Weather update – ਪੰਜਾਬ, ਹਰਿਆਣਾ ਅਤੇ ਦਿੱਲੀ ਸਮੇਤ ਦੇਸ਼ ਦੇ 18 ਰਾਜਾਂ ‘ਚ ਤੇਜ ਹਵਾਵਾਂ ਨਾਲ ਮੀਂਹ ਪੈਣ ਦੀ ਸੰਭਾਵਨਾ

0
3132

ਨਵੀਂ ਦਿੱਲੀ. ਦੱਖਣ-ਪੱਛਮੀ ਮਾਨਸੂਨ ਤੇਜ਼ੀ ਨਾਲ ਅੱਗੇ ਵੱਧ ਰਿਹਾ ਹੈ। ਭਾਰਤ ਦੇ ਮੌਸਮ ਵਿਭਾਗ ਵਲੋਂ ਮਾਨਸੂਨ ਦੇ ਪ੍ਰਭਾਵ ਕਾਰਨ ਸ਼ੁੱਕਰਵਾਰ ਨੂੰ 18 ਰਾਜਾਂ ਵਿੱਚ ਬਾਰਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।

ਮੌਸਮ ਵਿਭਾਗ ਨੇ ਸ਼ੁੱਕਰਵਾਰ ਨੂੰ ਉਤਰ ਭਾਰਤ ਵਿਚ ਪੰਜਾਬ, ਦਿੱਲੀ-ਐਨਸੀਆਰ ਸਮੇਤ ਦੇਸ਼ ਦੇ ਕਈ ਹਿੱਸਿਆਂ ਵਿੱਚ ਹਲਕੇ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਮਾਨਸੂਨ ਦੇ ਤੇਜ ਰਫਤਾਰ ਨਾਲ ਅੱਗੇ ਵੱਧਣ ਕਾਰਨ ਉੱਤਰ ਭਾਰਤ ਉੱਤੇ ਅਸਰ ਪੈ ਸਕਦਾ ਹੈ। ਇਹੀ ਕਾਰਨ ਹੈ ਕਿ ਮੌਸਮ ਵਿਭਾਗ ਨੇ 12 ਤੋਂ 13 ਜੂਨ ਤੱਕ ਪੰਜਾਬ, ਹਰਿਆਣਾ ਅਤੇ ਦਿੱਲੀ-ਐਨਸੀਆਰ ਵਿੱਚ ਬਾਰਸ਼ ਹੋਣ ਅਤੇ ਉਤਰ ਭਾਰਤ ਦੇ ਕੁਝ ਹਿੱਸਿਆਂ ਵਿੱਚ ਹਲਕੇ ਤੋਂ ਦਰਮਿਆਨੀ ਬਾਰਿਸ਼ ਅਤੇ ਗਰਜ ਨਾਲ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ।

ਦੱਖਣ-ਪੱਛਮੀ ਮਾਨਸੂਨ ਤੇਜ਼ੀ ਨਾਲ ਅੱਗੇ ਵੱਧ ਰਿਹਾ ਹੈ। ਭਾਰਤ ਦੇ ਮੌਸਮ ਵਿਭਾਗ ਨੇ ਦੱਸਿਆ ਕਿ ਮੌਨਸੂਨ ਦੇ ਪ੍ਰਭਾਵ ਕਾਰਨ ਸ਼ੁੱਕਰਵਾਰ ਨੂੰ ਗੋਆ, ਕਰਨਾਟਕ, ਤੇਲੰਗਾਨਾ, ਛੱਤੀਸਗੜ, ਉੜੀਸਾ, ਆਂਧਰਾ ਪ੍ਰਦੇਸ਼, ਕੇਰਲ, ਮਹਾਰਾਸ਼ਟਰ, ਗੁਜਰਾਤ, ਪੱਛਮੀ ਬੰਗਾਲ, ਸਿੱਕਮ, ਅਰੁਣਾਚਲ ਪ੍ਰਦੇਸ਼, ਅਸਾਮ, ਮੇਘਾਲਿਆ, ਨਾਗਾਲੈਂਡ, ਮਨੀਪੁਰ, ਮਿਜ਼ੋਰਮ ਅਤੇ ਤ੍ਰਿਪੁਰਾ ਵਿਚ ਕੁਝ ਥਾਵਾਂ ‘ਤੇ ਭਾਰੀ ਬਾਰਸ਼ ਹੋਣ ਦੀ ਸੰਭਾਵਨਾ ਹੈ।