ਚੰਡੀਗੜ੍ਹ | ਪੰਜਾਬ ਵਿਚ ਮਾਨਸੂਨ ਫਿਰ ਸਰਗਰਮ ਹੋ ਰਿਹਾ ਹੈ। ਇਸ ਕਰਕੇ ਅੱਜ ਪੰਦਾਬ ਦੇ ਕਈ ਸ਼ਹਿਰਾਂ ਵਿਚ ਹਲਕਾ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਕੇਂਦਰ ਚੰਡੀਗੜ੍ਹ ਮੁਤਾਬਿਕ ਵੀਰਵਾਰ ਨੂੰ ਪੰਜਾਬ ਦੇ ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਬਰਨਾਲਾ ਅਤੇ ਮਾਨਸਾ ‘ਚ ਮੌਸਮ ਖੁਸ਼ਕ ਰਹੇਗਾ, ਜਦਕਿ ਸੂਬੇ ਦੇ ਹੋਰ ਜ਼ਿਲ੍ਹਿਆਂ ‘ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ, ਹਾਲਾਂਕਿ ਮੌਸਮ ਵਿਭਾਗ ਨੇ ਕੋਈ ਅਲਰਟ ਜਾਰੀ ਨਹੀਂ ਕੀਤਾ ਹੈ।
ਮੌਸਮ ਵਿਭਾਗ ਮੁਤਾਬਕ ਸ਼ੁੱਕਰਵਾਰ ਅਤੇ ਸ਼ਨੀਵਾਰ ਨੂੰ ਮੌਸਮ ਅਜਿਹਾ ਹੀ ਰਹੇਗਾ। ਐਤਵਾਰ ਨੂੰ ਫਤਿਹਗੜ੍ਹ ਸਾਹਿਬ, ਪਟਿਆਲਾ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਪੂਰੇ ਸੂਬੇ ‘ਚ ਮੌਸਮ ਖੁਸ਼ਕ ਰਹੇਗਾ। ਮੌਸਮ ਵਿਭਾਗ ਮੁਤਾਬਿਕ ਮਾਨਸੂਨ ਸੀਜ਼ਨ ‘ਚ ਹੁਣ ਤੱਕ 699.4 ਮਿਲੀਮੀਟਰ ਬਾਰਿਸ਼ ਹੋ ਚੁੱਕੀ ਹੈ। ਜਿੱਥੇ ਜੁਲਾਈ ਮਹੀਨੇ ਵਿੱਚ 473.3 ਮਿਲੀਮੀਟਰ ਮੀਂਹ ਪਿਆ ਸੀ, ਉੱਥੇ ਅਗਸਤ ਮਹੀਨੇ ਵਿੱਚ 159.1 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ ਸੀ।