ਲੁਧਿਆਣਾ: ਪੰਜਾਬ ਵਿੱਚ ਮੌਸਮ ਦਾ ਮਿਜਾਜ਼ ਬਦਲਣਾ ਸ਼ੁਰੂ ਹੋ ਗਿਆ ਹੈ। ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਦਿਨਾਂ ‘ਚ ਮੌਸਮ ਖੁਸ਼ਕ ਰਹੇਗਾ ਅਤੇ ਇਸ ਹਫਤੇ ਦੇ ਅੰਤ ਤੱਕ ਤਾਪਮਾਨ ‘ਚ 3 ਤੋਂ 5 ਡਿਗਰੀ ਸੈਲਸੀਅਸ ਦਾ ਵਾਧਾ ਹੋ ਸਕਦਾ ਹੈ।
ਪਿਛਲੇ ਦਿਨ ਦੇ ਮੁਕਾਬਲੇ ਤਾਪਮਾਨ ਵਿੱਚ 0.6 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ ਸੀ, ਹਾਲਾਂਕਿ ਇਹ ਅਜੇ ਵੀ ਔਸਤ ਤਾਪਮਾਨ ਤੋਂ 1.8 ਡਿਗਰੀ ਸੈਲਸੀਅਸ ਘੱਟ ਹੈ। ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਫਰੀਦਕੋਟ ਵਿੱਚ 38.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਜਦੋਂਕਿ ਸਭ ਤੋਂ ਘੱਟ ਤਾਪਮਾਨ ਹੁਸ਼ਿਆਰਪੁਰ ਵਿੱਚ 14 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।