Weather Updates : ਪੰਜਾਬ-ਚੰਡੀਗੜ੍ਹ ਸਣੇ ਇਨ੍ਹਾਂ ਥਾਵਾਂ ‘ਤੇ ਅੱਜ ਤੋਂ ਭਾਰੀ ਮੀਂਹ ਦਾ ਅਲਰਟ

0
42461

ਜਲੰਧਰ/ਲੁਧਿਆਣਾ/ਅੰਮ੍ਰਿਤਸਰ/ਹੁਸ਼ਿਆਰਪੁਰ/ਬਠਿੰਡਾ/ਸ੍ਰੀ ਮੁਕਤਸਰ ਸਾਹਿਬ | ਅੱਜ ਹਰਿਆਣਾ, ਪੰਜਾਬ, ਉੱਤਰਾਖੰਡ, ਹਿਮਾਚਲ ਪ੍ਰਦੇਸ਼, ਜੰਮੂ-ਕਸ਼ਮੀਰ, ਰਾਜਸਥਾਨ ਦੇ ਪੂਰਬੀ ਹਿੱਸਿਆਂ, ਮੱਧ ਪ੍ਰਦੇਸ਼, ਗੋਆ, ਮਹਾਰਾਸ਼ਟਰ ਸਮੇਤ ਬਿਹਾਰ, ਉੱਤਰ ਪ੍ਰਦੇਸ਼ ਅਤੇ ਦਿੱਲੀ ਵਿਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਭਾਰਤੀ ਮੌਸਮ ਵਿਭਾਗ ਨੇ ਪਿਛਲੇ ਦਿਨ ਕਿਹਾ ਸੀ ਕਿ ਦੱਖਣ ਪੱਛਮੀ ਮਾਨਸੂਨ ਦੇ ਮੁੜ ਸਰਗਰਮ ਹੋਣ ਤੋਂ ਬਾਅਦ ਉੱਤਰੀ ਖੇਤਰ ਸਮੇਤ ਦੇਸ਼ ਦੇ ਕਈ ਹਿੱਸਿਆਂ ਵਿੱਚ ਅਗਲੇ 6-7 ਦਿਨਾਂ ਤੱਕ ਭਾਰੀ ਤੋਂ ਬਹੁਤ ਭਾਰੀ ਬਾਰਿਸ਼ ਹੋਵੇਗੀ।

ਮੌਸਮ ਵਿਭਾਗ ਅਨੁਸਾਰ ਪੱਛਮੀ ਹਿਮਾਲਿਆਈ ਖੇਤਰ ਅਤੇ ਉੱਤਰ ਪ੍ਰਦੇਸ਼ ਵਿੱਚ 17 ਤੋਂ 20 ਜੁਲਾਈ ਤੱਕ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। 18 ਤੋਂ 20 ਜੁਲਾਈ ਤੱਕ ਪੰਜਾਬ, ਹਰਿਆਣਾ, ਪੂਰਬੀ ਰਾਜਸਥਾਨ ਅਤੇ ਉੱਤਰ ਮੱਧ ਪ੍ਰਦੇਸ਼ ਵਿੱਚ ਵੀ ਭਾਰੀ ਬਾਰਿਸ਼ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ 18 ਜੁਲਾਈ ਨੂੰ ਦਿੱਲੀ ਵਿੱਚ ਭਾਰੀ ਮੀਂਹ ਪੈ ਸਕਦਾ ਹੈ।

ਮੌਸਮ ਵਿਭਾਗ ਵੱਲੋਂ ਜਲੰਧਰ ‘ਚ 21 ਜੁਲਾਈ ਤੱਕ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ, ਮਤਲਬ ਮੌਸਮ ‘ਚ ਕਦੀ ਵੀ ਬਦਲਾਅ ਆ ਸਕਦਾ ਹੈ। ਆਉਣ ਵਾਲੇ 3 ਦਿਨਾਂ ‘ਚ ਚੰਗੀ ਬਾਰਿਸ਼ ਹੋ ਸਕਦੀ ਹੈ।

ਮੀਂਹ ਦਾ ਪੇਂਡੂ ਇਲਾਕਿਆਂ ‘ਚ ਘੱਟ ਅਸਰ ਰਿਹਾ। ਦੂਜੇ ਪਾਸੇ ਸੈਂਟਰਲ ਸਿਟੀ ‘ਚ ਮੀਂਹ ਪੈਣ ਤੋਂ ਬਾਅਦ ਹਵਾ ਪ੍ਰਦੂਸ਼ਣ ਵੀ ਘਟਿਆ ਹੈ। ਮੌਨਸੂਨ ਦੇ ਸੀਜ਼ਨ ‘ਚ ਕੁੱਲ 17.4 ਮਿਲੀਮੀਟਰ ਬਾਰਿਸ਼ ਹੋ ਚੁੱਕੀ ਹੈ।

ਇਸ ਵਾਰ ਪੰਜਾਬ ‘ਚ ਮੌਨਸੂਨ ਔਸਤ ਨਾਲੋਂ 10 ਦਿਨ ਪਹਿਲਾਂ ਹੀ ਆ ਗਿਆ ਪਰ ਕਮਜ਼ੋਰ ਪੈਣ ਕਾਰਨ ਮੀਂਹ ਦਾ ਲੰਬਾ ਇਤਜ਼ਾਰ ਕਰਨਾ ਪਿਆ। ਅੱਜ ਤੋਂ ਦਿੱਲੀ ਅਤੇ ਚੰਡੀਗੜ੍ਹ ਵਿੱਚ ਦਰਮਿਆਨੀ ਤੋਂ ਭਾਰੀ ਬਾਰਿਸ਼ ਜਾਰੀ ਰਹੇਗੀ। ਵਿਭਾਗ ਅਨੁਸਾਰ ਅਗਲੇ 5-6 ਦਿਨਾਂ ਦੌਰਾਨ ਪੱਛਮੀ ਤੱਟ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

(ਨੋਟ – ਪੰਜਾਬ ਦੀਆਂ ਜ਼ਰੂਰੀ ਖਬਰਾਂ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋਟੈਲੀਗ੍ਰਾਮ ‘ਤੇ ਵੀ ਪੰਜਾਬੀ ਬੁਲੇਟਿਨ ਚੈਨਲ ਨਾਲ ਜੁੜਿਆ ਜਾ ਸਕਦਾ ਹੈ https://t.me/punjabibulletin)