ਚੰਡੀਗੜ੍ਹ | ਮੌਸਮ ਵਿਭਾਗ ਮੁਤਾਬਕ ਅਗਲੇ ਤਿੰਨ-ਚਾਰ ਦਿਨਾਂ ਦੌਰਾਨ ਉੱਤਰੀ ਅਤੇ ਪੂਰਬੀ ਭਾਰਤ ਵਿੱਚ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਵਿਭਾਗ ਅਨੁਸਾਰ ਉੱਤਰ ਪ੍ਰਦੇਸ਼, ਹਰਿਆਣਾ, ਚੰਡੀਗੜ੍ਹ, ਪੰਜਾਬ, ਉੱਤਰਾਖੰਡ, ਹਿਮਾਚਲ ਪ੍ਰਦੇਸ਼ ਅਤੇ ਜੰਮੂ-ਕਸ਼ਮੀਰ ਵਿੱਚ 29 ਜੁਲਾਈ ਤੱਕ ਭਾਰੀ ਬਾਰਿਸ਼ ਹੋ ਸਕਦੀ ਹੈ। ਇਸ ਤੋਂ ਬਾਅਦ ਇਨ੍ਹਾਂ ਇਲਾਕਿਆਂ ਵਿੱਚ ਘੱਟ ਬਾਰਿਸ਼ ਹੋਏਗੀ।
ਗੁਰਦਾਸਪੁਰ, ਜਲੰਧਰ ਅਤੇ ਆਸ-ਪਾਸ ਦੇ ਜ਼ਿਲ੍ਹਿਆਂ ‘ਚ ਹੋ ਸਕਦੀ ਹੈ ਭਾਰੀ ਬਾਰਿਸ਼
ਮੌਸਮ ਵਿਭਾਗ ਦੀ ਭਵਿੱਖਬਾਣੀ ਅਨੁਸਾਰ ਲੁਧਿਆਣਾ, ਪਠਾਨਕੋਟ, ਗੁਰਦਾਸਪੁਰ, ਪਟਿਆਲਾ, ਫਤਿਹਗੜ੍ਹ ਸਾਹਿਬ, ਅਨੰਦਪੁਰ ਸਾਹਿਬ, ਨਵਾਂਸ਼ਹਿਰ, ਹੁਸ਼ਿਆਰਪੁਰ, ਜਲੰਧਰ, ਚੰਡੀਗੜ੍ਹ ਅਤੇ ਆਸ-ਪਾਸ ਦੇ ਜ਼ਿਲ੍ਹਿਆਂ ਵਿੱਚ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
ਵਿਗਿਆਨੀਆਂ ਅਨੁਸਾਰ ਇਨ੍ਹਾਂ ਤਿੰਨ ਦਿਨਾਂ ਵਿੱਚ ਖ਼ਾਸ ਕਰਕੇ ਲੁਧਿਆਣਾ ‘ਚ ਰਿਕਾਰਡ ਬਾਰਿਸ਼ ਹੋ ਸਕਦੀ ਹੈ। ਅਜਿਹੀ ਸਥਿਤੀ ਵਿੱਚ ਵਿਗਿਆਨੀਆਂ ਨੇ ਮੌਸਮ ਦੇ ਮਿਜ਼ਾਜ ਨੂੰ ਵੇਖਦਿਆਂ ਲੋਕਾਂ ਨੂੰ ਘਰ ‘ਚ ਰਹਿਣ ਦੀ ਚਿਤਾਵਨੀ ਦਿੱਤੀ ਹੈ।
ਉੱਤਰ ਪ੍ਰਦੇਸ਼, ਹਰਿਆਣਾ, ਚੰਡੀਗੜ੍ਹ, ਪੰਜਾਬ, ਉੱਤਰਾਖੰਡ, ਹਿਮਾਚਲ ਪ੍ਰਦੇਸ਼ ਅਤੇ ਜੰਮੂ-ਕਸ਼ਮੀਰ ਵਿਚ 29 ਜੁਲਾਈ ਤੱਕ ਭਾਰੀ ਬਾਰਿਸ਼ ਹੋ ਸਕਦੀ ਹੈ। ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਵਿਚ 27 ਅਤੇ 28 ਜੁਲਾਈ ਨੂੰ ਭਾਰੀ ਬਾਰਿਸ਼ ਹੋ ਸਕਦੀ ਹੈ, ਜਦੋਂ ਕਿ ਉੱਤਰ ਪ੍ਰਦੇਸ਼ ਵਿਚ 27 ਜੁਲਾਈ ਨੂੰ ਮੱਧ ਅਤੇ ਪੂਰਬੀ ਭਾਰਤ ਵਿੱਚ ਓਡੀਸ਼ਾ, ਗੰਗਾ ਪੱਛਮੀ ਬੰਗਾਲ ਅਤੇ ਝਾਰਖੰਡ ਸਮੇਤ ਭਾਰੀ ਬਾਰਿਸ਼ ਸੰਭਵ ਹੈ। ਅਗਲੇ ਤਿੰਨ ਦਿਨਾਂ ਵਿਚ ਕੋਂਕਣ, ਗੋਆ ਅਤੇ ਮੱਧ ਮਹਾਰਾਸ਼ਟਰ ਵਿਚ ਵਿਆਪਕ ਬਾਰਿਸ਼ ਹੋ ਸਕਦੀ ਹੈ।
(Sponsored : ਸਭ ਤੋਂ ਸਸਤੇ ਬੈਗ ਬਣਵਾਉਣ ਲਈ ਕਾਲ ਕਰੋ – 99657-80001, www.BagMinister.com)
(ਨੋਟ – ਪੰਜਾਬ ਦੀਆਂ ਜ਼ਰੂਰੀ ਖਬਰਾਂ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ ਟੈਲੀਗ੍ਰਾਮ ‘ਤੇ ਵੀ ਪੰਜਾਬੀ ਬੁਲੇਟਿਨ ਚੈਨਲ ਨਾਲ ਜੁੜਿਆ ਜਾ ਸਕਦਾ ਹੈ https://t.me/punjabibulletin)