ਚੰਡੀਗੜ੍ਹ| ਪੰਜਾਬ ਵਿਚ ਮੀਂਹ ਦਾ ਅਲਰਟ ਅੱਜ ਵੀ ਜਾਰੀ ਹੈ। ਪੰਜਾਬ ਸਣੇ ਚੰਡੀਗੜ੍ਹ ਤੇ ਹਰਿਆਣਾ ਲਈ ਵੀ ਮੌਸਮ ਵਿਭਾਗ ਵੱਲੋਂ ਚੇਤਾਵਨੀ ਜਾਰੀ ਕੀਤੀ ਗਈ ਹੈ ਤੇ 24 ਘੰਟਿਆਂ ਲਈ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਰੋਪੜ, ਐੱਸਬੀਐੱਸ ਨਗਰ, ਲੁਧਿਆਣਾ, ਹੁਸ਼ਿਆਰਪੁਰ ਤੇ ਲੁਧਿਆਣਾ ਵਿਚ ਵੀ ਮੀਂਹ ਦਾ ਅਲਰਟ ਜਾਰੀ ਕਰ ਦਿੱਤਾ ਗਿਆ ਹੈ।
ਦੱਸ ਦੇਈਏ ਕਿ ਅੱਜ ਪੂਰੇ ਪੰਜਾਬ ਵਿਚ ਮੀਂਹ ਦੇ ਆਸਾਰ ਬਣੇ ਹੋਏ ਹਨ। ਨਾਲ ਹੀ 16 ਤੋਂ 19 ਜੁਲਾਈ ਤੱਕ ਪੰਜਾਬ ਵਿਚ ਰੁਕ-ਰੁਕ ਕੇ ਮੀਂਹ ਪੈਣ ਦੀ ਚੇਤਾਵਨੀ ਮੌਸਮ ਵਿਭਾਗ ਵੱਲੋਂ ਪਹਿਲਾਂ ਹੀ ਜਾਰੀ ਕੀਤੀ ਜਾ ਚੁੱਕੀ ਹੈ। ਇਸ ਤੋਂ ਇਲਾਵਾ ਮੋਗਾ, ਮਾਨਸਾ ‘ਚ ਵੀ IMD ਵੱਲੋਂ ਮੀਂਹ ਦੀ ਸੰਭਾਵਨਾ ਪ੍ਰਗਟਾਈ ਜਾ ਰਹੀ ਹੈ।
ਜ਼ਿਕਰਯੋਗ ਹੈ ਕਿ ਪੰਜਾਬ ਵਿਚ ਹੜ੍ਹ ਦਾ ਕਹਿਰ ਜਾਰੀ ਹੈ। ਕਈ ਜ਼ਿਲ੍ਹਿਆਂ ਵਿਚ ਹਾਲਾਤ ਬਹੁਤ ਹੀ ਖਰਾਬ ਹਨ। ਮੁੱਖ ਮੰਤਰੀ ਮਾਨ ਸਣੇ ਵਿਧਾਇਕਾਂ, ਮੰਤਰੀਆਂ ਵੱਲੋਂ ਆਪਣੇ ਜ਼ਿਲ੍ਹਿਆਂ ਦਾ ਦੌਰਾ ਕੀਤਾ ਜਾ ਰਿਹਾ ਹੈ ਤੇ ਪੀੜਤ ਪਰਿਵਾਰਾਂ ਨੂੰ ਹਰ ਸੰਭਵ ਮਦਦ ਪਹੁੰਚਾਈ ਜਾ ਰਹੀ ਹੈ ਤਾਂ ਜੋ ਉਨ੍ਹਾਂ ਨੂੰ ਪੇਸ਼ ਆਉਣ ਵਾਲੀਆਂ ਦਿੱਕਤਾਂ ਨੂੰ ਘੱਟ ਕੀਤਾ ਜਾ ਸਕੇ।
(Note : ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ ‘ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ ‘ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ ‘ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ ‘ਤੇ