ਪਾਰਾ 47 ਤੋਂ ਪਾਰ – 4 ਰਾਜਾਂ ‘ਚ ਗਰਮੀ ਦਾ ਪ੍ਰਕੋਪ ਰਹੇਗਾ ਜਾਰੀ, ਚੰਡੀਗੜ੍ਹ ‘ਚ ਤਾਪਮਾਨ ਆਮ ਤੋਂ 2 ਡਿਗਰੀ ਵੱਧ

0
1187

ਨਵੀਂ ਦਿੱਲੀ. ਉੱਤਰ ਭਾਰਤ ਗਰਮੀ ਨਾਲ ਜੂਝ ਰਿਹਾ ਹੈ। ਮੰਗਲਵਾਰ ਨੂੰ ਉੱਤਰ ਭਾਰਤ ਵਿੱਚ ਲੂ ਚਲ ਰਹੀ ਹੈ ਅਤੇ ਰਾਜਸਥਾਨ ਵਿੱਚ ਵੱਧ ਤੋਂ ਵੱਧ ਤਾਪਮਾਨ 47.4 ਡਿਗਰੀ ਸੈਲਸੀਅਸ ਤੱਕ ਚਲਾ ਗਿਆ। ਇਸ ਦੇ ਨਾਲ ਹੀ ਦਿੱਲੀ ਦੇ ਜ਼ਿਆਦਾਤਰ ਹਿੱਸਿਆਂ ਵਿਚ ਤਾਪਮਾਨ 42 ਡਿਗਰੀ ਸੈਲਸੀਅਸ ਤੋਂ ਉੱਪਰ ਰਿਹਾ।

ਮੌਸਮ ਵਿਭਾਗ ਅਨੁਸਾਰ ਅਗਲੇ 3 ਦਿਨਾਂ ਵਿੱਚ ਤੇਜ਼ ਗਰਮੀ ਦੀ ਭਵਿੱਖਬਾਣੀ ਕੀਤੀ ਜਾ ਰਹੀ ਹੈ। ਰਾਜਸਥਾਨ ਦੇ ਕੁਝ ਹਿੱਸਿਆਂ ਵਿੱਚ ਗਰਮੀ ਦਾ ਪ੍ਰਕੋਪ ਬੁੱਧਵਾਰ ਨੂੰ ਵੀ ਜਾਰੀ ਰਹਿ ਸਕਦਾ ਹੈ। ਇਸ ਦੇ ਨਾਲ ਹੀ ਮੌਸਮ ਵਿਚ ਗਰਮੀ ਦਾ ਸਤਰ ਦਿੱਲੀ, ਰਾਜਸਥਾਨ, ਪੰਜਾਬ ਅਤੇ ਹਰਿਆਣਾ ਦੇ ਜ਼ਿਆਦਾਤਰ ਇਲਾਕਿਆਂ ਵਿਚ ਉੱਚ ਰਹੇਗਾ।

ਪੰਜਾਬ-ਹਰਿਆਣਾ ‘ਚ ਤਾਪਮਾਨ 43.5 ਡਿਗਰੀ

ਹਰਿਆਣਾ ਅਤੇ ਪੰਜਾਬ ਵਿੱਚ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ ਉੱਪਰ ਰਿਹਾ। ਹਰਿਆਣਾ ਦੇ ਹਿਸਾਰ ਵਿੱਚ ਪਾਰਾ 43.5 ਰਿਕਾਰਡ ਕੀਤਾ ਗਿਆ, ਜੋ ਕਿ ਦੋਵਾਂ ਰਾਜਾਂ ਵਿੱਚ ਸਭ ਤੋਂ ਗਰਮ ਰਿਹਾ। ਦੋਵਾਂ ਰਾਜਾਂ ਦੀ ਸਾਂਝੀ ਰਾਜਧਾਨੀ ਚੰਡੀਗੜ੍ਹ ਦਾ ਵੱਧ ਤੋਂ ਵੱਧ ਤਾਪਮਾਨ 40.4 ਡਿਗਰੀ ਸੈਲਸੀਅਸ ਰਿਹਾ ਜੋ ਆਮ ਨਾਲੋਂ 2 ਡਿਗਰੀ ਸੈਲਸੀਅਸ ਵੱਧ ਸੀ।