ਮੌਗਾ ਦੇ ਪਿੰਡ ਡਾਲਾ ਦੇ ਸਰਕਾਰੀ ਸਕੂਲ ਦੇ ਚੌਂਕੀਦਾਰ ਦੀ ਬੇਰਹਿਮੀ ਨਾਲ ਹੱਤਿਆ

0
2907

ਮੋਗਾ. ਮੋਗਾ ਦੇ ਪਿੰਡ ਡਾਲਾ ਵਿਖੇ ਸਰਕਾਰੀ ਸਕੂਲ ‘ਚ ਚੌਂਕੀਦਾਰੀ ਦਾ ਕੰਮ ਕਰਦੇ 75 ਸਾਲਾ ਬਜ਼ੁਰਗ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਸਥਾਨਕ ਪੁਲਿਸ ਨੇ ਲਾਸ਼ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਦੇ ਲਈ ਭੇਜ ਦਿੱਤੀ ਹੈ।

ਜਾਣਕਾਰੀ ਮੁਤਾਬਕ 75 ਸਾਲਾ ਬਚਿੱਤਰ ਸਿੰਘ ਪਿੰਡ ਦੇ ਹੀ ਸਰਕਾਰੀ ਸਕੂਲ ਵਿੱਚ ਪਿਛਲੇ ਡੇਢ ਸਾਲ ਤੋਂ ਚੌਂਕੀਦਾਰ ਦਾ ਕੰਮ ਕਰਦਾ ਸੀ।  ਵੀਰਵਾਰ ਦੇਰ ਰਾਤ ਨੂੰ ਕੁਝ ਅਣਪਛਾਤੇ ਲੋਕ ਸਕੂਲ ਵਿੱਚ ਦਾਖਿਲ ਹੋਏ ਜਿਨ੍ਹਾਂ ਨੇ ਬਚਿੱਤਰ ਸਿੰਘ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ। ਚੌਕੀਦਾਰ ਦੇ ਕਤਲ ਦਾ ਉਸ ਸਮੇਂ ਪਤਾ ਲੱਗਿਆ ਜਦੋਂ ਸਕੂਲ ਦੇ ਅਧਿਆਪਕ ਸ਼ੁੱਕਰਵਾਰ ਸਵੇਰੇ ਸਕੂਲ ਵਿੱਚ ਆਏ।

ਧਰਮਕੋਟ ਦੇ ਡੀਐਸਪੀ ਸਰਦਾਰ ਸੁਬੇਗ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਲਾਸ਼ ਕਬਜ਼ੇ ਵਿੱਚ ਲੈ ਲਈ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ ਕਿ ਅਣਪਛਾਤੇ ਵਿਅਕਤੀ ਸਕੂਲ ਵਿੱਚ ਚੋਰੀ ਦੀ ਨੀਅਤ ਨਾਲ ਦਾਖਲ ਹੋਏ ਸੀ ਜਾਂ ਫਿਰ ਕਿਸੇ ਸਾਜ਼ਿਸ਼ ਤਹਿਤ ਬਜ਼ੁਰਗ ਦਾ ਕਤਲ ਕੀਤਾ ਗਿਆ ਹੈ।