ਚੰਡੀਗੜ੍ਹ | ਪਿਛਲੇ ਇੱਕ ਹਫ਼ਤੇ ਤੋਂ ਪੰਜਾਬ ‘ਚ ਗਰਮੀ ਨੇ ਲੋਕਾਂ ਨੂੰ ਦੁਖੀ ਕੀਤਾ ਹੋਇਆ ਹੈ ਪਰ ਹੁਣ ਰਾਹਤ ਦੇਣ ਵਾਲੀ ਖ਼ਬਰ ਹੈ। ਇੰਡੀਆ ਮੈਟਰੋਲਾਜੀਕਲ ਡਿਪਾਰਟਮੈਂਟ ਚੰਡੀਗੜ੍ਹ ਦੀ ਭਵਿੱਖਬਾਣੀ ਮੁਤਾਬਕ ਹੁਣ ਮੌਨਸੂਨ ਮੁੜ ਤੋਂ ਐਕਟਿਵ ਹੋ ਰਿਹਾ ਹੈ। ਵਿਭਾਗ ਦਾ ਕਹਿਣਾ ਹੈ ਕਿ ਬੁੱਧਵਾਰ ਨੂੰ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਬੱਦਲ ਛਾਏ ਰਹਿਣਗੇ।

ਮੌਸਮ ਵਿਭਾਗ ਦੀ ਭਵਿੱਖਬਾਣੀ ਮੁਤਾਬਕ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ 19 ਤੋਂ 21 ਅਗਸਤ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਤੋਂ ਬਾਅਦ ਵੀ 2 ਦਿਨਾਂ ਤੱਕ ਬੱਦਲ ਛਾਏ ਰਹਿਣ ਦੀ ਸੰਭਾਵਨਾ ਹੈ। ਮੰਗਲਵਾਰ ਨੂੰ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਤੇਜ਼ ਗਰਮੀ ਦੇਖਣ ਨੂੰ ਮਿਲੀ, ਜਿਸ ਕਾਰਨ ਵੱਧ ਤੋਂ ਵੱਧ ਤਾਪਮਾਨ 37 ਡਿਗਰੀ ਸੈਲਸੀਅਸ ਨੂੰ ਪਾਰ ਕਰ ਗਿਆ।


ਕਈ ਸ਼ਹਿਰਾਂ ‘ਚ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ 2 ਤੋਂ 3 ਡਿਗਰੀ ਰਿਹਾ

ਕਈ ਜ਼ਿਲ੍ਹਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ 2 ਤੋਂ 3 ਡਿਗਰੀ ਸੈਲਸੀਅਸ ਵੱਧ ਦਰਜ ਕੀਤਾ ਗਿਆ। ਲੁਧਿਆਣਾ ਵਿੱਚ ਵੱਧ ਤੋਂ ਵੱਧ ਤਾਪਮਾਨ 35.4 ਡਿਗਰੀ ਸੈਲਸੀਅਸ ਰਿਹਾ, ਜੋ ਆਮ ਨਾਲੋਂ 2 ਡਿਗਰੀ ਵੱਧ ਸੀ।

ਇਸ ਦੇ ਨਾਲ ਹੀ ਪਟਿਆਲਾ ਵਿੱਚ ਵੱਧ ਤੋਂ ਵੱਧ ਤਾਪਮਾਨ 36.6 ਡਿਗਰੀ ਰਿਹਾ, ਜੋ ਆਮ ਨਾਲੋਂ 4 ਡਿਗਰੀ ਵੱਧ ਸੀ। ਅੰਮ੍ਰਿਤਸਰ ਵਿੱਚ ਵੱਧ ਤੋਂ ਵੱਧ ਤਾਪਮਾਨ 35.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਆਮ ਨਾਲੋਂ ਇੱਕ ਡਿਗਰੀ ਵੱਧ ਸੀ। ਇਸੇ ਤਰ੍ਹਾਂ ਬਠਿੰਡਾ ਵਿੱਚ ਵੱਧ ਤੋਂ ਵੱਧ ਤਾਪਮਾਨ 37.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਕਿ ਆਮ ਨਾਲੋਂ 3 ਡਿਗਰੀ ਵੱਧ ਸੀ।

ਫਸਲਾਂ ਲਈ ਵੀ ਲਾਹੇਵੰਦ ਹੋਵੇਗਾ ਮੀਂਹ

ਪੰਜਾਬ ਦੇ ਖੇਤੀ ਮਾਹਿਰਾਂ ਮੁਤਾਬਕ ਮੀਂਹ ਫਸਲਾਂ ਲਈ ਲਾਹੇਵੰਦ ਸਾਬਿਤ ਹੋਵੇਗਾ। ਇਸ ਨਾਲ ਸਾਰੀਆਂ ਫਸਲਾਂ ਨੂੰ ਲਾਭ ਹੋਣ ਦੀ ਉਮੀਦ ਹੈ। ਹਾਲਾਂਕਿ, ਜੇ ਬਾਰਿਸ਼ ਲਗਾਤਾਰ ਹੁੰਦੀ ਰਹੀ ਤਾਂ ਫਸਲਾਂ ਨੂੰ ਨੁਕਸਾਨ ਹੋ ਸਕਦਾ ਹੈ। ਇਸ ਦੇ ਲਈ ਕਿਸਾਨਾਂ ਨੂੰ ਖੇਤਾਂ ਵਿੱਚ ਪਾਣੀ ਦੇ ਨਿਕਾਸ ਦਾ ਪ੍ਰਬੰਧ ਕਰਨ ਲਈ ਕਿਹਾ ਗਿਆ ਹੈ।

(Sponsored : ਸਭ ਤੋਂ ਸਸਤੇ ਬੈਗ ਬਣਵਾਉਣ ਲਈ ਕਾਲ ਕਰੋ – 99657-80001, www.BagMinister.com

(ਨੋਟ – ਪੰਜਾਬ ਦੀਆਂ ਜ਼ਰੂਰੀ ਖਬਰਾਂ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ ਟੈਲੀਗ੍ਰਾਮ ‘ਤੇ ਵੀ ਪੰਜਾਬੀ ਬੁਲੇਟਿਨ ਚੈਨਲ ਨਾਲ ਜੁੜਿਆ ਜਾ ਸਕਦਾ ਹੈ https://t.me/punjabibulletin)