ਚੰਡੀਗੜ੍ਹ, 20 ਜਨਵਰੀ | ਪੰਜਾਬ ਦੀ ਰਣਜੀਤ ਸਾਗਰ ਝੀਲ ‘ਚ ਜਲਦ ਹੀ ਜਲ ਬੱਸਾਂ ਵਿਦੇਸ਼ਾਂ ਦੀ ਤਰਜ਼ ‘ਤੇ ਚੱਲਦੀਆਂ ਨਜ਼ਰ ਆਉਣਗੀਆਂ। ਪੰਜਾਬ ਸਰਕਾਰ ਨੇ ਕਰੀਬ ਅੱਠ ਸਾਲਾਂ ਬਾਅਦ ਮੁੜ ਬੱਸਾਂ ਚਲਾਉਣ ਦੀ ਰਣਨੀਤੀ ਬਣਾਈ ਹੈ। ਬੱਸਾਂ ਦੇ ਫਿਟਨੈਸ ਸਰਟੀਫਿਕੇਟ ਲੈਣ ਦੀ ਪ੍ਰਕਿਰਿਆ ਚੱਲ ਰਹੀ ਹੈ। ਇਸ ਦੇ ਪਿੱਛੇ ਪੰਜਾਬ ਵਿਚ ਸੈਰ ਸਪਾਟੇ ਨੂੰ ਉਤਸ਼ਾਹਿਤ ਕਰਨਾ ਅਤੇ ਲੋਕਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕਰਨਾ ਹੈ ਕਿਉਂਕਿ ਜਦੋਂ ਇਨ੍ਹਾਂ ਬੱਸਾਂ ਨੂੰ ਲਾਂਚ ਕੀਤਾ ਗਿਆ ਸੀ, ਉਦੋਂ ਇਹ ਦਾਅਵਾ ਕੀਤਾ ਗਿਆ ਸੀ ਕਿ ਇਹ ਦੇਸ਼ ਵਿਚ ਆਪਣੀ ਕਿਸਮ ਦਾ ਇੱਕ ਨਵਾਂ ਪ੍ਰੋਜੈਕਟ ਹੈ।
ਕੁਝ ਦਿਨ ਪਹਿਲਾਂ ਪੰਜਾਬ ਸਰਕਾਰ ਦੇ ਸੈਰ ਸਪਾਟਾ ਵਿਭਾਗ ਦੀ ਮੀਟਿੰਗ ਵਿਚ ਵੀ ਇਨ੍ਹਾਂ ਬੱਸਾਂ ਦਾ ਮੁੱਦਾ ਉਠਾਇਆ ਗਿਆ ਸੀ। ਇਸ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਕਰੋੜਾਂ ਰੁਪਏ ਦੀਆਂ ਬੱਸਾਂ ਬੇਕਾਰ ਹੋ ਰਹੀਆਂ ਹਨ. ਜਿਸ ਤੋਂ ਬਾਅਦ ਬੱਸਾਂ ਚਲਾਉਣ ਸਬੰਧੀ ਰਣਨੀਤੀ ਬਣਾਈ ਗਈ। ਇਸ ਤੋਂ ਬਾਅਦ ਹਰੀਕੇ ਵੈਟਲੈਂਡ ਵਿਚ ਖੜ੍ਹੀਆਂ ਜਲ ਬੱਸਾਂ ਦੀ ਚੈਕਿੰਗ ਕੀਤੀ ਗਈ।
ਟਰਾਂਸਪੋਰਟ ਵਿਭਾਗ ਵੱਲੋਂ ਲੋੜੀਂਦੀ ਮੁਰੰਮਤ ਅਤੇ ਫਿਟਨੈਸ ਸਰਟੀਫਿਕੇਟ ਦੇਣ ਦੀ ਪ੍ਰਕਿਰਿਆ ਪੂਰੀ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਬੱਸਾਂ ਚਲਾਉਣ ਲਈ ਜੰਗਲਾਤ ਵਿਭਾਗ ਦੀ ਸਲਾਹ ਲਈ ਗਈ ਹੈ, ਜਿਸ ਤੋਂ ਬਾਅਦ ਵਾਤਾਵਰਨ ਕਲੀਰਲੈਂਸ ਲਈ ਜਾਵੇਗੀ। ਉਮੀਦ ਹੈ ਕਿ ਲੋਕ ਜਲਦੀ ਹੀ ਇਨ੍ਹਾਂ ਦਾ ਆਨੰਦ ਲੈ ਸਕਣਗੇ।
(Note : ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ https://shorturl.at/0tM6T ਜਾਂ ਵਟਸਐਪ ਚੈਨਲ https://shorturl.at/Q3yRy ਨਾਲ ਜ਼ਰੂਰ ਜੁੜੋ।)