿਆ ਵਿਚ 22300 ਕਿਊਸਿਕ ਪਾਣੀ ਛਡਿਆ ਗਿਆ।

ਪੰਜਾਬ ਵਿਚ 1414 ਪਿੰਡ ਅਤੇ ਹਰਿਆਣਾ ਵਿਚ 1298 ਪਿੰਡ ਹੜ੍ਹਾਂ ਨਾਲ ਪ੍ਰਭਾਵਿਤ ਹੋਏ ਹਨ। ਕਰੀਬ 5.50 ਲੱਖ ਏਕੜ ਫਸਲ ਪਾਣੀ ਵਿਚ ਡੁੱਬ ਗਈ ਹੈ। ਮੌਸਮ ਵਿਭਾਗ ਨੇ 17 ਅਤੇ 18 ਜੁਲਾਈ ਨੂੰ ਪੰਜਾਬ, ਹਰਿਆਣਾ ਅਤੇ ਹਿਮਾਚਲ ਦੇ ਕਈ ਜ਼ਿਲ੍ਹਿਆਂ ਵਿਚ ਦਰਮਿਆਨੀ ਤੋਂ ਭਾਰੀ ਬਾਰਿਸ਼ ਲਈ ਅਲਰਟ ਜਾਰੀ ਕੀਤਾ ਹੈ। ਇਸ ਕਾਰਨ ਦਰਿਆਵਾਂ ਅਤੇ ਨਾਲਿਆਂ ਦੇ ਪਾਣੀ ਦਾ ਪੱਧਰ ਵਧਣ ਦਾ ਖ਼ਦਸ਼ਾ ਹੈ।

ਬਿਆਸ ਦੇ ਨਾਲ ਲੱਗਦੇ ਤਲਵਾੜਾ, ਮੁਕੇਰੀਆਂ, ਦਸੂਹਾ, ਟਾਂਡਾ ਵਿਚ ਹਾਈ ਅਲਰਟ ਜਾਰੀ ਕੀਤਾ ਗਿਆ। ਲੁਧਿਆਣਾ, ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਫ਼ਰੀਦਕੋਟ, ਬਠਿੰਡਾ ਅਤੇ ਫ਼ਿਰੋਜ਼ਪੁਰ ਵਿਚ ਮੀਂਹ ਪਿਆ। ਮਾਨਸਾ ਜ਼ਿਲ੍ਹੇ ਦੇ ਚਾਂਦਪੁਰਾ ਬੰਨ੍ਹ ਦੀ ਮੁਰੰਮਤ ਲਈ ਫ਼ੌਜ ਨੇ ਮੋਰਚਾ ਸੰਭਾਲ ਲਿਆ ਹੈ। ਸਰਕਾਰ ਨੇ ਸੋਮਵਾਰ ਤੋਂ ਸਾਰੇ ਸਕੂਲ ਖੋਲ੍ਹਣ ਦਾ ਹੁਕਮ ਜਾਰੀ ਕਰ ਦਿਤਾ ਹੈ।

(Note : ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ ‘ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ ‘ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ ‘ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ ‘ਤੇ