ਚੰਡੀਗੜ੍ਹ | ਮੌਸਮ ਵਿਭਾਗ ਨੇ ਮੀਂਹ ਨੂੰ ਲੈ ਕੇ ਸੰਭਾਵਨਾ ਜਤਾਈ ਹੈ ਕਿ ਆਉਣ ਵਾਲੇ 2 ਦਿਨਾਂ ‘ਚ ਪੰਜਾਬ ਦੇ ਵੱਖ-ਵੱਖ ਹਿੱਸਿਆਂ ‘ਚ ਹਲਕੀ ਤੋਂ ਮੱਧਮ ਬਾਰਿਸ਼ ਹੋ ਸਕਦੀ ਹੈ।
ਵਿਭਾਗ ਨੇ ਇਹ ਵੀ ਜਾਣਕਾਰੀ ਦਿੱਤੀ ਕਿ ਆਉਣ ਵਾਲੇ ਦਿਨਾਂ ‘ਚ ਪੰਜਾਬ ਦੇ ਮੈਦਾਨੀ ਇਲਾਕਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ 34 ਤੋਂ 38 ਅਤੇ ਘੱਟੋ-ਘੱਟ ਤਾਪਮਾਨ 26 ਤੋਂ 28 ਡਿਗਰੀ ਸੈਲਸੀਅਸ ਰਹਿ ਸਕਦਾ ਹੈ। ਸ਼ੁੱਕਰਵਾਰ ਨੂੰ ਧੁੱਪ ਰਹੇਗੀ, ਜਿਸ ਤੋਂ ਬਾਅਦ ਬੱਦਲਾਂ ਦੇ ਛਾਏ ਰਹਿਣ ਦੀ ਸੰਭਾਵਨਾ ਹੈ।
ਦਰਅਸਲ ਹਫਤੇ ਦੇ ਸ਼ੁਰੂ ਤੋਂ ਹੀ ‘ਪਾਕੇਟ ਰੇਨ’ ਹੋਣ ਕਾਰਨ ਹੁੰਮਸ ਦਾ ਮਾਹੌਲ ਬਣਿਆ ਹੋਇਆ ਹੈ। ਐਤਵਾਰ ਤੱਕ ਮੌਸਮ ਦੇ ਬਦਲਣ ਦੀ ਉਮੀਦ ਹੈ।
ਭਾਰਤੀ ਮੌਸਮ ਵਿਭਾਗ (ਆਈਐੱਮਡੀ) ਨੇ ਕਿਹਾ ਕਿ ਮੌਜੂਦਾ ਕਮਜ਼ੋਰ ਮਾਨਸੂਨ ਦਾ ਪ੍ਰਭਾਵ ਦੇਸ਼ ਭਰ ਵਿੱਚ 15 ਅਗਸਤ ਤੱਕ ਜਾਰੀ ਰਹੇਗਾ। ਹਾਲਾਂਕਿ, ਉੱਤਰ ਪੂਰਬ, ਪੂਰਬੀ ਭਾਰਤ, ਉੱਤਰ ਪ੍ਰਦੇਸ਼ ਦੇ ਉੱਤਰੀ ਹਿੱਸਿਆਂ ਅਤੇ ਬਿਹਾਰ ਵਿੱਚ 14 ਅਗਸਤ ਤੱਕ ਭਾਰੀ ਬਾਰਿਸ਼ ਜਾਰੀ ਰਹੇਗੀ। ਇਸ ਤੋਂ ਬਾਅਦ ਇਨ੍ਹਾਂ ਹਿੱਸਿਆਂ ਵਿੱਚ ਮੀਂਹ ਕਮਜ਼ੋਰ ਹੋ ਜਾਵੇਗਾ।
ਵਿਭਾਗ ਨੇ ਕਿਹਾ ਕਿ ਉੱਤਰੀ ਭਾਰਤ ਦੇ ਮੈਦਾਨੀ ਖੇਤਰ ਪੰਜਾਬ, ਹਰਿਆਣਾ, ਰਾਜਸਥਾਨ, ਮੱਧ ਭਾਰਤ ਅਤੇ ਮਹਾਰਾਸ਼ਟਰ ਤੇ ਗੁਜਰਾਤ ਸਮੇਤ ਪ੍ਰਾਇਦੀਪ ਭਾਰਤ ਦੇ ਬਹੁਤੇ ਹਿੱਸਿਆਂ (ਤਾਮਿਲਨਾਡੂ ਅਤੇ ਕੇਰਲਾ ਤੋਂ ਬਾਹਰ) ਵਿੱਚ 15 ਅਗਸਤ ਤੱਕ ਹਲਕੀ ਬਾਰਿਸ਼ ਹੁੰਦੀ ਰਹੇਗੀ।
16 ਅਗਸਤ ਤੋਂ ਬਾਅਦ ਪ੍ਰਾਇਦੀਪ ਭਾਰਤ ਵਿੱਚ ਮੀਂਹ ਤੇਜ਼ ਹੋ ਜਾਵੇਗਾ। ਅਗਲੇ 5 ਦਿਨਾਂ ਤੱਕ ਤਾਮਿਲਨਾਡੂ ਅਤੇ ਕੇਰਲਾ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਤਾਮਿਲਨਾਡੂ ਵਿੱਚ 14 ਅਗਸਤ ਤੱਕ ਵੱਖਰੇ ਸਥਾਨਾਂ ‘ਤੇ ਭਾਰੀ ਬਾਰਿਸ਼ ਹੋ ਸਕਦੀ ਹੈ।
(Sponsored : ਸਭ ਤੋਂ ਸਸਤੇ ਬੈਗ ਬਣਵਾਉਣ ਲਈ ਕਾਲ ਕਰੋ – 99657-80001, www.BagMinister.com)
(ਨੋਟ – ਪੰਜਾਬ ਦੀਆਂ ਜ਼ਰੂਰੀ ਖਬਰਾਂ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ ਟੈਲੀਗ੍ਰਾਮ ‘ਤੇ ਵੀ ਪੰਜਾਬੀ ਬੁਲੇਟਿਨ ਚੈਨਲ ਨਾਲ ਜੁੜਿਆ ਜਾ ਸਕਦਾ ਹੈ https://t.me/punjabibulletin)