ਘੱਗਰ ਦਰਿਆ ‘ਚ ਪਾਣੀ ਚੜ੍ਹਿਆ, 4 ਹਾਈਵੇ ਬਲੌਕ, ਅੰਬਾਲਾ ਦਾ ਪੰਜਾਬ ਸਣੇ 18 ਸੂਬਿਆਂ ਤੋਂ ਸੰਪਰਕ ਟੁੱਟਿਆ

0
1096

ਅੰਬਾਲਾ| ਅੰਬਾਲਾ ‘ਚ ਹੜ੍ਹ ਵਰਗੀ ਸਥਿਤੀ ਤੋਂ ਬਾਅਦ ਹੋਰ ਸੂਬਿਆਂ ਦੀਆਂ ਮੁਸ਼ਕਿਲਾਂ ਵੀ ਵਧ ਗਈਆਂ ਹਨ। ਅੰਬਾਲਾ ਦਾ 8 ਸੂਬਿਆਂ ਨਾਲੋਂ ਸੰਪਰਕ ਟੁੱਟ ਗਿਆ ਹੈ। ਪਾਣੀ ਭਰਨ ਕਾਰਨ ਦਿੱਲੀ ਤੋਂ ਚੰਡੀਗੜ੍ਹ, ਪੰਜਾਬ, ਹਿਮਾਚਲ ਅਤੇ ਜੰਮੂ ਕਸ਼ਮੀਰ ਨੂੰ ਜਾਣ ਵਾਲੇ ਸਾਰੇ ਨੈਸ਼ਨਲ ਹਾਈਵੇਅ ਅਸਥਾਈ ਤੌਰ ‘ਤੇ ਬੰਦ ਕਰ ਦਿੱਤੇ ਗਏ ਹਨ, ਜਿਸ ਕਾਰਨ ਅੰਬਾਲਾ ਦਾ ਪੰਜਾਬ ਅਤੇ ਹਿਮਾਚਲ ਨਾਲੋਂ ਸੰਪਰਕ ਟੁੱਟ ਗਿਆ ਹੈ।

ਇਸ ਤੋਂ ਪਹਿਲਾਂ ਪ੍ਰਸ਼ਾਸਨ ਨੇ ਅੰਬਾਲਾ-ਜਲੰਧਰ ਅਤੇ ਪੰਚਕੂਲਾ-ਯਮੁਨਾਨਗਰ ਨੈਸ਼ਨਲ ਹਾਈਵੇਅ, ਅੰਬਾਲਾ-ਹਿਸਾਰ ਹਾਈਵੇਅ ਨੂੰ ਬੰਦ ਕਰ ਦਿੱਤਾ ਹੈ। ਅੰਬਾਲਾ ‘ਚ 4-4 ਹਾਈਵੇਅ ਬੰਦ ਹੋਣ ਕਾਰਨ ਹਰਿਆਣਾ, ਪੰਜਾਬ, ਹਿਮਾਚਲ, ਜੰਮੂ-ਕਸ਼ਮੀਰ, ਉੱਤਰ ਪ੍ਰਦੇਸ਼, ਉਤਰਾਖੰਡ, ਰਾਜਸਥਾਨ ਅਤੇ ਦਿੱਲੀ ਦੇ ਲੋਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਅੰਬਾਲਾ ‘ਚ ਹਾਲਾਤ ਖਰਾਬ ਹੋਣ ਤੋਂ ਬਾਅਦ ਯਾਤਰਾਵਾਂ ‘ਤੇ ਰੋਕ ਲਗਾ ਦਿੱਤੀ ਗਈ ਹੈ।

ਅੰਬਾਲਾ ਨੂੰ ਪੰਜਾਬ ਨਾਲ ਜੋੜਨ ਵਾਲਾ ਜਲੰਧਰ ਹਾਈਵੇਅ, ਰਾਜਸਥਾਨ (ਹਿਸਾਰ) ਨੂੰ ਅੰਬਾਲਾ ਨਾਲ ਜੋੜਦਾ ਹਾਈਵੇਅ-152, ਦਿੱਲੀ-ਚੰਡੀਗੜ੍ਹ ਨੈਸ਼ਨਲ ਹਾਈਵੇਅ ਘੱਗਰ ਦਰਿਆ ਦੇ ਓਵਰਫਲੋਅ ਹੋਣ ਕਾਰਨ ਪਾਣੀ ਵਿੱਚ ਡੁੱਬ ਗਿਆ ਹੈ। ਕਈ ਫੁੱਟ ਤੱਕ ਪਾਣੀ ਖੜ੍ਹਾ ਹੈ, ਜਿਸ ਕਾਰਨ ਇਨ੍ਹਾਂ ਹਾਈਵੇਅ ਨੂੰ ਬੰਦ ਕਰਨਾ ਪਿਆ।

ਦੂਜੇ ਪਾਸੇ ਹਿਮਾਚਲ ਅਤੇ ਪੰਜਾਬ ਨੂੰ ਉੱਤਰ ਪ੍ਰਦੇਸ਼ ਅਤੇ ਉੱਤਰਾਖੰਡ ਨਾਲ ਜੋੜਨ ਵਾਲਾ ਪੰਚਕੂਲਾ-ਯਮੁਨਾਨਗਰ ਰਾਸ਼ਟਰੀ ਰਾਜਮਾਰਗ ਮਾਰਕੰਡਾ ਦਰਿਆ ਵਿੱਚ ਪਾਣੀ ਚੜ੍ਹਨ ਕਰਕੇ ਬੰਦ ਹੈ। ਸੋਮਵਾਰ ਨੂੰ ਹਾਈਵੇਅ ਪਾਰ ਕਰਦੇ ਸਮੇਂ ਬੱਸ ਪਾਣੀ ਦੇ ਤੇਜ਼ ਵਹਾਅ ‘ਚ ਪਲਟ ਗਈ, ਜਿਸ ‘ਚੋਂ 27 ਯਾਤਰੀਆਂ ਨੂੰ ਪੁਲਸ ਨੇ ਸੁਰੱਖਿਅਤ ਬਾਹਰ ਕੱਢ ਲਿਆ।

ਐਸਪੀ ਜਸ਼ਨਦੀਪ ਸਿੰਘ ਰੰਧਾਵਾ ਨੇ ਦੱਸਿਆ ਕਿ ਪਿਛਲੇ 3-4 ਦਿਨਾਂ ਤੋਂ ਹੋ ਰਹੀ ਭਾਰੀ ਬਰਸਾਤ ਕਾਰਨ ਕੌਮੀ ਤੇ ਰਾਜ ਮਾਰਗਾਂ ’ਤੇ 3 ਤੋਂ 4 ਫੁੱਟ ਤੱਕ ਪਾਣੀ ਖੜ੍ਹਾ ਹੈ। ਅੰਬਾਲਾ ਵਿੱਚ ਟੋਲ ਪਲਾਜ਼ਾ ਦੇਵੀ ਨਗਰ ਦੇ ਨਾਲ ਲੱਗਦੇ ਘੱਗਰ ਪੁਲ ਤੋਂ 4 ਫੁੱਟ ਤੱਕ ਪਾਣੀ ਖੜ੍ਹਾ ਹੈ। NHAI ਨੇ ਪੁਲ ਤੋਂ ਲੰਘਣਾ ਅਸੁਰੱਖਿਅਤ ਕਰਾਰ ਦਿੱਤਾ ਹੈ। ਬਲਦੇਵ ਨਗਰ ਤੋਂ ਕੈਥਲ-ਹਿਸਾਰ ਹਾਈਵੇਅ ਬਾਈਪਾਸ ਤੱਕ ਸੜਕ ’ਤੇ ਕਾਫੀ ਪਾਣੀ ਖੜ੍ਹਾ ਹੈ। ਆਮ ਲੋਕਾਂ ਦੀ ਭਲਾਈ ਨੂੰ ਮੁੱਖ ਰੱਖਦਿਆਂ ਪੰਜਾਬ ਅਤੇ ਚੰਡੀਗੜ੍ਹ ਜਾਣ ਵਾਲੇ ਵਾਹਨਾਂ ਨੂੰ ਇਨ੍ਹਾਂ ਰਸਤਿਆਂ ਤੋਂ ਰੋਕ ਦਿੱਤਾ ਗਿਆ ਹੈ।

SP ਨੇ ਦੱਸਿਆ ਕਿ ਦਿੱਲੀ ਤੋਂ ਅੰਬਾਲਾ, ਪੰਜਾਬ ਅਤੇ ਚੰਡੀਗੜ੍ਹ ਵੱਲ ਆਉਣ ਵਾਲੇ ਡਰਾਈਵਰ ਕਰਨਾਲ, ਕੁਰੂਕਸ਼ੇਤਰ ਤੋਂ ਹੋਰ ਰਸਤੇ ਲੈ ਸਕਦੇ ਹਨ। ਉਨ੍ਹਾਂ ਅਪੀਲ ਕੀਤੀ ਕਿ ਲੋਕ ਬਹੁਤ ਜ਼ਰੂਰੀ ਕੰਮ ਹੋਣ ‘ਤੇ ਹੀ ਘਰੋਂ ਬਾਹਰ ਆਉਣ।

(Note : ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ ‘ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ ‘ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ ‘ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ ‘ਤੇ