ਚੰਡੀਗੜ੍ਹ, 24 ਨਵੰਬਰ | ਪੰਜਾਬ ਵਿਚ ਮੌਸਮ ਦਿਨੋਂ-ਦਿਨ ਬਦਲ ਰਿਹਾ ਹੈ। ਠੰਡ ਨੇ ਜ਼ੋਰ ਫੜ ਲਿਆ ਹੈ। 25 ਨਵੰਬਰ ਦੀ ਰਾਤ ਤੋਂ ਪੱਛਮੀ ਗੜਬੜੀ ਸਰਗਰਮ ਹੋ ਰਹੀ ਹੈ। ਇਸ ਨਾਲ ਪੰਜਾਬ ਵਿਚ 27 ਨਵੰਬਰ ਤੋਂ ਕੁਝ ਥਾਵਾਂ ‘ਤੇ ਹਲਕੇ ਤੋਂ ਮੱਧਮ ਮੀਂਹ ਪੈ ਸਕਦਾ ਹੈ। ਮੌਸਮ ਵਿਭਾਗ ਮਤਾਬਕ ਮੀਂਹ ਕਾਰਨ ਦਿਨ ਤੇ ਰਾਤ ਦੇ ਤਾਪਮਾਨ ਵਿਚ 2 ਡਿਗਰੀ ਤੱਕ ਗਿਰਾਵਟ ਦਰਜ ਕੀਤੀ ਜਾ ਸਕਦੀ ਹੈ। ਨਾਲ ਹੀ ਧੁੰਦ ਦਾ ਕਹਿਰ ਵੀ ਵਧੇਗਾ। ਫਿਲਹਾਲ ਪੰਜਾਬ ਵਿਚ ਕੁਝ ਥਾਵਾਂ ‘ਤੇ ਧੁੰਦ ਪੈ ਰਹੀ ਹੈ ਪਰ ਮੀਂਹ ਤੋਂ ਬਾਅਦ ਧੁੰਦ ਸੰਘਣੀ ਹੋਣ ਦੀ ਸੰਭਾਵਨਾ ਹੈ। ਮਾਹਿਰਾਂ ਦਾ ਕਹਿਣਾ ਹੈ ਕਿ ਮੀਂਹ ਨਾਲ ਏਕਿਊਆਈ ਦੇ ਪੱਧਰ ਵਿਚ ਗਿਰਾਵਟ ਆਏਗੀ।

ਅਗਲੇ ਕੁਝ ਦਿਨਾਂ ‘ਚ ਪੰਜਾਬ ਦੇ ਮੌਸਮ ‘ਚ ਤੇਜ਼ੀ ਨਾਲ ਬਦਲਾਅ ਦੇਖਣ ਨੂੰ ਮਿਲ ਸਕਦਾ ਹੈ। ਪੰਜਾਬ ਦੇ ਮੌਸਮ ਵਿਭਾਗ ਵਲੋਂ ਬੀਤੀ ਰਾਤ ਜਾਰੀ ਕੀਤੇ ਅੰਕੜਿਆਂ ਅਨੁਸਾਰ ਸਰਗਰਮ ਪੱਛਮੀ ਗੜਬੜੀ ਦੇ ਪ੍ਰਭਾਵ ਕਾਰਨ 27 ਨਵੰਬਰ ਨੂੰ ਸੂਬੇ ਦੇ ਕੁੱਝ ਜ਼ਿਲ੍ਹਿਆਂ ਵਿਚ ਮੀਂਹ ਪੈ ਸਕਦਾ ਹੈ। ਫਿਲਹਾਲ ਪੰਜਾਬ ‘ਚ ਸਵੇਰ ਦੇ ਸਮੇਂ ਕੁਝ ਥਾਵਾਂ ‘ਤੇ ਧੁੰਦ ਪੈ ਰਹੀ ਹੈ ਪਰ ਬਾਰਿਸ਼ ਤੋਂ ਬਾਅਦ ਧੁੰਦ ਹੋਰ ਸੰਘਣੀ ਹੋਣ ਦੀ ਸੰਭਾਵਨਾ ਹੈ।