<p>ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਪੰਜਾਬ ਫੇਰੀ ਦੌਰਾਨ ਸੂਬੇ ਦੇ ਮੁੱਖ ਮਸਲਿਆਂ ਦਾ ਕੋਈ ਹੱਲ ਨਾ ਕਰਨ ਲਈ ਕਰੜੀ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਐਮ&period;ਐਸ&period;ਪੀ&comma; ਕਿਸਾਨ ਕਰਜ਼ਾ ਮਾਫੀ ਅਤੇ ਖ਼ਾਸ ਪੈਕੇਜ ਦੀ ਉਮੀਦ ਸੀ ਪਰ ਲੋਕਾਂ ਪੱਲੇ ਸਿਰਫ਼ ਨਿਰਾਸ਼ਾ ਹੀ ਪਈ। ਮੁੱਖ ਮੰਤਰੀ ਨੇ ਦੋਸ਼ ਲਾਇਆ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪੰਜਾਬ ਨਾਲ ਲਗਾਤਾਰ ਪੱਖਪਾਤ ਕਰਦੀ ਆ ਰਹੀ ਹੈ&comma; ਸੂਬੇ ਦੇ ਹੱਕੀ ਫੰਡ ਰੋਕ ਰਹੀ ਹੈ&comma; ਕਿਸਾਨਾਂ ਦੀਆਂ ਮੰਗਾਂ ਨੂੰ ਅਣਡਿੱਠ ਕਰ ਰਹੀ ਹੈ ਅਤੇ ਸੂਬੇ ਤੋਂ ਬਾਹਰ ਜ਼ਬਤ ਕੀਤੀਆਂ ਨਸ਼ੇ ਦੀਆਂ ਵੱਡੀਆਂ ਖੇਪਾਂ &OpenCurlyQuote;ਤੇ ਕੋਈ ਕਾਰਵਾਈ ਨਹੀਂ ਕਰ ਰਹੀ&comma; ਸਗੋਂ ਪੰਜਾਬ ਨੂੰ ਬਦਨਾਮ ਕਰ ਰਹੀ ਹੈ।<&sol;p>&NewLine;<p>ਉਨ੍ਹਾਂ ਕਿਹਾ ਕਿ ਇਨ੍ਹਾਂ ਚੁਣੌਤੀਆਂ ਦੇ ਬਾਵਜੂਦ ਪੰਜਾਬ ਸਰਕਾਰ ਨਸ਼ਿਆਂ &OpenCurlyQuote;ਤੇ ਕਾਬੂ ਪਾਉਣ&comma; ਅਰਥਵਿਵਸਥਾ ਮਜ਼ਬੂਤ ਕਰਨ ਅਤੇ ਨਿਵੇਸ਼ ਆਕਰਸ਼ਿਤ ਕਰਨ ਲਈ ਢੁਕਵੇਂ ਕਦਮ ਚੁੱਕ ਰਹੀ ਹੈ। ਉਨ੍ਹਾਂ ਦੱਸਿਆ ਕਿ ਪ੍ਰੋਗਰੈਸਿਵ ਪੰਜਾਬ ਨਿਵੇਸ਼ਕ ਸੰਮੇਲਨ ਨੂੰ ਉਦਯੋਗ ਜਗਤ ਵੱਲੋਂ ਵੱਡਾ ਸਮਰਥਨ ਮਿਲ ਰਿਹਾ ਹੈ ਅਤੇ ਨਿਵੇਸ਼ਕ ਸੂਬੇ ਵਿੱਚ ਨਵੇਂ ਕਾਰੋਬਾਰੀ ਮੌਕਿਆਂ ਦੀ ਭਾਲ ਕਰ ਰਹੇ ਹਨ।<&sol;p>&NewLine;<p>ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਮੌਕੇ ਅੱਜ ਮੀਡੀਆ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦੇ ਕਿਸਾਨਾਂ ਅਤੇ ਨਾਗਰਿਕਾਂ ਨੂੰ ਉਮੀਦ ਸੀ ਕਿ ਉਨ੍ਹਾਂ ਦੀਆਂ ਚਿੰਤਾਵਾਂ ਨੂੰ ਦੂਰ ਕਰਨ ਲਈ ਠੋਸ ਫੈਸਲੇ ਲਏ ਜਾਣਗੇ। ਉਨ੍ਹਾਂ ਕਿਹਾ ਕਿ ਸਾਨੂੰ ਉਮੀਦ ਸੀ ਕਿ ਅਮਿਤ ਸ਼ਾਹ ਪੰਜਾਬ ਲਈ ਘੱਟੋ-ਘੱਟ ਸਮਰਥਨ ਮੁੱਲ&comma; ਕਰਜ਼ਾ ਮੁਆਫੀ ਜਾਂ ਵਿਸ਼ੇਸ਼ ਪੈਕੇਜ ਬਾਰੇ ਗੱਲ ਕਰਨਗੇ&comma; ਪਰ ਉਹ ਸਿਰਫ਼ ਪੰਜਾਬੀਆਂ ਨੂੰ ਮੰਦਾ-ਚੰਗਾ ਬੋਲ ਕੇ ਚਲੇ ਗਏ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਦੇ ਲੋਕ ਫਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਰੰਟੀ&comma; ਖੇਤੀ ਕਰਜ਼ਿਆਂ ਦੀ ਮੁਆਫੀ ਅਤੇ ਕਿਸਾਨਾਂ ਲਈ ਹੋਰ ਉਪਾਵਾਂ ਵਰਗੇ ਵੱਡੇ ਐਲਾਨਾਂ ਦੀ ਉਮੀਦ ਕਰ ਰਹੇ ਸਨ।<&sol;p>&NewLine;<p>ਮੁੱਖ ਮੰਤਰੀ ਨੇ ਕੇਂਦਰ ਵੱਲੋਂ ਪੰਜਾਬ ਦੇ ਜਾਇਜ਼ ਫੰਡਾਂ ਨੂੰ ਰੋਕਣ ਦੀ ਵੀ ਆਲੋਚਨਾ ਕੀਤੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮੋਦੀ ਸਰਕਾਰ ਨੇ ਪੰਜਾਬ ਦੇ ਆਰਡੀਐਫ ਅਤੇ ਜੀਐਸਟੀ ਫੰਡ ਰੋਕ ਦਿੱਤੇ ਹਨ ਅਤੇ ਅਜੇ ਤੱਕ 1&comma;600 ਕਰੋੜ ਰੁਪਏ ਦਾ ਹੜ੍ਹ ਰਾਹਤ ਰਾਸ਼ੀ ਵੀ ਜਾਰੀ ਨਹੀਂ ਕੀਤੀ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ 1&comma;600 ਕਰੋੜ ਰੁਪਏ ਹੜ੍ਹ ਰਾਹਤ ਬਾਰੇ ਕੀਤੇ ਗਏ ਵੱਡੇ-ਵੱਡੇ ਦਾਅਵਿਆਂ ਦੇ ਬਾਵਜੂਦ ਪੰਜਾਬ ਨੂੰ ਉਨ੍ਹਾਂ ਦੇ ਐਲਾਨ ਤੋਂ 16 ਰੁਪਏ ਵੀ ਨਹੀਂ ਮਿਲੇ। ਉਨ੍ਹਾਂ ਅੱਗੇ ਕਿਹਾ ਕਿ ਤਬਾਹਕੁਨ ਹੜ੍ਹਾਂ ਦੌਰਾਨ ਕੇਂਦਰ ਦੇ ਆਗੂ ਪੰਜਾਬ ਸਿਰਫ਼ &&num;8220&semi;ਸੈਰ-ਸਪਾਟੇ” ਲਈ ਆਏ ਅਤੇ ਫੋਟੋਆਂ ਕਰਾ ਕੇ ਚਲੇ ਗਏ।<&sol;p>&NewLine;<p>ਗੈਂਗਸਟਰਵਾਦ ਦਾ ਮੁੱਦਾ ਉਠਾਉਂਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਕੌਮੀ ਪੱਧਰ &&num;8216&semi;ਤੇ ਇਸ ਸਮੱਸਿਆ ਨੂੰ ਹੱਲ ਕਰਨ ਵਿੱਚ ਨਾਕਾਮ ਰਹੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦੇ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਭਾਜਪਾ ਸਰਕਾਰ ਨੇ ਗੁਜਰਾਤ ਜੇਲ੍ਹ ਵਿੱਚ ਪਨਾਹ ਦਿੱਤੀ ਹੋਈ ਹੈ ਅਤੇ ਉਸ ਨੂੰ ਪੰਜਾਬ ਲਿਆਉਣ ਦੀ ਇਜਾਜ਼ਤ ਵੀ ਨਹੀਂ ਦਿੱਤੀ ਜਾ ਰਹੀ ਹੈ। ਉਨ੍ਹਾਂ ਨੇ ਗੈਂਗਸਟਰਵਾਦ ਨੂੰ ਇੱਕ ਕੌਮੀ ਮੁੱਦਾ ਦੱਸਿਆ&comma; ਜੋ ਦੇਸ਼ ਦੀ ਏਕਤਾ&comma; ਅਖੰਡਤਾ ਅਤੇ ਪ੍ਰਭੂਸੱਤਾ ਲਈ ਗੰਭੀਰ ਖ਼ਤਰਾ ਹੈ ਅਤੇ ਇਸ ਨੂੰ ਰੋਕਣ ਵਿੱਚ ਨਾਕਾਮ ਰਹਿਣ ਲਈ ਕੇਂਦਰ ਸਰਕਾਰ ਦੀ ਆਲੋਚਨਾ ਕੀਤੀ।<&sol;p>&NewLine;<p>ਨਸ਼ਿਆਂ ਦੇ ਮੁੱਦੇ &&num;8216&semi;ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅੰਤਰਰਾਸ਼ਟਰੀ ਸਰਹੱਦ ਪਾਰ ਤੋਂ ਤਸਕਰੀ ਨੂੰ ਰੋਕਣਾ ਮੁੱਖ ਤੌਰ &&num;8216&semi;ਤੇ ਕੇਂਦਰ ਦੀ ਜ਼ਿੰਮੇਵਾਰੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਰਹੱਦ ਪਾਰ ਤੋਂ ਨਸ਼ਿਆਂ ਦੀ ਤਸਕਰੀ ਰੋਕਣਾ ਕੇਂਦਰ ਦੀ ਜ਼ਿੰਮੇਵਾਰੀ ਹੈ&comma; ਫਿਰ ਵੀ ਸਾਡੀ ਸਰਕਾਰ ਇਸ ਨੂੰ ਰੋਕਣ ਲਈ ਆਪਣੇ ਫੰਡਾਂ ਨਾਲ ਐਂਟੀ-ਡਰੋਨ ਸਿਸਟਮ ਸਥਾਪਤ ਕਰ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਨੇ ਕੇਂਦਰ ਸਰਕਾਰ ਤੋਂ ਕੋਈ ਸਮਰਥਨ ਨਾ ਮਿਲਣ ਦੇ ਬਾਵਜੂਦ ਸਰਹੱਦ ਪਾਰੋਂ ਤਸਕਰੀ ਨੂੰ ਰੋਕਣ ਲਈ ਸਰਹੱਦ &&num;8216&semi;ਤੇ 550 ਕਿਲੋਮੀਟਰ ਲੰਬੀ ਐਂਟੀ-ਡਰੋਨ ਤਕਨਾਲੋਜੀ ਸਥਾਪਤ ਕੀਤੀ ਹੈ।<&sol;p>&NewLine;<p>ਉਨ੍ਹਾਂ ਪੰਜਾਬ ਤੋਂ ਬਾਹਰ ਨਸ਼ੀਲੇ ਪਦਾਰਥਾਂ ਦੀ ਵੱਡੀ ਜ਼ਬਤੀ ਵਿਰੁੱਧ ਕਾਰਵਾਈ ਨਾ ਹੋਣ &&num;8216&semi;ਤੇ ਵੀ ਸਵਾਲ ਉਠਾਇਆ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ&comma; &&num;8220&semi;ਗੁਜਰਾਤ ਵਿੱਚ ਲੱਖਾਂ ਟਨ ਨਸ਼ੀਲੇ ਪਦਾਰਥ ਜ਼ਬਤ ਕੀਤੇ ਜਾ ਰਹੇ ਹਨ ਪਰ ਕੋਈ ਕਾਰਵਾਈ ਨਹੀਂ ਕੀਤੀ ਜਾਂਦੀ&comma; ਜਦੋਂ ਕਿ ਪੰਜਾਬ ਨੇ ਨਸ਼ਿਆਂ ਵਿਰੁੱਧ ਦੇਸ਼ ਦੀ ਸਭ ਤੋਂ ਵੱਡੀ ਮੁਹਿੰਮ ਸ਼ੁਰੂ ਕੀਤੀ ਹੈ।&&num;8221&semi; ਉਨ੍ਹਾਂ ਕਿਹਾ ਕਿ ਪੂਰਾ ਦੇਸ਼ ਜਾਣਦਾ ਹੈ ਕਿ ਗੁਜਰਾਤ ਦੇ ਮੁੰਦਰਾ ਬੰਦਰਗਾਹ &&num;8216&semi;ਤੇ ਲਗਪਗ 3&comma;000 ਕਿਲੋ ਨਸ਼ੀਲੇ ਪਦਾਰਥ ਜ਼ਬਤ ਕੀਤੇ ਸਨ ਪਰ ਕਸੂਰਵਾਰਾਂ ਵਿਰੁੱਧ ਕੋਈ ਸਾਰਥਕ ਕਾਰਵਾਈ ਨਹੀਂ ਕੀਤੀ ਗਈ ਹੈ।<&sol;p>&NewLine;<p>ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਫੁੱਟ ਪਾਊ ਰਾਜਨੀਤੀ ਕਦੇ ਵੀ ਸਫ਼ਲ ਨਹੀਂ ਹੋਵੇਗੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ&comma; &&num;8220&semi;ਪੰਜਾਬ ਦੀ ਮਿੱਟੀ ਉਪਜਾਊ ਹੈ ਪਰ ਭਾਜਪਾ ਦੀ ਧਰਮ ਅਤੇ ਨਫ਼ਰਤ ਦੀ ਰਾਜਨੀਤੀ ਦੇ ਬੀਜ ਇੱਥੇ ਕਦੇ ਨਹੀਂ ਉੱਗਣਗੇ।”<&sol;p>&NewLine;<p>ਸੂਬੇ ਵਿੱਚ ਭਾਜਪਾ ਦੀਆਂ ਸਿਆਸੀ ਇੱਛਾਵਾਂ &&num;8216&semi;ਤੇ ਵਿਅੰਗ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਟਿੱਪਣੀ ਕੀਤੀ&comma; &&num;8220&semi;ਪੰਜਾਬ ਵਿੱਚ ਭਾਜਪਾ &&num;8216&semi;ਸਕੂਟਰ ਪਾਰਟੀ’ ਤੱਕ ਸੀਮਤ ਹੈ&comma; ਜੋ 2027 ਵਿੱਚ ਕਾਂਗਰਸ ਦੀ ਮਦਦ ਨਾਲ ਸੱਤਾ &&num;8216&semi;ਤੇ ਕਾਬਜ਼ ਹੋਣ ਦਾ ਸੁਪਨਾ ਦੇਖਦੀ ਹੈ।”<&sol;p>&NewLine;<p>ਉਨ੍ਹਾਂ ਇਹ ਵੀ ਕਿਹਾ ਕਿ ਅਮਿਤ ਸ਼ਾਹ ਦਾ ਪੰਜਾਬ ਦੌਰਾ ਲੋਕਾਂ ਨੂੰ ਦਰਪੇਸ਼ ਅਸਲ ਮੁੱਦਿਆਂ ਨੂੰ ਹੱਲ ਕਰਨ ਵਿੱਚ ਅਸਫਲ ਰਿਹਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ&comma; &&num;8220&semi;ਅਮਿਤ ਸ਼ਾਹ ਸਿਰਫ਼ ਸਾਡੇ ਬਾਰੇ ਬੁਰਾ-ਭਲਾ ਕਹਿਣ ਲਈ ਪੰਜਾਬ ਆਏ ਸਨ ਅਤੇ ਬਿਨਾਂ ਕੁੱਝ ਕੀਤੇ ਚਲੇ ਗਏ।&&num;8221&semi;<&sol;p>&NewLine;<p>ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਸਬੰਧੀ ਭਾਜਪਾ ਦੇ ਦਾਅਵਿਆਂ &&num;8216&semi;ਤੇ ਸਵਾਲ ਉਠਾਉਂਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਾਰਟੀ ਕੋਲ ਇਕੱਲੇ ਚੋਣ ਲੜਨ ਲਈ ਸੰਗਠਨਾਤਮਕ ਤਾਕਤ ਦੀ ਘਾਟ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ&comma; &&num;8220&semi;ਭਾਜਪਾ ਪੰਜਾਬ ਵਿੱਚ ਇਕੱਲੇ ਚੋਣ ਲੜਨ ਲਈ 117 ਉਮੀਦਵਾਰ ਕਿੱਥੋਂ ਲਿਆਏਗੀ&quest;&&num;8221&semi; ਉਨ੍ਹਾਂ ਅੱਗੇ ਕਿਹਾ ਕਿ ਕਿਉਂਕਿ ਭਾਜਪਾ ਕੋਲ ਸੂਬੇ ਵਿੱਚ ਆਗੂ ਨਹੀਂ ਹਨ&comma; ਇਸ ਲਈ ਇਹ ਸੰਭਾਵਨਾ ਹੈ ਕਿ ਦੂਜੀਆਂ ਪਾਰਟੀਆਂ ਦੇ ਨੇਤਾਵਾਂ ਨੂੰ ਚੋਣਾਂ ਲੜਨ ਲਈ ਸ਼ਾਮਲ ਕਰਨ ਦੀ ਕੋਸ਼ਿਸ਼ ਕਰੇਗੀ।<&sol;p>&NewLine;<p>ਨਸ਼ਿਆਂ ਦਾ ਮੁੱਦਾ ਉਠਾਉਂਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁੱਛਿਆ&comma; &&num;8220&semi;ਗੁਜਰਾਤ ਦੇ ਇੱਕ ਬੰਦਰਗਾਹ &&num;8216&semi;ਤੇ 3&comma;000 ਕਿਲੋ ਨਸ਼ੀਲੇ ਪਦਾਰਥ ਜ਼ਬਤ ਕੀਤੇ ਗਏ ਸਨ&comma; ਉੱਥੇ ਕੋਈ ਕਾਰਵਾਈ ਕਿਉਂ ਨਹੀਂ ਕੀਤੀ ਜਾ ਰਹੀ&quest;&&num;8221&semi; ਉਨ੍ਹਾਂ ਕਿਹਾ ਕਿ ਭਾਜਪਾ ਸਰਕਾਰ ਇੰਨੀ ਵੱਡੀ ਜ਼ਬਤੀ ਦੇ ਬਾਵਜੂਦ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਵਿੱਚ ਅਸਫਲ ਰਹੀ ਹੈ।<&sol;p>&NewLine;<p>ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਦੇ ਲੋਕ ਭਾਜਪਾ ਦੀ ਸਿਆਸੀ ਫ਼ਿਤਰਤ ਤੋਂ ਚੰਗੀ ਤਰ੍ਹਾਂ ਜਾਣੂ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ&comma; &OpenCurlyDoubleQuote;ਪੰਜਾਬ&comma; ਭਾਜਪਾ ਨੂੰ ਚੰਗੀ ਤਰ੍ਹਾਂ ਜਾਣਦਾ ਹੈ&semi; ਪੰਜਾਬ ਵਿੱਚ ਨਫ਼ਰਤ ਦੀ ਰਾਜਨੀਤੀ ਲਈ ਕੋਈ ਥਾਂ ਨਹੀਂ ਹੈ।” ਉਨ੍ਹਾਂ ਯਾਦ ਕਰਵਾਇਆ ਕਿ ਕਿਵੇਂ ਖੇਤੀ ਕਾਨੂੰਨਾਂ ਵਿਰੁੱਧ ਅੰਦੋਲਨ ਦੌਰਾਨ ਪੰਜਾਬ ਦੇ ਕਿਸਾਨਾਂ ਨੂੰ ਜ਼ਲੀਲ ਕੀਤਾ ਗਿਆ ਸੀ ਅਤੇ ਉਸ ਸੰਘਰਸ਼ ਦੌਰਾਨ 700 ਤੋਂ ਵੱਧ ਕਿਸਾਨਾਂ ਨੇ ਸ਼ਹਾਦਤ ਪ੍ਰਾਪਤ ਕੀਤੀ।<&sol;p>&NewLine;<p>ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ &&num;8216&semi;ਤੇ ਚਾਨਣਾ ਪਾਉਂਦਿਆਂ ਕਿਹਾ ਕਿ ਇਸ ਨੇ ਪਹਿਲਾਂ ਹੀ ਸੂਬੇ ਦੇ ਨੌਜਵਾਨਾਂ ਨੂੰ 65&comma;000 ਤੋਂ ਵੱਧ ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਹਨ&comma; ਜਦੋਂ ਕਿ ਭਾਜਪਾ ਦਾ ਦੋ ਕਰੋੜ ਨੌਕਰੀਆਂ ਦੇਣ ਦਾ ਵਾਅਦਾ ਅਜੇ ਵੀ ਅਧੂਰਾ ਹੈ। ਉਨ੍ਹਾਂ ਇਹ ਵੀ ਟਿੱਪਣੀ ਕੀਤੀ ਕਿ ਵਾਅਦੇ ਮੁਤਾਬਕ 15 ਲੱਖ ਰੁਪਏ ਕਦੇ ਵੀ ਆਮ ਨਾਗਰਿਕਾਂ ਦੇ ਬੈਂਕ ਖਾਤਿਆਂ ਵਿੱਚ ਨਹੀਂ ਆਏ।<&sol;p>&NewLine;<p>ਕੇਂਦਰ ਸਰਕਾਰ ਦੀ ਆਲੋਚਨਾ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਆਰ&period;ਡੀ&period;ਐਫ&period;&comma; ਜੀ&period;ਐਸ&period;ਟੀ&period;&comma; ਐਨ&period;ਐਚ&period;ਐਮ&period; ਅਤੇ ਹੋਰ ਫੰਡਾਂ ਵਿੱਚ ਪੰਜਾਬ ਦੇ ਜਾਇਜ਼ ਹਿੱਸੇ ਨੂੰ ਰੋਕ ਲਿਆ ਹੈ&comma; ਜਿਸ ਨਾਲ ਸੂਬੇ ਦੇ ਵਿਕਾਸ &&num;8216&semi;ਤੇ ਅਸਰ ਪੈ ਰਿਹਾ ਹੈ। ਉਨ੍ਹਾਂ ਇਸ ਨੂੰ ਪੰਜਾਬ ਦੀ ਤਰੱਕੀ&comma; ਸ਼ਾਂਤੀ ਅਤੇ ਖ਼ੁਸ਼ਹਾਲੀ ਨੂੰ ਲੀਹ ਤੋਂ ਉਤਾਰਨ ਦੀ ਕੋਸ਼ਿਸ਼ ਦੱਸਿਆ।<&sol;p>&NewLine;<p>ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਨੇ ਕਿਸਾਨਾਂ ਦੇ ਹਿੱਤ ਲਈ ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਲਾਗੂ ਕਰਨ ਦੀ ਵਾਰ-ਵਾਰ ਸਿਫਾਰਸ਼ ਕੀਤੀ ਹੈ ਪਰ ਕੇਂਦਰ ਨੇ ਇਸ &&num;8216&semi;ਤੇ ਕਾਰਵਾਈ ਨਹੀਂ ਕੀਤੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਚੇਤਾਵਨੀ ਦਿੱਤੀ ਕਿ ਪ੍ਰਸਤਾਵਿਤ ਭਾਰਤ-ਅਮਰੀਕਾ ਸਮਝੌਤਾ ਕਿਸਾਨਾਂ &&num;8216&semi;ਤੇ ਮਾੜਾ ਪ੍ਰਭਾਵ ਪਾ ਸਕਦਾ ਹੈ।<&sol;p>&NewLine;<p>ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਵੀ ਉਨ੍ਹਾਂ ਹੀ ਸਰੋਤਾਂ ਤੋਂ ਫੰਡ ਉਧਾਰ ਲੈਂਦਾ ਹੈ&comma; ਜਿਨ੍ਹਾਂ ਤੋਂ ਭਾਜਪਾ ਸ਼ਾਸਿਤ ਸੂਬੇ ਲੈਂਦੇ ਹਨ ਅਤੇ ਇਸ ਉਤਪਾਦਕ ਕਰਜ਼ੇ ਦੀ ਵਰਤੋਂ ਲੋਕਾਂ ਨੂੰ ਸੇਵਾਵਾਂ ਅਤੇ ਸਹੂਲਤਾਂ ਦੇਣ ਲਈ ਕੀਤੀ ਜਾਂਦੀ ਹੈ। ਉਨ੍ਹਾਂ ਟਿੱਪਣੀ ਕੀਤੀ ਕਿ ਪੰਜਾਬ ਸਰਕਾਰ ਦੀਆਂ ਲੋਕ-ਭਲਾਈ ਨੀਤੀਆਂ ਨੂੰ ਹਜ਼ਮ ਕਰਨੋਂ ਭਾਜਪਾ ਅਸਮਰੱਥ ਹੈ।<&sol;p>&NewLine;<p>ਕੇਂਦਰ ਸਰਕਾਰ ਬਾਰੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਮੰਦਭਾਗਾ ਹੈ ਕਿ ਦੇਸ਼ ਅਜਿਹੀ ਸਥਿਤੀ ਦਾ ਸਾਹਮਣਾ ਕਰ ਰਿਹਾ ਹੈ&comma; ਜਿੱਥੇ ਕੇਂਦਰ ਸਰਕਾਰ ਕੋਲ ਕੌਮੀ ਹਿੱਤਾਂ ਦੀ ਰਾਖੀ ਲਈ ਸਪੱਸ਼ਟ ਵਿਦੇਸ਼ ਨੀਤੀ ਦੀ ਘਾਟ ਜਾਪਦੀ ਹੈ।<&sol;p>&NewLine;<p>ਇਸ ਦੌਰਾਨ ਪ੍ਰੋਗਰੈਸਿਵ ਪੰਜਾਬ ਨਿਵੇਸ਼ਕ ਸੰਮੇਲਨ ਬਾਰੇ ਮੁੱਖ ਮੰਤਰੀ ਨੇ ਕਿਹਾ ਕਿ ਇਸ ਸਮਾਗਮ ਨੂੰ ਉਦਯੋਗਪਤੀਆਂ ਅਤੇ ਨਿਵੇਸ਼ਕਾਂ ਵੱਲੋਂ ਜ਼ਬਰਦਸਤ ਹੁੰਗਾਰਾ ਮਿਲਿਆ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ&comma; &OpenCurlyDoubleQuote;ਪ੍ਰੋਗਰੈਸਿਵ ਪੰਜਾਬ ਨਿਵੇਸ਼ਕ ਸੰਮੇਲਨ ਨੂੰ ਭਾਰੀ ਹਮਾਇਤ ਮਿਲੀ ਹੈ।”<&sol;p>&NewLine;<p>ਉਨ੍ਹਾਂ ਅੱਗੇ ਕਿਹਾ ਕਿ ਇਸ ਸੰਮੇਲਨ ਨੇ ਸਹਿਯੋਗ ਅਤੇ ਨਿਵੇਸ਼ ਲਈ ਮਜ਼ਬੂਤ &ZeroWidthSpace;&ZeroWidthSpace;ਪਲੇਟਫਾਰਮ ਤਿਆਰ ਕੀਤਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ&comma; &&num;8220&semi;ਨਿਵੇਸ਼ਕ ਇੱਕ ਦੂਜੇ ਨਾਲ ਪੰਜਾਬ ਵਿੱਚ ਵਪਾਰਕ ਮੌਕਿਆਂ ਬਾਰੇ ਚਰਚਾ ਕਰ ਰਹੇ ਹਨ।&&num;8221&semi;<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;